Monsoon Update: ਆਖਰ ਆ ਹੀ ਗਿਆ ਉਹ ਦਿਨ ਜਦੋਂ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ! ਮੌਨਸੂਨ ਦੀ ਦਸਤਕ ਨਾਲ ਦਿੱਲੀ ਲਈ ਵੀ ਖੁਸ਼ਖਬਰੀ
Weather Report Update: ਮੌਨਸੂਨ 16 ਮਈ ਨੂੰ ਅੰਡੇਮਾਨ ਸਾਗਰ ਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਦੇ ਉੱਪਰ ਪਹੁੰਚ ਗਿਆ ਹੈ। ਜਲਦੀ ਹੀ ਮੌਨਸੂਨ ਕੇਰਲ ਵਿੱਚ ਵੀ ਦਸਤਕ ਦੇਵੇਗਾ। ਇਸ ਦੇ ਨਾਲ ਹੀ ਦਿੱਲੀ 'ਚ ਸ਼ਾਮ ਤੱਕ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।
Delhi Weather News: ਅੱਜ ਦਿੱਲੀ-NCR ਵਿੱਚ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਤੇ ਭਲਕੇ ਗਰਜ-ਤੂਫ਼ਾਨ ਤੇ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦੇਈਏ ਕਿ ਸੋਮਵਾਰ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਇਸ ਦੇ ਨਾਲ ਹੀ ਦਿੱਲੀ 'ਚ ਐਤਵਾਰ ਇਸ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਹਾ।
ਰਾਸ਼ਟਰੀ ਰਾਜਧਾਨੀ ਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਐਤਵਾਰ ਨੂੰ ਭਿਆਨਕ ਗਰਮੀ ਤੇ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲਿਆ। ਉੱਤਰ-ਪੱਛਮੀ ਦਿੱਲੀ ਦੇ ਮੁੰਗੇਸ਼ਪੁਰ ਵਿੱਚ ਜਿੱਥੇ ਪਾਰਾ 49.2 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ, ਉੱਥੇ ਹੀ ਦੱਖਣ-ਪੱਛਮੀ ਦਿੱਲੀ ਦੇ ਨਜਫਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 49.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸਪੋਰਟਸ ਕੰਪਲੈਕਸ ਵਿੱਚ ਪਾਰਾ 48.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ ਜ਼ਫਰਪੁਰ, ਪੀਤਮਪੁਰਾ ਤੇ ਰਿੱਜ ਵਿੱਚ ਤਾਪਮਾਨ ਕ੍ਰਮਵਾਰ 47.5 ਡਿਗਰੀ, 47.3 ਡਿਗਰੀ ਤੇ 47.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਸਮੇਤ ਕਈ ਥਾਵਾਂ 'ਤੇ ਪੈ ਰਹੀ ਅੱਤ ਦੀ ਗਰਮੀ ਵਿਚਕਾਰ ਜਿਸ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ, ਆਖਰਕਾਰ ਉਹ ਯਾਨੀ ਮੌਨਸੂਨ ਨੇ ਵੀ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਮੌਨਸੂਨ ਸੋਮਵਾਰ ਨੂੰ ਅੰਡੇਮਾਨ ਸਾਗਰ ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਦੇ ਉੱਪਰ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਕੇਰਲ ਵਿੱਚ ਵੀ ਜਲਦੀ ਹੀ ਮੌਨਸੂਨ ਦਸਤਕ ਦੇਵੇਗਾ।
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਉੱਤਰ ਭਾਰਤ ਦੇ ਜ਼ਿਆਦਾਤਰ ਸੂਬੇ ਸਖ਼ਤ ਗਰਮੀ ਦੀ ਮਾਰ ਝੱਲ ਰਹੇ ਹਨ। ਦਿੱਲੀ ਤੇ ਯੂਪੀ ਦੇ ਬਾਂਦਾ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 49 ਡਿਗਰੀ ਨੂੰ ਪਾਰ ਕਰ ਗਿਆ। ਹਾਲਾਂਕਿ ਦਿੱਲੀ ਲਈ ਖੁਸ਼ਖਬਰੀ ਦਿੰਦੇ ਹੋਏ ਮੌਸਮ ਵਿਭਾਗ ਨੇ ਕਿਹਾ ਕਿ ਅੱਜ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।
ਮੌਸਮ ਵਿਭਾਗ ਦੇ ਅਧਿਕਾਰੀ ਆਰਕੇ ਜੇਨਾਮਣੀ ਨੇ ਸੋਮਵਾਰ ਸਵੇਰੇ ਮੌਨਸੂਨ ਬਾਰੇ ਰਾਹਤ ਭਰੀ ਜਾਣਕਾਰੀ ਦਿੱਤੀ। ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ''ਮੌਨਸੂਨ 16 ਮਈ ਅੰਡੇਮਾਨ ਸਾਗਰ ਤੇ ਦੱਖਣ-ਪੂਰਬੀ ਬੰਗਾਲ ਦੀ ਖਾੜੀ 'ਤੇ ਪਹੁੰਚ ਗਿਆ ਹੈ। ਅਸੀਂ ਕੇਰਲ ਲਈ ਭਵਿੱਖਬਾਣੀ ਕੀਤੀ ਹੈ ਕਿ ਇਹ 27 ਮਈ ਦੇ ਆਸਪਾਸ ਆਵੇਗਾ। ਇਸ ਲਈ, ਪ੍ਰਗਤੀ ਤੇ ਸਾਰੀ ਨਿਗਰਾਨੀ ਦੇ ਅਨੁਸਾਰ, ਇਹ ਦਰਸਾਉਂਦਾ ਹੈ ਕਿ ਮਾਨਸੂਨ ਲਈ ਸਾਡੀ ਭਵਿੱਖਬਾਣੀ ਸਹੀ ਹੋਵੇਗੀ।"
ਇਹ ਵੀ ਪੜ੍ਹੋ: IPL: ਜਾਣੋ ਕੌਣ ਉਹ ਟੌਪ 5 ਬੱਲੇਬਾਜ਼ ਜਿਨ੍ਹਾਂ ਆਪੀਐਲ 'ਚ ਇੱਕ ਓਵਰ 'ਚ ਬਣਾਈਆਂ ਸਭ ਤੋਂ ਵੱਧ ਦੌੜਾਂ