Weather Update : ਦੇਸ਼ ਭਰ ਵਿੱਚ ਮਾਨਸੂਨ ਨੇ ਤੇਜ਼ੀ ਫੜ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ 7 ਜੂਨ ਨੂੰ ਉੱਤਰ-ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਅੱਗੇ ਵਧਿਆ ਅਤੇ ਹੁਣ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਅਸਾਮ ਦੇ ਜ਼ਿਆਦਾਤਰ ਖੇਤਰਾਂ ਨੂੰ ਕਵਰ ਕਰ ਲਿਆ ਹੈ। ਅਗਲੇ 3 ਤੋਂ 4 ਦਿਨਾਂ ਵਿੱਚ ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।

Continues below advertisement

ਅਗਲੇ ਸੱਤ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਅਗਲੇ ਸੱਤ ਦਿਨਾਂ ਦੌਰਾਨ ਕੇਰਲ, ਕਰਨਾਟਕ, ਤਾਮਿਲਨਾਡੂ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਕਰਨਾਟਕ ਦੇ ਕੁਝ ਇਲਾਕਿਆਂ ਵਿੱਚ 8 ਤੋਂ 10 ਜੂਨ ਦਰਮਿਆਨ ਅਤਿ ਭਾਰੀ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

Continues below advertisement

ਦਿੱਲੀ-ਐਨਸੀਆਰ ਵਿੱਚ ਬਦਲੇਗਾ ਮੌਸਮ

ਦਿੱਲੀ-ਐਨਸੀਆਰ ਵਿੱਚ ਮੌਸਮ ਦਾ ਮਿਜ਼ਾਜ ਬਦਲਦਾ ਨਜ਼ਰ ਆ ਸਕਦਾ ਹੈ। IMD ਮੁਤਾਬਕ 7 ਜੂਨ ਨੂੰ ਰਾਜਧਾਨੀ ਵਿੱਚ ਅੰਸ਼ਿਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਦੁਪਹਿਰ ਤੋਂ ਸ਼ਾਮ ਤੱਕ ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਨ੍ਹਾਂ ਦੇ ਝੋਕੇ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੇ ਹਨ। ਮੌਸਮ ਵਿੱਚ ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਸਮੇਂ ਲਈ ਰਾਹਤ ਮਿਲ ਸਕਦੀ ਹੈ।

8 ਜੂਨ ਤੋਂ ਦਿੱਲੀ ਵਿੱਚ ਫਿਰ ਵਧੇਗਾ ਤਾਪਮਾਨ

ਹਾਲਾਂਕਿ, ਇਹ ਰਾਹਤ ਥੋੜ੍ਹੇ ਸਮੇਂ ਲਈ ਰਹੇਗੀ। ਮੌਸਮ ਵਿਭਾਗ ਦੇ ਅਨੁਸਾਰ 8 ਜੂਨ ਤੋਂ ਦਿੱਲੀ ਵਿੱਚ ਤਾਪਮਾਨ ਮੁੜ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਵੱਧ ਤੋਂ ਵੱਧ ਤਾਪਮਾਨ 40 ਤੋਂ 42 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਘੱਟੋ-ਘੱਟ ਤਾਪਮਾਨ ਵੀ 27 ਤੋਂ 30 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਗਲੇ ਕੁਝ ਦਿਨਾਂ ਤੱਕ ਆਸਮਾਨ ਮੁੱਖ ਤੌਰ 'ਤੇ ਸਾਫ਼ ਰਹਿਣ ਅਤੇ ਗਰਮ ਹਵਾਵਾਂ ਦਾ ਅਸਰ ਵਧਣ ਦੀ ਸੰਭਾਵਨਾ ਹੈ।

ਪੰਜਾਬ, ਹਰਿਆਣਾ ਅਤੇ ਦਿੱਲੀ ਲਈ ਲੂ ਦੀ ਚੇਤਾਵਨੀ

IMD ਨੇ 8 ਤੋਂ 11 ਜੂਨ ਦੇ ਵਿਚਕਾਰ ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਲੂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਲੋਕਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰ ਤੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਮੌਸਮ ਵਿਭਾਗ ਦੀਆਂ ਤਾਜ਼ਾ ਸਲਾਹਾਂ 'ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਮੀਂਹ ਕਦੋਂ ਪਵੇਗਾ, ਇਸ ਬਾਰੇ ਫਿਲਹਾਲ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।