ਪੜਚੋਲ ਕਰੋ

ਕੈਪਟਨ ਦਾ ਨਵਾਂ ਫੈਸਲਾ ਕਿਸਾਨਾਂ ਲਈ ਬਣੇਗਾ ਵੱਡੀ ਮੁਸੀਬਤ!

ਆਮ ਤੌਰ 'ਤੇ ਅਪਰੈਲ ਵਿੱਚ ਕਣਕ ਦਾ ਸੀਜ਼ਨ ਖਤਮ ਹੋਣ ਦੇ ਨੇੜੇ ਪਹੁੰਚ ਜਾਂਦਾ ਹੈ। ਫਸਲ ਵੇਚ ਕਿਸਾਨ ਸਾਉਣੀ ਦੇ ਸੀਜ਼ਨ ਦੀ ਤਿਆਰੀ ਵਿੱਚ ਜੁਟ ਜਾਂਦੇ ਹਨ ਪਰ ਇਸ ਵਾਰ ਕੈਪਟਨ ਸਰਕਾਰ ਕੋਲੋਂ ਕਣਕ ਦੀ ਖਰੀਦ ਲਈ ਮੰਡੀਆਂ ਦਾ ਪ੍ਰਬੰਧ ਹੀ ਨਹੀਂ ਹੋ ਸਕਿਆ। ਹੁਣ ਖਰਾਬ ਮੌਸਮ ਕਰਕੇ ਕਿਸਾਨ ਰੁਲਣ ਲੱਗੇ ਹਨ। ਸ਼ਨੀਵਾਰ ਨੂੰ ਕਈ ਥਾਂਵਾਂ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ ਹੋਣ ਲੱਗਾ ਤਾਂ ਸਰਕਾਰ ਦੀਆਂ ਅੱਖਾਂ ਖੁੱਲ੍ਹੀਆਂ। ਹੁਣ ਕੈਪਟਨ ਸਰਕਾਰ ਨੇ ਖਰੀਦ ਨੀਤੀ ’ਚ ਵੱਡੀ ਤਬਦੀਲੀ ਕਰ ਦਿੱਤੀ ਹੈ।

