ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਮੌਨਸੂਨ ਦੇ ਅਗਲੇ ਸੱਤ ਦਿਨਾਂ ਵਿੱਚ ਦਿੱਲੀ ਤੇ ਰਾਜਸਥਾਨ, ਹਰਿਆਣਾ ਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਦਾਖਲ ਹੋਣ ਦੀ ਸੰਭਾਵਨਾ ਨਹੀਂ ਹੈ। ਆਈਐਮਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਦੱਖਣ ਪੱਛਮੀ ਮੌਨਸੂਨ ਨੇ ਹੁਣ ਤੱਕ ਰਾਜਸਥਾਨ, ਦਿੱਲੀ, ਹਰਿਆਣਾ ਤੇ ਪੰਜਾਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਬਹੁਤੇ ਹਿੱਸਿਆਂ ਨੂੰ ਕਵਰ ਕੀਤਾ ਹੈ।


ਆਈਐਮਡੀ ਨੇ ਆਪਣੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਮੌਨਸੂਨ ਦੀ ਮੁੱਖ ਵਿਸ਼ੇਸ਼ਤਾ ਪੂਰਬੀ, ਮੱਧ ਤੇ ਉੱਤਰ-ਪੱਛਮੀ ਭਾਰਤ ਨਾਲੋਂ ਆਮ ਨਾਲੋਂ ਪਹਿਲਾਂ ਦੀ ਸ਼ੁਰੂਆਤ ਹੈ। ਹਾਲਾਂਕਿ ਅਗਲੇ ਸੱਤ ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧਣ ਦੀ ਸੰਭਾਵਨਾ ਨਹੀਂ।


ਆਈਐਮਡੀ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ 26 ਜੂਨ ਦੇ ਆਸ ਪਾਸ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਪਰ ਖੇਤਰ ਨੂੰ ਮੌਨਸੂਨ ਦੀ ਬਾਰਸ਼ ਦਾ ਇੰਤਜ਼ਾਰ ਕਰਨਾ ਪਏਗਾ। ਮੌਸਮ ਵਿਭਾਗ ਨੇ ਪਹਿਲਾਂ ਭਵਿੱਖਬਾਣੀ ਕੀਤੀ ਸੀ ਕਿ ਮੌਨਸੂਨ 12 ਦਿਨ ਪਹਿਲਾਂ ਯਾਨੀ 15 ਜੂਨ ਤੱਕ ਦਿੱਲੀ ਪਹੁੰਚ ਸਕਦਾ ਹੈ। ਆਮ ਤੌਰ 'ਤੇ ਮੌਨਸੂਨ 27 ਜੂਨ ਤਕ ਦਿੱਲੀ ਪਹੁੰਚ ਜਾਂਦਾ ਹੈ ਤੇ 8 ਜੁਲਾਈ ਤੱਕ ਪੂਰੇ ਦੇਸ਼ ਨੂੰ ਕਵਰ ਕਰਦਾ ਹੈ।


ਉਧਰ ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਪ੍ਰਾਈਵੇਟ ਕੰਪਨੀ ਸਕਾਈਮੇਟ ਮੌਸਮ ਮੁਤਾਬਕ ਪਿਛਲੇ ਸਾਲ ਮੌਨਸੂਨ 25 ਜੂਨ ਨੂੰ ਦਿੱਲੀ ਪਹੁੰਚਿਆ ਸੀ ਤੇ 29 ਜੂਨ ਤੱਕ ਸਾਰੇ ਦੇਸ਼ ਨੂੰ ਕਵਰ ਕਰ ਲਿਆ ਸੀ। ਸਕਾਈਮੇਟ ਦੇ ਮਹੇਸ਼ ਪਲਾਵਤ ਨੇ ਕਿਹਾ ਕਿ ਇਸ ਗੱਲ ਦੀ ਸੰਭਾਵਨਾ ਹੈ ਕਿ ਮੌਨਸੂਨ ਦੀ ਬਾਰਸ਼ ਸਿਰਫ ਜੂਨ ਦੇ ਅਖੀਰ ਵਿੱਚ ਹੀ ਦਿੱਲੀ ਵਿੱਚ ਹੋਵੇ।


“ਪੱਛਮੀ ਹਵਾਵਾਂ ਕੁਝ ਦਿਨਾਂ ਤੋਂ ਉੱਤਰ-ਪੱਛਮੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਮਾਨਸੂਨ ਦੇ ਵਾਧੇ ਨੂੰ ਰੋਕ ਰਹੀ ਹੈ। ਇਹ ਘੱਟੋ ਘੱਟ ਇੱਕ ਹਫ਼ਤੇ ਲਈ ਜਾਰੀ ਰਹਿਣ ਦੀ ਉਮੀਦ ਹੈ।


ਇਹ ਵੀ ਪੜ੍ਹੋ: Punjab Medical College: ਪੰਜਾਬ 'ਚ 28 ਜੂਨ ਤੋਂ ਖੁੱਲ੍ਹਣਗੇ ਸਾਰੇ ਮੈਡੀਕਲ ਕਾਲਜ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904