ਪੜਚੋਲ ਕਰੋ

MSP Rabi Crops : ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ! ਕਣਕ ਦੇ ਭਾਅ 'ਚ 110 ਰੁਪਏ ਵਾਧਾ, ਕੇਂਦਰੀ ਕੈਬਨਿਟ ਵੱਲੋਂ ਹਾੜੀ ਦੀਆਂ ਫਸਲਾਂ ਲਈ MSP ਤੈਅ

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ( MSP) ਤੈਅ ਕਰ ਦਿੱਤੀ ਹੈ।

MSP Rabi Crops : ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ।  ਕੇਂਦਰੀ ਮੰਤਰੀ ਮੰਡਲ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (MSP ) ਵਿੱਚ 110 ਰੁਪਏ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖੇਤੀਬਾੜੀ ਲਾਗਤ ਤੇ ਕੀਮਤ ਕਮਿਸ਼ਨ  (CACP) ਨੇ ਕਣਕ ਸਮੇਤ ਹਾੜੀ ਦੀਆਂ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 9% ਵਾਧੇ ਦੀ ਸਿਫ਼ਾਰਸ਼ ਕੀਤੀ ਸੀ। 
 
ਕੇਂਦਰੀ ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 3 ਤੋਂ 9 ਫ਼ੀਸਦੀ ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਕਣਕ ਅਤੇ ਦਾਲਾਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ। ਇਨ੍ਹਾਂ 6 ਫ਼ਸਲਾਂ ਵਿੱਚ ਕਣਕ, ਛੋਲੇ, ਦਾਲਾਂ, ਸਰ੍ਹੋਂ ਆਦਿ ਫ਼ਸਲਾਂ ਸ਼ਾਮਲ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਅਤੇ ਸੀਸੀਈਏ ਦੀ ਮੀਟਿੰਗ ਹੋਈ।  
 
ਹਾੜੀ ਦੀਆਂ ਫ਼ਸਲਾਂ ਦਾ MSP ਮੁੱਲ ਕਿੰਨਾ ਵਧਿਆ?

ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਕਣਕ, ਦਾਲਾਂ, ਜੌਂ ਅਤੇ ਛੋਲਿਆਂ ਸਮੇਤ ਹੋਰ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਕੇਂਦਰ ਸਰਕਾਰ ਨੇ ਦਾਲਾਂ ਦੇ  MSP ਵਿੱਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਸਰ੍ਹੋਂ ਦੇ MSP ਵਿੱਚ ਵੀ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਸੂਰਜਮੁਖੀ ਦਾ MSP  ਮੁੱਲ ਵੀ ਵਧਾ ਕੇ 400 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। 
 
ਕਣਕ ਦਾ  MSP  ਮੁੱਲ 110 ਰੁਪਏ ਪ੍ਰਤੀ ਕੁਇੰਟਲ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ, ਜਦਕਿ ਜੌਂ ਦੇ MSP ਮੁੱਲ ਵਿੱਚ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਦਾਲ ਦਾ MSP  ਮੁੱਲ ਹੁਣ 5500 ਰੁਪਏ ਤੋਂ ਵਧ ਕੇ 6000 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਤੋਂ ਇਲਾਵਾ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 110 ਰੁਪਏ ਦਾ ਵਾਧਾ ਹੋਇਆ ਹੈ। ਇਹ ਹੁਣ 2015 ਰੁਪਏ ਵਧ ਕੇ 2125 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

ਕੀ ਹੈ  MSP ?

ਘੱਟੋ-ਘੱਟ ਸਮਰਥਨ ਮੁੱਲ (MSP ) ਉਹ ਕੀਮਤ ਹੈ ,ਜਿਸ 'ਤੇ ਸਰਕਾਰ ਕਿਸਾਨਾਂ ਤੋਂ ਫਸਲਾਂ ਖਰੀਦਦੀ ਹੈ। ਇਸ ਨੂੰ ਇਸ ਤਰ੍ਹਾਂ ਵੀ ਸਮਝਿਆ ਜਾ ਸਕਦਾ ਹੈ ਕਿ ਸਰਕਾਰ ਕਿਸਾਨ ਨੂੰ ਉਸ ਤੋਂ ਖਰੀਦੀ ਗਈ ਫ਼ਸਲ 'ਤੇ ਜੋ ਪੈਸਾ ਦਿੰਦੀ ਹੈ, ਉਹ MSP ਹੁੰਦਾ ਹੈ। ਇਸ ਤੋਂ ਹੇਠਾਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੀ ਅਦਾਇਗੀ ਨਹੀਂ ਕੀਤੀ ਜਾਂਦੀ। ਕਿਸੇ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਜਾਂਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਦੀ ਫ਼ਸਲ ਦਾ ਵਾਜਬ ਘੱਟੋ-ਘੱਟ ਮੁੱਲ ਮਿਲ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget