ਪੜਚੋਲ ਕਰੋ

Mustard Price: ਸਰ੍ਹੋਂ ਦਾ ਭਾਅ MSP ਤੋਂ ਹੇਠਾਂ ਡਿੱਗਿਆ! ਕਿਸਾਨਾਂ ਨੂੰ ਦੋਹਰਾ ਝਟਕਾ, ਕੀ ਹੁਣ ਖਰੀਦੇਗੀ ਸਰਕਾਰ ?

ਸਰ੍ਹੋਂ ਦੀਆਂ ਥੋਕ ਕੀਮਤਾਂ 5,650 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੋਂ ਹੇਠਾਂ ਆ ਗਈਆਂ ਹਨ। ਰਿਪੋਰਟ ਮੁਤਾਬਕ ਕਿਸਾਨਾਂ ਨੂੰ ਸਰ੍ਹੋਂ ਐਮਐਸਪੀ ਤੋਂ ਕਰੀਬ 1000 ਰੁਪਏ ਘੱਟ ਕੀਮਤ 'ਤੇ ਵੇਚਣੀ ਪੈ ਰਹੀ ਹੈ।

Mustard Price At Below MSP Rate: ਦੇਸ਼ ਵਿੱਚ ਸਰ੍ਹੋਂ ਦੀਆਂ ਕੀਮਤਾਂ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਚਲੀਆਂ ਗਈਆਂ ਹਨ। ਅਜਿਹੇ ਵਿੱਚ ਕਿਸਾਨਾਂ ਲਈ ਇੱਕ ਚੁਣੌਤੀ ਖੜ੍ਹੀ ਹੋ ਗਈ ਹੈ। ਇਸ ਦੇ ਮੱਦੇਨਜ਼ਰ, ਖਾਣ ਵਾਲੇ ਤੇਲ ਉਦਯੋਗ ਦੀ ਸੰਸਥਾ ਸਾਲਵੈਂਟ ਐਕਸਟਰੈਕਟਰਜ਼ ਐਸੋਸੀਏਸ਼ਨ ਆਫ ਇੰਡੀਆ (SEA) ਨੇ ਸਰਕਾਰ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ।

SEA ਦਾ ਕਹਿਣਾ ਹੈ ਕਿ ਨੈਫੇਡ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਜਾਣ, ਨਹੀਂ ਤਾਂ ਭਵਿੱਖ ਵਿੱਚ ਕਿਸਾਨਾਂ ਤੇ ਉਦਯੋਗਾਂ ਲਈ ਨਵੀਂਆਂ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ। ਉਦਯੋਗਾਂ ਨੂੰ ਡਰ ਹੈ ਕਿ ਜੇਕਰ ਕੀਮਤਾਂ ਘਟਦੀਆਂ ਹਨ ਤਾਂ ਕਿਸਾਨ ਆਉਣ ਵਾਲੇ ਸੀਜ਼ਨ ਲਈ ਸਰ੍ਹੋਂ ਦੀ ਕਾਸ਼ਤ ਤੋਂ ਦੂਰ ਰਹਿ ਸਕਦੇ ਹਨ। ਇਸ ਕਾਰਨ ਦਰਾਮਦ 'ਤੇ ਨਿਰਭਰਤਾ ਹੋਰ ਵਧੇਗੀ।

ਕੀਮਤਾਂ ਕਿੰਨੀਆਂ ਘਟੀਆਂ?

ਸਰ੍ਹੋਂ ਦੀਆਂ ਥੋਕ ਕੀਮਤਾਂ 5,650 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੋਂ ਹੇਠਾਂ ਆ ਗਈਆਂ ਹਨ। ਰਿਪੋਰਟ ਮੁਤਾਬਕ ਕਿਸਾਨਾਂ ਨੂੰ ਸਰ੍ਹੋਂ ਐਮਐਸਪੀ ਤੋਂ ਕਰੀਬ 1000 ਰੁਪਏ ਘੱਟ ਕੀਮਤ 'ਤੇ ਵੇਚਣੀ ਪੈ ਰਹੀ ਹੈ। ਗੁਜਰਾਤ ਤੇ ਕੋਟਾ ਡਿਵੀਜ਼ਨਾਂ ਨੂੰ ਛੱਡ ਕੇ, ਦੇਸ਼ ਵਿੱਚ ਸਰ੍ਹੋਂ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋਈ। ਜਦੋਂਕਿ ਮੰਡੀਆਂ ਵਿੱਚ ਸਰ੍ਹੋਂ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।

ਇਸ ਦੇ ਮੱਦੇਨਜ਼ਰ, ਐਸਈਏ ਨੇ ਨੈਫੇਡ ਨੂੰ ਪ੍ਰਮੁੱਖ ਮੰਡੀ ਖੇਤਰਾਂ ਵਿੱਚ ਖਰੀਦ ਕੇਂਦਰ ਸਥਾਪਤ ਕਰਨ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਘੱਟੋ ਘੱਟ ਸਮਰਥਨ ਮੁੱਲ 'ਤੇ ਸਰ੍ਹੋਂ ਦੀ ਖਰੀਦ ਦੀ ਸਹੂਲਤ ਦਿੱਤੀ ਜਾ ਸਕੇ। ਮੌਜੂਦਾ ਸੀਜ਼ਨ ਦੌਰਾਨ ਰਕਬਾ 100 ਲੱਖ ਹੈਕਟੇਅਰ ਦੇ ਸਿਖਰ 'ਤੇ ਪਹੁੰਚਣ ਦੇ ਬਾਵਜੂਦ ਭਾਅ ਡਿੱਗਣ ਕਾਰਨ ਕਿਸਾਨਾਂ ਨੂੰ ਸਰ੍ਹੋਂ ਦੀ ਕਾਸ਼ਤ 'ਚ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨਾਂ ਨੂੰ ਦੋਹਰਾ ਝਟਕਾ

ਇਹ ਲਗਾਤਾਰ ਦੂਜਾ ਸਾਲ ਹੈ ਜਦੋਂ ਕਿਸਾਨਾਂ ਨੂੰ ਸਰ੍ਹੋਂ ਰਾਹੀਂ ਨੁਕਸਾਨ ਹੋਇਆ ਹੈ। ਇਸ ਸਾਲ ਦੀ ਸ਼ੁਰੂਆਤ 'ਚ ਵੀ ਮੌਸਮ ਕਾਰਨ ਫਸਲ ਪ੍ਰਭਾਵਿਤ ਹੋਈ ਸੀ। ਪਿਛਲੇ ਸਾਲ ਦੇਸ਼ 'ਚ 1.4 ਲੱਖ ਕਰੋੜ ਰੁਪਏ ਦੇ 165 ਲੱਖ ਟਨ ਖਾਣ ਵਾਲੇ ਤੇਲ ਦੀ ਦਰਾਮਦ ਕੀਤੀ ਗਈ ਸੀ। ਭਾਰਤ ਖਾਣ ਵਾਲੇ ਤੇਲ ਦੀ ਕੁੱਲ ਲੋੜ ਦਾ ਲਗਪਗ 57 ਫੀਸਦੀ ਦਰਾਮਦ ਰਾਹੀਂ ਪੂਰਾ ਕਰਦਾ ਹੈ। ਅਜਿਹੇ 'ਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ ਮਿਲਣ ਨਾਲ ਆਉਣ ਵਾਲੇ ਸੀਜ਼ਨ 'ਚ ਉਤਪਾਦਕਤਾ ਪ੍ਰਭਾਵਿਤ ਹੋ ਸਕਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget