Kerala Monsoon Update : 7 ਦਿਨ ਲੇਟ ਹੀ ਸਹੀ ਪਰ ਆਖਿਰਕਾਰ ਕੇਰਲ ਵਿੱਚ ਮਾਨਸੂਨ ਆ ਗਿਆ ਹੈ। ਹਾਲਾਂਕਿ, ਭਾਰਤ ਮੌਸਮ ਵਿਭਾਗ (IMD) ਨੇ ਚੇਤਾਵਨੀ ਦਿੱਤੀ ਹੈ ਕਿ ਗੰਭੀਰ ਚੱਕਰਵਾਤ ਬਿਪਰਜੋਏ ਦੇ ਕਾਰਨ ਸ਼ੁਰੂਆਤ ਵਿੱਚ ਇਸ ਦੇ ਹਲਕੇ ਰਹਿਣ ਦੀ ਸੰਭਾਵਨਾ ਹੈ। ਮਾਨਸੂਨ ਨੇ 1 ਜੂਨ ਨੂੰ ਕੇਰਲ 'ਚ ਪਹੁੰਚਣਾ ਸੀ ਪਰ ਇਸ ਵਾਰ 7 ਦਿਨਾਂ ਦੀ ਦੇਰੀ ਤੋਂ ਬਾਅਦ ਸੂਬੇ 'ਚ ਬਰਸਾਤ ਸ਼ੁਰੂ ਹੋ ਗਈ ਹੈ।

 

ਆਈਐਮਡੀ ਦੇ ਅਨੁਸਾਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਕਾਰਨ ਅਗਲੇ 48 ਘੰਟਿਆਂ ਦੌਰਾਨ ਮੱਧ ਅਰਬ ਸਾਗਰ, ਤਾਮਿਲਨਾਡੂ, ਕਰਨਾਟਕ, ਦੱਖਣ-ਪੱਛਮੀ ਉੱਤਰ-ਪੂਰਬੀ ਬੰਗਾਲ ਦੀ ਖਾੜੀ, ਉੱਤਰ-ਪੂਰਬੀ ਰਾਜਾਂ ਅਤੇ ਕੇਰਲ ਦੇ ਬਾਕੀ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਮਾਨਸੂਨ ਦੀ ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਪਹਿਲਾਂ ਹੀ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਲਈ ਅਲਰਟ ਜਾਰੀ ਕਰ ਦਿੱਤਾ ਸੀ।


ਕੇਰਲ 'ਚ 7 ਦਿਨ ਦੇਰੀ ਨਾਲ ਪਹੁੰਚਿਆ ਮਾਨਸੂਨ 

ਦੱਸ ਦੇਈਏ ਕਿ ਕੇਰਲ 'ਚ ਮਾਨਸੂਨ ਦੇ ਆਉਣ ਦੀ ਤਰੀਕ 1 ਜੂਨ ਸੀ, ਜਿਸ ਤੋਂ ਬਾਅਦ ਹੁਣ 8 ਜੂਨ ਨੂੰ ਸੂਬੇ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਆਈਐਮਡੀ ਦੇ ਅਨੁਸਾਰ ਦੱਖਣ-ਪੂਰਬੀ ਅਰਬ ਸਾਗਰ ਉੱਤੇ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਅਤੇ ਇਸ ਦੇ ਤੇਜ਼ ਹੋਣ ਕਾਰਨ ਚੱਕਰਵਾਤੀ ਸਰਕੂਲੇਸ਼ਨ ਕੇਰਲ ਤੱਟ ਵੱਲ ਮਾਨਸੂਨ ਦੇ ਆਉਣ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕਰ ਸਕਦਾ ਹੈ। ਹਾਲਾਂਕਿ ਮੌਸਮ ਵਿਭਾਗ ਨੇ 8 ਜੂਨ ਨੂੰ ਕੇਰਲ 'ਚ ਮਾਨਸੂਨ ਆਉਣ ਦੀ ਸੰਭਾਵਨਾ ਪਹਿਲਾਂ ਹੀ ਜਤਾਈ ਸੀ।

  ਹੁਣ ਹੋਰ ਤੇਜ਼ ਹੋਵੇਗਾ ਚੱਕਰਵਾਤੀ ਤੂਫਾਨ

ਦੂਜੇ ਪਾਸੇ ਚੱਕਰਵਾਤੀ ਤੂਫ਼ਾਨ ਬਿਪਰਜੋਏ ਬਾਰੇ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਅਗਲੇ ਤਿੰਨ ਦਿਨਾਂ ਦੌਰਾਨ ਬਿਪਰਜੋਏ ਤੂਫ਼ਾਨ ਉੱਤਰ ਵੱਲ ਵਧੇਗਾ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਬੁੱਧਵਾਰ (07 ਜੂਨ) ਸਵੇਰੇ ਕਿਹਾ ਕਿ ਕੇਰਲ ਵਿੱਚ ਦੋ ਦਿਨਾਂ ਦੇ ਅੰਦਰ ਮਾਨਸੂਨ ਦੀ ਸ਼ੁਰੂਆਤ ਲਈ ਅਨੁਕੂਲ ਹਾਲਾਤ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ


ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