ਨਵੀਂ ਦਿੱਲੀ: ਸਰਕਾਰ ਵੱਲੋਂ ਦਾਲਾਂ ਅਤੇ ਤੇਲ ਬੀਜਾਂ ਦੇ ਐਲਾਨੇ ਗਏ ਸਮਰਥਨ ਮੁੱਲ ’ਚ 100 ਤੋਂ 150 ਰੁਪਏ ਪ੍ਰਤੀ ਕੁਇੰਟਲ ਦਾ ਬੋਨਸ ਸ਼ਾਮਲ ਹੈ। ਖੇਤੀਬਾੜੀ ਮੰਤਰਾਲੇ ਨੇ ਇਸ ਦਾ ਐਲਾਨ ਕੀਤਾ ਹੈ।
ਪਿਛਲੇ ਮਹੀਨੇ 24 ਤਰੀਕ ਨੂੰ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਕਣਕ, ਮਾਂਹ, ਛੋਲਿਆਂ ਅਤੇ ਹੋਰ ਦਾਲਾਂ ਸਮੇਤ ਕਈ ਤੇਲ ਬੀਜਾਂ ਦੇ ਘੱਟੋ ਘੱਟ ਸਮਰਥਨ ਮੁੱਲ ’ਚ ਵਾਧੇ ਦਾ ਐਲਾਨ ਕੀਤਾ ਸੀ।
ਮੰਤਰਾਲੇ ਮੁਤਾਬਕ ਛੋਲਿਆਂ ਦੇ ਘੱਟੋ ਘੱਟ ਸਮਰਥਨ ਮੁੱਲ 4400 ਰੁਪਏ ਪ੍ਰਤੀ ਕੁਇੰਟਲ ’ਚ 150 ਰੁਪਏ ਪ੍ਰਤੀ ਕੁਇੰਟਲ ਬੋਨਸ ਵੀ ਸ਼ਾਮਲ ਹੈ। ਇਸੇ ਤਰ੍ਹਾਂ ਹੋਰ ਦਾਲਾਂ ਅਤੇ ਤੇਲ ਬੀਜਾਂ ਦਾ ਬੋਨਸ 100 ਰੁਪਏ ਪ੍ਰਤੀ ਕੁਇੰਟਲ ਸ਼ਾਮਲ ਹੈ।