ਪੜਚੋਲ ਕਰੋ

Punjab News: ਕਿਸਾਨ ਨੇ ਬੀਜੀ ਕਾਲੀ ਕਣਕ, ਦੱਸੇ ਅਣਗਿਣਤ ਫਾਇਦੇ ਅਤੇ ਪੈਸਾ ਕਮਾਉਣ ਦਾ ਤਰੀਕਾ

Agriculture news: ਅਗਾਂਹ ਵਧੂ ਕਿਸਾਨ ਸੁਖਦੀਪ ਸਿੰਘ ਨੇ ਕਿਹਾ ਕਿ ਇਹ ਕਣਕ ਪੌਸ਼ਟਿਕ ਤੱਤਾਂ ਦੇ ਨਾਲ ਭਰਪੂਰ ਅਤੇ ਸ਼ੂਗਰ ਫਰੀ ਕਣਕ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਇਹ ਕਿਸਾਨ ਆਪਣੇ ਖੇਤਾਂ ਵਿੱਚ ਕਣਕ ਲਗਾਉਣ ਤਾਂ ਬਿਮਾਰੀਆਂ ਤੋਂ ਨਿਜਾਤ ਮਿਲ ਸਕਦੀ ਹੈ।

Agriculture news: ਪੰਜਾਬ ਵਿੱਚ ਦਿਨੋ-ਦਿਨ ਫਸਲਾਂ 'ਤੇ ਕੀਟਨਾਸ਼ਕ ਸਪਰੇਹਾਂ ਕਰਨ ਦੇ ਨਾਲ ਹਰ ਰੋਜ਼ ਬਿਮਾਰੀਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਉੱਥੇ ਹੀ ਵੱਧ ਰਹੀਆਂ ਬਿਮਾਰੀਆਂ ਕੈਂਸਰ, ਸ਼ੂਗਰ ਅਤੇ ਬੀਪੀ ਨੂੰ ਵੇਖਦਿਆਂ ਹੋਇਆਂ ਨਾਭਾ ਬਲਾਕ ਦੇ ਪਿੰਡ ਚਹਿਲ ਦੇ ਅਗਾਂਹ ਵਧੂ ਕਿਸਾਨ ਸੁਖਦੀਪ ਸਿੰਘ ਨੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਹੈ। 

ਇਸ ਨੇ ਬਾਹਰੀ ਸੂਬੇ ਤੋਂ ਕਾਲ਼ੀ ਕਣਕ ਦਾ ਬੀਜ ਲਿਆ ਕੇ ਆਪਣੇ ਖੇਤ ਦੇ 5 ਬਿੱਘੇ ਵਿੱਚ ਲਗਾ ਕੇ ਕਣਕ ਦੀ ਵਾਢੀ ਕੀਤੀ ਅਤੇ ਜਿਸ ਨੂੰ ਵੇਖ ਕੇ ਕਿਸਾਨ ਵੀ ਅਗਲੀ ਵਾਰ ਤੋਂ ਆਪਣੇ ਖੇਤਾਂ ਵਿੱਚ ਕਾਲੀ ਕਣਕ ਲਗਾਉਣ ਦਾ ਮਨ ਬਣਾ ਚੁੱਕੇ ਹਨ। ਅਗਾਂਹ ਵਧੂ ਕਿਸਾਨ ਸੁਖਦੀਪ ਸਿੰਘ ਨੇ ਕਿਹਾ ਕਿ ਇਹ ਕਣਕ ਪੌਸ਼ਟਿਕ ਤੱਤਾਂ ਦੇ ਨਾਲ ਭਰਪੂਰ ਅਤੇ ਸ਼ੂਗਰ ਫਰੀ ਕਣਕ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਇਹ ਕਿਸਾਨ ਆਪਣੇ ਖੇਤਾਂ ਵਿੱਚ ਕਣਕ ਲਗਾਉਣ ਤਾਂ ਬਿਮਾਰੀਆਂ ਤੋਂ ਨਿਜਾਤ ਮਿਲ ਸਕਦੀ ਹੈ।

ਪਿੰਡ ਚਹਿਲ ਦੇ ਕਿਸਾਨ ਨੇ ਕੀਤੀ ਆਹ ਪਹਿਲ 
ਦੱਸ ਦਈਏ ਕਿ ਪਿੰਡ ਚਹਿਲ ਦੇ ਅਗਾਂਹ ਵਧੂ ਕਿਸਾਨ ਸੁਖਦੀਪ ਸਿੰਘ ਵੱਲੋਂ ਕਾਲੀ ਕਣਕ ਸੂਬੇ ਭਰ ਵਿੱਚੋਂ ਪਹਿਲੀ ਵਾਰੀ ਲਗਾਈ ਹੈ, ਕਿਉਂਕਿ ਪੰਜਾਬ ਵਿੱਚ ਇਹ ਕਣਕ ਵੇਖਣ ਨੂੰ ਵੀ ਨਹੀਂ ਮਿਲਦੀ। ਇਹ ਕਣਕ ਦੀਆਂ ਬੱਲੀਆਂ ਆਮ ਕਣਕ ਵਾਂਗ ਵਿਖਾਈ ਦਿੰਦੀਆਂ ਹਨ। ਪਰ ਜਦੋਂ ਕਣਕ ਦੀ ਵਾਢੀ ਕੀਤੀ ਜਾਂਦੀ ਹੈ ਤਾਂ ਉਸ ਤੋਂ ਪਤਾ ਲੱਗਦਾ ਕਿ ਇਹ ਕਣਕ ਕਾਲੀ ਹੈ। ਇਸ ਕਣਕ ਦੇ ਫਾਇਦੇ ਵੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ ਕਿਉਂਕਿ ਇਹ ਕਣਕ ਆਮ ਕਣਕ ਨਹੀਂ ਹੈ। ਕਿਸਾਨ ਸੁਖਦੀਪ ਸਿੰਘ ਦੀ ਇਸ ਉਪਰਾਲੇ ਤੋਂ ਵੇਖ ਕੇ ਕਿਸਾਨ ਵੀ ਹੈਰਾਨ ਹਨ।

ਇਹ ਵੀ ਪੜ੍ਹੋ: Amritsar News: ਬੀਜੇਪੀ ਵਰਕਰਾਂ ਦੀ ਗੁੰਡਾਗਰਦੀ! ਪੁਲਿਸ ਦੀ ਹਾਜ਼ਰੀ 'ਚ ਕਿਸਾਨਾਂ 'ਤੇ ਪਥਰਾਅ, ਦਰਜਨ ਕਿਸਾਨ ਜ਼ਖ਼ਮੀ

ਮੱਧਪ੍ਰਦੇਸ਼ ਤੋਂ ਲਿਆਂਦਾ ਕਣਕ ਦਾ ਬੀਜ
ਕਿਸਾਨ ਸੁਖਦੀਪ ਸਿੰਘ ਨੇ ਕਿਹਾ ਕਿ ਇਹ ਕਣਕ ਦਾ ਬੀਜ ਮੈਂ ਐਮਪੀ ਤੋਂ ਲਿਆਂਦਾ ਸੀ ਅਤੇ ਪਿਛਲੇ ਸਾਲ ਮੈਂ ਥੋੜੀ ਜਿਹੀ ਇਹ ਕਣਕ ਲਗਾਈ ਸੀ ਅਤੇ ਉਸ ਦਾ ਆਟਾ ਮੈਂ ਖੁਦ ਵਰਤ ਆਪਣੇ ਰਿਸ਼ਤੇਦਾਰਾਂ ਨੂੰ ਵੀ ਵਰਤਾਇਆ ਅਤੇ ਇਹ ਕਣਕ ਸ਼ੂਗਰ ਫਰੀ ਹੈ ਅਤੇ ਅਨੇਕਾਂ ਬਿਮਾਰੀਆਂ ਤੋਂ ਰਹਿਤ ਹੈ ਅਤੇ ਹੁਣ ਇਹ ਮੈਂ ਕਣਕ 5 ਬਿੱਘੇ ਵਿੱਚ ਲਗਾਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਮੈਂ ਕਣਕ ਪੂਰੇ ਆਪਣੇ ਖੇਤ ਵਿੱਚ ਲਗਾਵਾਂਗਾ। ਕਿਉਂਕਿ ਦਿਨੋਂ ਦਿਨ ਵੱਧ ਰਹੀਆਂ ਬਿਮਾਰੀਆਂ ਨੂੰ ਵੇਖਦੇ ਹੋਏ ਮੈਂ ਸਪੈਸ਼ਲ ਐਮਪੀ ਤੋਂ ਕਣਕ ਲਿਆਂਦਾ ਹਾਂ ਤਾਂ ਜੋ ਲੋਕਾਂ ਨੂੰ ਇਸ ਕਣਕ ਦੇ ਖਾਣ ਨਾਲ ਬਿਮਾਰੀਆਂ ਤੋਂ ਰਹਿਤ ਮਿਲੇ।

