ਪੜਚੋਲ ਕਰੋ

ਕਿਸਾਨਾਂ ਦੇ ਗੁੱਸੇ ਤੋਂ ਡਰੀ ਮੋਦੀ ਸਰਕਾਰ, ਅੱਜ ਹੋਏਗਾ ਵੱਡਾ ਐਲਾਨ !

ਨਵੀਂ ਦਿੱਲੀ: ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਗੁੱਸਾ ਮੋਦੀ ਸਰਕਾਰ ਨੂੰ ਭਾਰੀ ਪੈ ਸਕਦਾ ਹੈ। ਇਸੇ ਮੁਸ਼ਕਲ 'ਚੋਂ ਬਾਹਰ ਨਿਕਲਣ ਲਈ ਮੋਦੀ ਕੈਬਨਿਟ ਅਹਿਮ ਫੈਸਲਾ ਲੈ ਸਕਦੀ ਹੈ। ਸਾਉਣੀ ਦੀਆਂ ਫ਼ਸਲਾਂ ਤੋਂ ਬਾਅਦ ਹੁਣ ਮੋਦੀ ਸਰਕਾਰ ਕਿਸਾਨਾਂ ਦੇ ਰੋਹ ਨੂੰ ਘੱਟ ਕਰਨ ਲਈ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ। ਬਜਟ ਵਿੱਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਦਾ ਘੱਟੋ-ਘੱਟ ਡੇਢ ਗੁਣਾ ਕਰਨ ਦਾ ਵਾਅਦਾ ਕੀਤਾ ਸੀ। ਕਣਕ ਦੇ ਸਮਰਥਨ ਮੁੱਲ ਵਿੱਚ 105 ਰੁਪਏ ਫ਼ੀ ਕੁਇੰਟਲ ਦਾ ਵਾਧਾ 'ਏਬੀਪੀ ਨਿਊਜ਼' ਨੂੰ ਮਿਲੀ ਜਾਣਕਾਰੀ ਮੁਤਾਬਕ ਹਾੜ੍ਹੀ ਦੇ ਮੌਸਮ ਦੀਆਂ ਸਾਰੀਆਂ ਛੇ ਫ਼ਸਲਾਂ ਦੀ ਐਮਐਸਪੀ ਤੈਅ ਕੀਤੀ ਜਾਵੇਗੀ। ਇਨ੍ਹਾਂ ਵਿੱਚ ਸਭ ਤੋਂ ਅਹਿਮ ਕਣਕ ਦੀ ਐਮਐਸਪੀ 105 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾ ਸਕਦਾ ਹੈ। ਇਸ ਨਾਲ ਕਣਕ ਦਾ ਸਮਰਥਨ ਮੁੱਲ 1840 ਰੁਪਏ ਫ਼ੀ ਕੁਇੰਟਲ ਕੀਤੇ ਜਾਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਛੋਲਿਆਂ ਦੇ ਸਮਰਥਨ ਮੁੱਲ ਵਿੱਚ 220 ਰੁਪਏ ਦਾ ਵਾਧਾ ਕਰ 4620 ਰੁਪਏ ਫ਼ੀ ਕੁਇੰਟਲ ਕਰਨ ਦਾ ਪ੍ਰਸਤਾਵ ਹੈ। ਜਦਕਿ ਮਸਰ ਦੀ ਕੀਮਤ 225 ਰੁਪਏ ਫ਼ੀ ਕੁਇੰਟਲ ਵਧ ਕੇ 4475 ਰੁਪਏ ਕੀਤੇ ਜਾਣ ਦੀ ਸੰਭਾਵਨਾ ਹੈ। ਹੋਰਾਂ ਫ਼ਸਲਾਂ ਦੀ ਕੀਮਤ 'ਤੇ ਅਸਰ ਸਰ੍ਹੋਂ ਦੇ ਸਮਰਥਨ ਮੁੱਲ ਨੂੰ ਵੀ 200 ਰੁਪਏ ਫ਼ੀ ਕੁਇੰਟਲ ਦੇ ਹਿਸਾਬ ਨਾਲ ਵਧਾਇਆ ਜਾ ਸਕਦਾ ਹੈ, ਯਾਨੀ 4200 ਰੁਪਏ ਤੇ ਜੌਂ 1440 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਹੈ। ਇਸੇ ਤਰ੍ਹਾਂ ਸੂਰਜਮੁਖੀ ਦੇ ਐਮਐਸਪੀ ਵਿੱਚ 845 ਰੁਪਏ ਪ੍ਰਤੀ ਕੁਇੰਟਲ ਦਾ ਇਜ਼ਾਫ਼ਾ ਕਰਨ ਦੇ ਨਾਲ ਇਸ ਦੀ ਕੀਮਤ 4945 ਰੁਪਏ ਹੋ ਸਕਦੀ ਹੈ। ਕਿਸਾਨਾਂ ਦੀਆਂ ਇਹ ਹਨ ਮੁੱਖ ਮੰਗ ਦਿੱਲੀ ਦੀ ਹੱਦ ਨੇੜੇ ਪ੍ਰਦਰਸ਼ਨ ਕਰਨ ਆਏ ਕਿਸਾਨਾਂ ਦੀਆਂ ਮੁੱਖ ਮੰਗ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਹੈ। ਕਿਸਾਨ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰ ਰਹੇ ਹਨ, ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਦੇ ਐਮਐਸਪੀ ਵਿੱਚ ਡੇਢ ਗੁਣਾ ਵਾਧੇ ਦੇ ਫਾਰਮੂਲੇ ਨੂੰ ਵੀ ਗ਼ਲਤ ਕਰਾਰ ਦਿੱਤਾ।

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget