ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ-2 ਨੂੰ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਕੈਬਨਿਟ ਦੀ ਪਹਿਲੀ ਬੈਠਕ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੁਲਾਕਾਤ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਰਕਾਰ ਸਵੈ-ਨਿਰਭਰ ਭਾਰਤ ‘ਤੇ ਜ਼ੋਰ ਦੇ ਰਹੀ ਹੈ। ਸੰਕਟ ਵਿੱਚ ਐਮਐਸਐਮਈ ਦੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਐਮਐਸਐਮਈ ਨੂੰ ਲੋੜੀਂਦੇ ਫੰਡ ਦਿੱਤੇ ਗਏ ਹਨ।


ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਲਈ ਫੈਸਲੇ ਲਏ ਗਏ ਹਨ। ਮੰਤਰੀ ਮੰਡਲ ਨੇ 14 ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਿਸਾਨਾਂ ਨੂੰ ਲਾਗਤ ਤੋਂ ਘੱਟੋ-ਘੱਟ 50 ਤੋਂ 83 ਪ੍ਰਤੀਸ਼ਤ ਵੱਧ ਭਾਅ ਮਿਲੇਗਾ। ਮੰਤਰੀ ਮੰਡਲ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਫੜ੍ਹੀ ਵਾਲਿਆਂ ਨੂੰ 10 ਹਜ਼ਾਰ ਰੁਪਏ ਦਾ ਕਰਜ਼ਾ ਮਿਲੇਗਾ। ਇਸ ਨਾਲ 50 ਲੱਖ ਫੜ੍ਹੀ ਵਾਲਿਆਂ ਨੂੰ ਲਾਭ ਮਿਲੇਗਾ।

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਦੇਸ਼ ਵਿੱਚ ਫਸਲਾਂ ਦਾ ਬਹੁਤ ਵੱਡਾ ਉਤਪਾਦਨ ਹੋਇਆ ਹੈ। ਹੁਣ ਤੱਕ 360 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਦਾਲਾਂ ਤੇ ਤੇਲ ਬੀਜਾਂ ਦੀ ਖਰੀਦ ਜਾਰੀ ਹੈ। 14 ਫਸਲਾਂ ਲਈ ਸਮਰਥਨ ਮੁੱਲ ਦੀ ਸਿਫਾਰਸ਼ ਸਵੀਕਾਰ ਕਰ ਲਈ ਗਈ ਹੈ। ਮੰਤਰੀ ਮੰਡਲ ਨੇ 14 ਫਸਲਾਂ ਦੇ ਸਮਰਥਨ ਮੁੱਲ ਲਈ ਖੇਤੀ ਲਾਗਤ ਤੇ ਕੀਮਤਾਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ ‘ਤੇ ਵਿਚਾਰ ਕੀਤਾ ਹੈ।

ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਐਮਐਸਐਮਈਜ਼ ਤੋਂ 11 ਕਰੋੜ ਤੋਂ ਵੱਧ ਨੌਕਰੀਆਂ ਮਿਲੀਆਂ ਹਨ। ਦੇਸ਼ ਵਿੱਚ 6 ਕਰੋੜ ਐਮਐਸਐਮਈ ਹਨ। ਨਿਰਮਾਣ ਤੇ ਸੇਵਾ ਦੇ ਖੇਤਰਾਂ ਨੂੰ ਮਿਲਾ ਦਿੱਤਾ ਗਿਆ ਹੈ। ਐਮਐਸਐਮਈ ਦੇ ਛੋਟੇ ਸੈਕਟਰ ਵਿੱਚ ਟਰਨਓਵਰ ਪੰਜਾਹ ਕਰੋੜ ਹੈ। ਐਕਸਪੋਰਟ ਦਾ ਟਰਨਓਵਰ ਐਮਐਸਐਮਈ ਦੀ ਲਿਮਟ ਤੋਂ ਬਾਹਰ ਕੀਤਾ ਗਿਆ, ਇਸ ਨਾਲ ਦੋ ਲੱਖ ਐਮਐਸਐਮਈ ਮੁੜ ਸ਼ੁਰੂ ਹੋਣ ਵਿੱਚ ਫਾਇਦਾ ਹੋਏਗਾ।

ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਟੈਕਸਟਾਈਲ ਮੰਤਰੀ ਸਮਰਿਤੀ ਈਰਾਨੀ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਕੇਂਦਰੀ ਕੈਬਨਿਟ ਦੀ ਬੈਠਕ ਵਿੱਚ ਸ਼ਾਮਲ ਹੋਏ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904