ਚੰਡੀਗੜ੍ਹ: ਆਮ ਤੌਰ 'ਤੇ ਅਪਰੈਲ ਵਿੱਚ ਕਣਕ ਦਾ ਸੀਜ਼ਨ ਖਤਮ ਹੋਣ ਦੇ ਨੇੜੇ ਪਹੁੰਚ ਜਾਂਦਾ ਹੈ। ਫਸਲ ਵੇਚ ਕਿਸਾਨ ਸਾਉਣੀ ਦੇ ਸੀਜ਼ਨ ਦੀ ਤਿਆਰੀ ਵਿੱਚ ਜੁਟ ਜਾਂਦੇ ਹਨ ਪਰ ਇਸ ਵਾਰ ਕੈਪਟਨ ਸਰਕਾਰ ਕੋਲੋਂ ਕਣਕ ਦੀ ਖਰੀਦ ਲਈ ਮੰਡੀਆਂ ਦਾ ਪ੍ਰਬੰਧ ਹੀ ਨਹੀਂ ਹੋ ਸਕਿਆ। ਹੁਣ ਖਰਾਬ ਮੌਸਮ ਕਰਕੇ ਕਿਸਾਨ ਰੁਲਣ ਲੱਗੇ ਹਨ। ਸ਼ਨੀਵਾਰ ਨੂੰ ਕਈ ਥਾਂਵਾਂ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ ਹੋਣ ਲੱਗਾ ਤਾਂ ਸਰਕਾਰ ਦੀਆਂ ਅੱਖਾਂ ਖੁੱਲ੍ਹੀਆਂ। ਹੁਣ ਕੈਪਟਨ ਸਰਕਾਰ ਨੇ ਖਰੀਦ ਨੀਤੀ ’ਚ ਵੱਡੀ ਤਬਦੀਲੀ ਕਰ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਇਸ ਨੀਤੀ ਨਾਲ ਕਿਸਾਨਾਂ ਨੂੰ ਲੰਬਾ ਸਮਾਂ ਮੰਡੀਆਂ ਦੇ ਚੱਕਰ ਲਾਉਣੇ ਪੈਣਗੇ। ਸਰਕਾਰ ਨੇ ਅਨਾਜ ਮੰਡੀਆਂ ਵਿੱਚ ਇੱਕ ਦਿਨ ਦੌਰਾਨ ਇੱਕੋ ਪਿੰਡ ਦੇ ਕਿਸਾਨਾਂ ਦੀਆਂ ਜਿਣਸਾਂ ਇੱਕੋ ਮੰਡੀ ’ਚ ਆਉਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਖਰੀਦ ਪ੍ਰਬੰਧਾਂ ਸਬੰਧੀ ਨਵੀਂ ਗਠਿਤ ਕਮੇਟੀ ਦੇ ਮੁਖੀ ਕੇਏਪੀ ਸਿਨਹਾ ਨੇ ਹੁਕਮ ਜਾਰੀ ਕਰਦਿਆਂ 5 ਆਈਏਐਸ ਅਫਸਰਾਂ ਦੀਆਂ ਜ਼ਿਲ੍ਹਾ ਵਾਰ ਡਿਊਟੀਆਂ ਲਾਈਆਂ ਹਨ। ਕਿਸਾਨ ਯੂਨੀਅਨਾਂ ਨੇ ਖਦਸ਼ਾ ਜਤਾਇਆ ਹੈ ਕਿ ਨਵੇਂ ਪ੍ਰਬੰਧ ਕਰਕੇ ਕਿਸਾਨਾਂ ਦੀ ਖੱਜਲ-ਖੁਆਰੀ ਹੋਰ ਵਧ ਸਕਦੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਰਮਿਆਨ ਕਣਕ ਦੀ ਖਰੀਦ ਸਬੰਧੀ ਨੀਤੀ ਨੂੰ ਲੈ ਕੇ ਕਈ ਦਿਨਾਂ ਤੋਂ ਬਹਿਸ ਚੱਲ ਰਹੀ ਹੈ। ਇਸ ਦੇ ਚੱਲਦਿਆਂ ਹੀ ਸਰਕਾਰ ਨੇ ਕਣਕ ਦੀ ਖ਼ਰੀਦ ਲਈ ਨਵੀਂ ਕਮੇਟੀ ਦਾ ਗਠਨ ਕਰਦਿਆਂ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲੇ ਖੇਤੀਬਾੜੀ ਵਿਭਾਗ ਨੂੰ ਇਸ ’ਚੋਂ ਬਾਹਰ ਕਰ ਦਿੱਤਾ ਸੀ। ਇਸ ਕਰਕੇ ਹਾਲਾਤ ਹੋਰ ਗੁੰਝਲਦਾਰ ਬਣ ਗਏ ਹਨ। ਹੁਣ ਸਰਕਾਰ ਦੀ ਨਵੀਂ ਨੀਤੀ ਨੂੰ ਲੈ ਕੇ ਕਿਸਾਨਾਂ ਵਿੱਚ ਕਈ ਤਰ੍ਹਾਂ ਦੇ ਖਦਸ਼ੇ ਹਨ। ਪਤਾ ਲੱਗਾ ਹੈ ਕਿ ਇੱਕ ਪਿੰਡ ਇੱਕ ਦਿਨ ਤੇ ਇੱਕੋ ਮੰਡੀ ਦੇ ਸਿਧਾਂਤ ਤੇ ਨੀਤੀ ਨੂੰ ਲਾਗੂ ਕਰਨ ਵਾਲੇ ਅਧਿਕਾਰੀਆਂ ਦੀ ਦਲੀਲ ਹੈ ਕਿ ਇਹ ਨੀਤੀ ਅਪਣਾਉਣ ਨਾਲ ਪਿੰਡਾਂ ’ਚ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਇਹ ਦਲੀਲ ਮੰਡੀਆਂ ਵਿੱਚ ਕਈ-ਕਈ ਪਿੰਡਾਂ ਕਿਸਾਨ ਇਕੱਠੇ ਹੋਣ ਮਗਰੋਂ ਦਿੱਤੀ ਸੀ। ਉਧਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਲੀਲ ਦਿੱਤੀ ਜਾ ਰਹੀ ਸੀ ਕਿ ਇੱਕ ਪਿੰਡ ਇੱਕ ਮੰਡੀ ਤੇ ਇੱਕ ਦਿਨ ਦੀ ਨੀਤੀ ਲਾਗੂ ਕਰਨ ਨਾਲ ਕਣਕ ਦੀ ਖਰੀਦ ਦਾ ਸੀਜ਼ਨ ਲੰਮਾ ਹੋ ਜਾਵੇਗਾ ਤੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਬਿਜਾਈ ’ਚ ਦਿੱਕਤ ਆਵੇਗੀ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget