ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮਾਨਸੂਨ ਮਿਹਰਬਾਨ ਹੈ, ਪਰ ਦਿੱਲੀ 'ਚ ਭਿਆਨਕ ਗਰਮੀ ਕਾਰਨ ਲੋਕ ਬੁਰੀ ਹਾਲਤ 'ਚ ਹਨ। ਯੂਪੀ, ਬਿਹਾਰ, ਮੁੰਬਈ, ਦੱਖਣ ਤੇ ਉੱਤਰ-ਪੂਰਬ 'ਚ ਮਾਨਸੂਨ ਦੀ ਬਾਰਸ਼ ਨੇ ਮੌਸਮ ਸੁਹਾਵਣਾ ਬਣਾ ਦਿੱਤਾ ਹੈ, ਜਦਕਿ ਦਿੱਲੀ ਵਾਸੀਆਂ ਨੂੰ ਪਿਛਲੇ ਕਈ ਦਿਨਾਂ ਤੋਂ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨਸੂਨ ਦੀ ਬਾਰਸ਼ ਕਾਰਨ ਲੋਕ ਬੇਚੈਨ ਹੋ ਰਹੇ ਹਨ।


ਫਿਲਹਾਲ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਇਸ ਹਫ਼ਤੇ ਵੀ ਰਾਹਤ ਨਹੀਂ ਮਿਲੇਗੀ, ਕਿਉਂਕਿ ਜਿਵੇਂ ਤੁਸੀਂ ਜਾਣਦੇ ਹੋ ਕਿ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਹੋ ਗਈ ਹੈ। ਮੌਸਮ ਵਿਭਾਗ ਨੇ 27 ਜੂਨ ਨੂੰ ਮਾਨਸੂਨ ਦੇ ਦਿੱਲੀ ਪਹੁੰਚਣ ਦੀ ਗੱਲ ਕਹੀ ਸੀ, ਪਰ ਇਸ ਦੇ ਸਮੇਂ 'ਚ ਇਕ ਹਫ਼ਤਾ ਹੋਰ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।


ਮੌਸਮ ਵਿਭਾਗ ਦੇ ਅਨੁਸਾਰ ਅਗਲੇ ਚਾਰ ਦਿਨਾਂ ਦੌਰਾਨ ਮਤਲਬ 1 ਜੁਲਾਈ ਤਕ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਤੇ ਹਨ੍ਹੇਰੀ ਆ ਸਕਦੀ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਬਾਰਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ, ਪੰਜਾਬ, ਹਰਿਆਣਾ ਸਮੇਤ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਖੁਸ਼ਕ ਤੇ ਹਲਕਾ ਗਰਮ ਰਹੇਗਾ। ਇਨ੍ਹਾਂ ਚਾਰ ਦਿਨਾਂ ਦੌਰਾਨ ਪੱਛਮੀ ਬੰਗਾਲ- ਸਿੱਕਮ ਅਤੇ ਉੱਤਰ-ਪੂਰਬੀ ਸੂਬਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। 30 ਜੂਨ ਤੇ 1 ਜੁਲਾਈ ਨੂੰ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਬਾਰਸ਼ ਪੈਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ 'ਚ ਅਗਲੇ 6 ਦਿਨ ਤਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਅਗਲੇ ਦੋ ਦਿਨਾਂ ਲਈ ਬਿਹਾਰ ਅਤੇ ਝਾਰਖੰਡ ਵਿੱਚ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੱਤਰ ਪ੍ਰਦੇਸ਼ 'ਚ ਵੀ ਮਾਨਸੂਨ ਸਰਗਰਮ ਹੈ। ਇਸ ਦੇ ਨਾਲ ਹੀ ਪੂਰਵਾਂਚਲ ਦੇ ਕੁਝ ਜ਼ਿਲ੍ਹਿਆਂ 'ਚ ਵੀ ਭਾਰੀ ਬਾਰਸ਼ ਪੈਣ ਦੀ ਉਮੀਦ ਹੈ। ਅਜਿਹੀ ਸਥਿਤੀ 'ਚ ਇੱਥੋਂ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Captain Letter to Modi: ਡ੍ਰੋਨ ਹਮਲੇ ਮਗਰੋਂ ਵੱਡਾ ਸਵਾਲ! ਕੈਪਟਨ ਨੇ ਨਵੰਬਰ 'ਚ ਹੀ ਚਿੱਠੀ ਲਿਖ ਮੋਦੀ ਨੂੰ ਕੀਤਾ ਸੀ ਸਾਵਧਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904