ਪਸ਼ੂ ਪਾਲਣ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
ਏਬੀਪੀ ਸਾਂਝਾ | 13 Dec 2019 02:07 PM (IST)
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਤੇ ਇਸ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਵਰ੍ਹੇ ਕਰਵਾਈ ਜਾਣ ਵਾਲੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਕਸਪੋ-2020 ਅਗਲੇ ਵਰ੍ਹੇ 6 ਤੋਂ 8 ਫ਼ਰਵਰੀ ਤੱਕ ਬਟਾਲਾ ਵਿੱਚ ਕਰਵਾਈ ਜਾਵੇਗੀ।
ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਤੇ ਇਸ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਵਰ੍ਹੇ ਕਰਵਾਈ ਜਾਣ ਵਾਲੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਕਸਪੋ-2020 ਅਗਲੇ ਵਰ੍ਹੇ 6 ਤੋਂ 8 ਫ਼ਰਵਰੀ ਤੱਕ ਬਟਾਲਾ ਵਿੱਚ ਕਰਵਾਈ ਜਾਵੇਗੀ। ਇਸ ਚੈਂਮੀਅਨਸ਼ਿਪ ’ਚ ਪਸ਼ੂਆਂ ਦੀ ਨਸਲ ਅਤੇ ਦੁੱਧ ਚੁਆਈ ਦੇ ਕੌਮੀ ਪੱਧਰ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਵਿਚ ਵੱਖ-ਵੱਖ ਨਸਲਾਂ ਦੇ ਘੋੜਿਆਂ, ਮੱਝਾਂ, ਗਾਂਵਾਂ, ਭੇਡਾਂ, ਬੱਕਰੀਆਂ, ਕੁੱਤਿਆਂ ਤੇ ਮੁਰਗੀਆਂ ਆਦਿ ਦੇ ਨਸਲ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਦੌਰਾਨ ਪਸ਼ੂ ਪਾਲਣ ਤੇ ਖੇਤੀਬਾੜੀ ਨਾਲ ਸਬਧਿਤ ਵੱਖ-ਵੱਖ ਵਿਸ਼ਿਆਂ ’ਤੇ ਕੌਮਾਂਤਰੀ ਪੱਧਰ ਦੀਆਂ ਨੁਮਾਇਸ਼ਾਂ ਲਾਈਆਂ ਜਾਣਗੀਆਂ।