ਸੰਗਰੂਰ ਦੇ ਮੂਨਕ ਵਿੱਚ ਲਗਾਤਾਰ ਦੋ ਦਿਨਾਂ ਤੋਂ ਪੈ ਰਹੇ ਮੀਂਹ ਦੇ ਕਾਰਨ ਕਰੀਬ ਤਿੰਨ ਸੌ ਏਕੜ ਦੇ ਕਰੀਬ ਫ਼ਸਲ ਹੋਈ ਤਬਾਹ ਹੋ ਗਈ। ਖੇਤਾਂ ਵਿੱਚ ਤਿੰਨ-ਤਿੰਨ ਫੁੱਟ ਦੇ ਕਰੀਬ ਪਾਣੀ ਖੜ੍ਹਿਆ  ਹੈ। ਇਸ ਦੇ ਨਾਲ ਹੀ ਵੀਹ ਦੇ ਕਰੀਬ ਘਰਾਂ ਦਾ ਸ਼ਹਿਰ ਤੋਂ ਰਾਬਤਾ ਟੁੱਟ ਗਿਆ ਹੈ। ਦੱਸ ਦਈਏ ਕਿ ਬੀਤੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ਨਾਲ ਕਰੀਬ ਤਿੰਨ ਤੋਂ ਚਾਰ ਪਿੰਡਾਂ ਵਿਚ ਬਰਸਾਤ ਦਾ ਪਾਣੀ ਫੈਲਿਆ ਹੈ।


ਇਸ ਦੇ ਨਾਲ ਹੀ ਖੇਤਾਂ ਨੂੰ ਜਾਣ ਵਾਲੇ ਰਸਤਿਆਂ ਵਿਚ ਤਿੰਨ ਫੁੱਟ ਤੱਕ ਪਾਣੀ ਖੜ੍ਹ ਜਾਣ ਦੇ ਨਾਲ ਖੇਤਾਂ ਦੇ ਵਿੱਚ ਰਹਿਣ ਵਾਲੇ ਘਰਾਂ ਦੇ ਲੋਕਾਂ ਨੂੰ ਖਾਸੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਇਸ ਬਰਸਾਤੀ ਪਾਣੀ ਦੇ ਚਲਦਿਆਂ ਪਿੰਡ ਵਾਸੀਆਂ ਵੱਲੋਂ ਇੱਕ ਕਿਸ਼ਤੀ ਲਿਆ ਕੇ ਬੱਚਿਆਂ ਨੂੰ ਸੁਰੱਖਿਅਤ ਘਰਾਂ ਚੋਂ ਬਾਹਰ ਕੱਢਿਆ ਜਾ ਰਿਹਾ।




ਇਸ ਦੌਰਾਨ ਮੌਕੇ 'ਤੇ ਮੌਜੂਦ ਔਰਤਾਂ ਨੇ ਦੱਸਿਆ ਕਿ ਲਗਾਤਾਰ ਦੋ ਦਿਨ ਤੋਂ ਪੈ ਰਹੇ ਮੀਂਹ ਦੇ ਕਾਰਨ ਉਨ੍ਹਾਂ ਦੀ ਪੂਰੀ ਫਸਲ ਤਬਾਹ ਹੋ ਚੁੱਕੀ ਹੈ। ਔਰਤਾਂ ਨੇ ਦੱਸਿਆ ਕਿ ਉਹ ਦੁੱਧ ਦਾ ਕੰਮ ਕਰਦੇ ਹਨ ਜਿਸ ਕਾਰਨ ਤਿੰਨ ਦਿਨਾਂ ਤੋਂ ਦੁੱਧ ਘਰ ਵਿੱਚ ਹੀ ਖ਼ਰਾਬ ਹੋ ਰਿਹਾ ਹੈ ਅਤੇ ਪਸ਼ੂਆਂ ਦੇ ਲਈ ਹਰਾ ਚਾਰਾ ਵੀ ਬਰਬਾਦ ਹੋ ਚੁੱਕਿਆ ਹੈ।


ਉਧਰ ਕਿਸਾਨਾਂ ਨੇ ਦੱਸਿਆ ਕਿ ਲਗਾਤਾਰ ਦੋ ਦਿਨ ਮੀਂਹ ਪੈਣ ਦੇ ਕਾਰਨ ਪਿੱਛੋਂ ਨਹਿਰਾਂ ਦਾ ਪਾਣੀ ਛੱਡਿਆ ਗਿਆ ਜਿਸ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਵਿੱਚ ਪਾਣੀ ਭਰ ਗਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇੱਕ ਪਾਸੇ ਤਾਂ ਉਨ੍ਹਾਂ ਦੇ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕਿਆਂ ਹਨ। ਨਾਲ ਹੀ ਦੂਜੇ ਪਾਸੇ ਲਗਾਤਾਰ ਖੜ੍ਹੇ ਪਾਣੀ ਨਾਲ ਉਨ੍ਹਾਂ ਨੂੰ ਬਿਮਾਰੀ ਫੈਲਣ ਦਾ ਵੀ ਖ਼ਤਰਾ ਹੈ।


ਇਹ ਵੀ ਪੜ੍ਹੋ: ਬੇਅਦਬੀ ਮਾਮਲਾ: ਫਰਾਰ ਚੱਲ ਰਹੇ ਤਿੰਨ ਮੁਲਜ਼ਮਾਂ ਖਿਲਾਫ ਅਦਾਲਤ ਵਲੋਂ ਵੱਡੀ ਕਾਰਵਾਈ, ਵਾਰੰਟ ਜਾਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904