(Source: ECI/ABP News/ABP Majha)
Monsoon: ਦੇਸ਼ ਦੇ ਸਾਰੇ ਹਿੱਸਿਆਂ ਤੋਂ ਵਾਪਸੀ ਕਰ ਰਿਹਾ ਮੌਨਸੂਨ, ਤਾਪਮਾਨ 'ਚ ਆਵੇਗੀ ਗਿਰਾਵਟ
ਮੌਨਸੂਨ ਨੇ ਇਸ ਸਾਲ ਵਾਪਸ ਪਰਤਨ 'ਚ ਦੇਰੀ ਕੀਤੀ। ਮੌਸਮ ਵਿਗਿਆਨੀਆਂ ਮੁਤਾਬਕ, ਇਸ ਦੀ 17 ਸਤੰਬਰ ਤੱਕ ਵਾਪਸੀ ਹੋ ਜਾਵੇਗਾ।
ਨਵੀਂ ਦਿੱਲੀ: ਦੇਸ਼ ਦੇ ਲਗਪਗ ਸਾਰੇ ਹਿੱਸਿਆਂ ਤੋਂ ਮੌਨਸੂਨ ਨੇ ਵਾਪਸੀ ਕਰ ਲਈ ਹੈ। ਹਾਲਾਂਕਿ, ਇਸ ਸਮੇਂ ਉੱਤਰ -ਪੂਰਬੀ ਭਾਰਤ ਦੇ ਕੁਝ ਹਿੱਸੇ ਸਮੇਤ ਉੜੀਸਾ ਅਤੇ ਦੱਖਣੀ ਮਹਾਰਾਸ਼ਟਰ ਦੇ ਕੁਝ ਹਿੱਸੇ ਅਜੇ ਵੀ ਮੌਨਸੂਨ ਬਣਿਆ ਹੋਇਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਮੌਨਸੂਨ ਨੇ ਇਸ ਸਾਲ ਵਾਪਸੀ ਵਿੱਚ ਦੇਰੀ ਕੀਤੀ ਹੈ। ਉਨ੍ਹਾਂ ਮੁਤਾਬਕ ਇਹ 17 ਸਤੰਬਰ ਤੱਕ ਵਾਪਸੀ ਕਰ ਲਵੇਗਾ। ਹਾਲਾਂਕਿ, ਇਸ ਸਾਲ ਇਸ ਵਿੱਚ ਦੇਰੀ ਹੋਈ ਹੈ।
ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ
ਮੌਸਮ ਵਿਗਿਆਨੀ ਮੁਤਾਬਕ, ਮੌਨਸੂਨ ਸ਼ੁੱਕਰਵਾਰ ਤੱਕ ਪੂਰੀ ਤਰ੍ਹਾਂ ਵਾਪਸ ਆ ਜਾਵੇਗਾ। ਹਾਲਾਂਕਿ, ਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਅਤੇ ਦਿੱਲੀ-ਐਨਸੀਆਰ ਵਿੱਚ ਕੁਝ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਉੱਤਰਾਖੰਡ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਬਾਰਿਸ਼ ਤੋਂ ਬਾਅਦ ਉੱਤਰ -ਪੱਛਮੀ ਭਾਰਤ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਉੱਤਰ-ਪੱਛਮੀ ਭਾਰਤ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧੇ ਨੂੰ ਦਰਜ ਕਰਨ ਦੀ ਗੱਲ ਵੀ ਹੋਈ ਹੈ।
ਦਿੱਲੀ ਵਿੱਚ ਹਵਾ ਦੀ ਗਤੀ 10 ਤੋਂ 16 ਕਿਲੋਮੀਟਰ ਪ੍ਰਤੀ ਘੰਟਾ ਸੀ
ਦੱਸ ਦੇਈਏ, ਪਿਛਲੇ ਦਿਨ ਦਿੱਲੀ ਵਿੱਚ ਹਵਾ ਦੀ ਗਤੀ 10 ਤੋਂ 16 ਕਿਲੋਮੀਟਰ ਪ੍ਰਤੀ ਘੰਟਾ ਸੀ, ਜਿਸ ਕਾਰਨ ਤਾਪਮਾਨ ਵਿੱਚ ਕੋਈ ਖਾਸ ਵਾਧਾ ਨਹੀਂ ਹੋਇਆ ਹੈ। ਸਫਦਰਜੰਗ ਮੌਸਮ ਵਿਗਿਆਨ ਕੇਂਦਰ ਵਿੱਚ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਸੈਲਸੀਅਸ ਸੀ, ਜੋ ਆਮ ਨਾਲੋਂ ਸਿਰਫ ਇੱਕ ਡਿਗਰੀ ਵੱਧ ਦੱਸਿਆ ਗਿਆ ਹੈ। ਇਸ ਦੇ ਨਾਲ ਹੀ, ਘੱਟੋ ਘੱਟ ਤਾਪਮਾਨ 20.8 ਡਿਗਰੀ ਸੈਲਸੀਅਸ ਸੀ, ਜੋ ਕਿ ਆਮ ਨਾਲੋਂ ਇੱਕ ਡਿਗਰੀ ਵੱਧ ਸੀ।
ਇਹ ਵੀ ਪੜ੍ਹੋ: Petrol, Diesel Price Today, 15 Oct: ਅੱਜ ਫਿਰ ਪਈ ਮਹਿੰਗਾਈ ਦੀ ਮਾਰ, ਜਾਣੋ ਕਿੰਨੇ ਵੱਧੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: