ਨਵੀਂ ਦਿੱਲੀ: ਮੋਦੀ ਸਰਕਾਰ ਨੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਚੌਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਪਿਛਲੇ ਪੰਜ ਸਾਲਾਂ ਵਿੱਚ ਇਹ ਚੌਲਾਂ ਦੀ ਕੀਮਤ ਵਿੱਚ ਕੀਤਾ ਗਿਆ ਸਭ ਤੋਂ ਵੱਡਾ ਵਾਧਾ ਹੈ।

 

ਪਹਿਲਾਂ ਫ਼ਸਲਾਂ ਦੇ ਐਮਐਸਪੀ ਵਿੱਚ ਕਦੇ ਵੀ 80 ਰੁਪਏ ਤੋਂ ਜ਼ਿਆਦਾ ਦਾ ਵਾਧਾ ਨਹੀਂ ਸੀ ਕੀਤਾ ਗਿਆ ਪਰ ਇਸ ਵਾਰ ਸਿੱਧਾ 200 ਰੁਪਏ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇੱਕ ਕੁਇੰਟਲ ਝੋਨੇ ਦੀ ਘੱਟੋ ਘੱਟ ਕੀਮਤ 1750 ਰੁਪਏ ਹੋ ਜਾਵੇਗੀ।

2019 ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਮੋਦੀ ਸਰਕਾਰ 'ਤੇ ਕਾਫ਼ੀ ਦਬਾਅ ਸੀ। ਮੋਦੀ ਨੇ ਸੱਤਾ ਵਿੱਚ ਆਉਣ ਲਈ ਕੀਤੇ ਵਾਅਦਿਆਂ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਐਲਾਨ ਕੀਤਾ ਸੀ। ਇਸ ਲਈ ਵਿਰੋਧੀ ਧਿਰਾਂ ਲਗਾਤਾਰ ਪ੍ਰਧਾਨ ਮੰਤਰੀ ਨੂੰ ਘੇਰ ਰਹੀਆਂ ਸਨ। ਮੋਦੀ ਕੈਬਨਿਟ ਵਿੱਚ ਕਿਸਾਨਾਂ ਹਿੱਤ ਲਏ ਹੋਰ ਫੈਸਲਿਆਂ ਬਾਰੇ ਥੋੜ੍ਹੀ ਉਡੀਕ ਕਰੋ।