ਪਿੰਡ ਵਾਸੀਆਂ ਨੇ ਕਿਹਾ ਕਿ ਜੋ ਸੁਖਦੀਪ ਸਿੰਘ ਵੱਲੋਂ ਕਾਲੀ ਕਣਕ ਬੀਜਣ ਦਾ ਉਪਰਾਲਾ ਕੀਤਾ ਗਿਆ ਹੈ ਇਹ ਬਹੁਤ ਹੀ ਵੱਡਾ ਉਪਰਾਲਾ ਹੈ। ਕਿਉਂਕਿ ਕਾਲੀ ਕਣਕ ਦੇ ਵਿੱਚ ਜਿਹੜੇ ਪੋਸ਼ਟਿਕ ਤੱਤ ਹਨ, ਉਹ ਸਰੀਰ ਲਈ ਲਾਹੇਵੰਦ ਹਨ ਅਤੇ ਇਹ ਕਣਕ ਬਿਲਕੁਲ ਸ਼ੂਗਰ ਫਰੀ ਹੈ। ਇਸ ਕਰਕੇ ਹੁਣ ਅਸੀਂ ਵੀ ਅਗਲੀ ਵਾਰ ਕਾਲੀ ਕਣਕ ਦਾ ਬੀਜ ਲੈ ਕੇ ਖੇਤਾਂ ਵਿੱਚ ਬੀਜਾਂਗੇ ਅਤੇ ਅਸੀਂ ਵੀ ਚਾਹੁੰਦੇ ਹਾਂ ਕਿ ਪੰਜਾਬ ਬਿਮਾਰੀਆਂ ਤੋਂ ਰਹਿਤ ਹੋਵੇ।

ਇਹ ਵੀ ਪੜ੍ਹੋ: Drugs in Punjab: ਨਸ਼ਿਆਂ ਦਾ ਕਹਿਰ! 28 ਸਾਲਾ ਨੌਜਵਾਨ ਦੀ ਗਈ ਜਾਨ, ਛੋਟਾ ਭਰਾ ਵੀ ਨਸ਼ਿਆਂ ਦੀ ਦਲਦਲ 'ਚ ਫਸਿਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Advertisement
ABP Premium

ਵੀਡੀਓਜ਼

ਹਿੰਦੁਸਤਾਨ ਕਿਸੇ ਦੇ ਬਾਪ ਦਾ ਥੋੜੀ ਹੈ , Indore 'ਚ ਗੱਜੇ ਦਿਲਜੀਤ ਦੋਸਾਂਝਦਿਲਜੀਤ ਦੀ ਮਸਤੀ ਤੇ ਮਿਊਜ਼ਿਕ ਦਾ ਤੜਕਾ , Banglore ਨੂੰ ਲੱਗਾ Entertainment ਦਾ ਝਟਕਾKaran Aujla's miracle, he made 30 people present laughਦਿਲਜੀਤ ਦਾ ਮਿਊਜ਼ਿਕ ਲਈ ਪਿਆਰ , ਕਰਨ ਔਜਲਾ ਤੇ AP ਦੇ ਸ਼ੋਅ ਨੂੰ ਦਿੱਤਾ ਸਾਥ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
Embed widget