ਪੜਚੋਲ ਕਰੋ

ਰਿਪੋਰਟ ਦਾ ਖੁਲਾਸਾ: ਪੰਜਾਬ ਨੂੰ ਦਿੱਲੀ ਤੋਂ ਵੱਡਾ ਖ਼ਤਰਾ..

ਪਟਿਆਲਾ- ਹੁਣ ਤੱਕ ਦੀ ਚਰਚਾ ਸੀ ਕਿ ਦਿੱਲੀ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਕਰ ਕੇ ਪਰਦੂਸ਼ਣ ਝੱਲਣਾ ਪੈ ਰਿਹਾ ਹੈ, ਪਰ ਹੁਣ ਨਵੀਂ ਖਬਰ ਇਸ ਤੋਂ ਉਲਟ ਆ ਗਈ ਹੈ। ਦਿੱਲੀ ਅਤੇ ਉਸ ਤੋਂ ਵੀ ਅਗਾਂਹ ਤੱਕ ਹਵਾ ਪਰਦੂਸ਼ਣ ਦੀ ਮਾਰ ਦੇ ਮਸਲੇ ਉੱਤੇ ਪੰਜਾਬ ਪਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਦੇ ਬਾਰੇ ਦਿੱਲੀ ਵਾਸੀਆਂ ਦੇ ਸ਼ੱਕ ਅਤੇ ਖਤਰੇ ਨੂੰ ਰੱਦ ਕਰਦਿਆਂ ਇਸ ਦੀ ਬਜਾਏ ਦਿੱਲੀ ਦੇ ਪਰਦੂਸ਼ਣ ਤੋਂ ਪੰਜਾਬ ਦੇ ਲੋਕਾਂ ਨੂੰ ਨੂੰ ਖ਼ਤਰਾ ਦੱਸਿਆ ਹੈ। ਇਸ ਬੋਰਡ ਦਾ ਦਾਅਵਾ ਹੈ ਕਿ ਪੰਜਾਬ ਦੀ ਹਵਾ ਦਿੱਲੀ ਨਾਲੋਂ ਵੱਧ ਸਾਫ਼ ਹੈ ਤੇ ਪੰਜਾਬ ਵਿੱਚ ਏਅਰ ਕੁਆਲਿਟੀ ਇੰਡੈਕਸ (ਹਵਾ ਦੇ ਮਿਆਰ ਦੀ ਦਰ) ਅੰਕੜਿਆਂ ਮੁਤਾਬਕ ਦਿੱਲੀ ਤੋਂ ਕਰੀਬ ਸਵਾ ਸੌ ਪੁਆਇੰਟ ਹੇਠਾਂ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪਰਦੂਸ਼ਣ ਕੰਟਰੋਲ ਬੋਰਡ ਦੀ ਦਲੀਲ ਹੈ ਕਿ ਹਵਾ ਦਾ ਰੁਖ਼ ਪੰਜਾਬ ਵੱਲੋਂ ਕਦੇ ਵੀ ਦਿੱਲੀ ਨੂੰ ਨਹੀਂ ਹੋਇਆ ਤੇ ਨਾ ਹਵਾ ਦੀ ਰਫ਼ਤਾਰ ਐਨੀ ਤਿੱਖੀ ਸੀ ਕਿ ਪੰਜਾਬ ਦਾ ਧੂੰਆਂ ਢਾਈ ਸੌ ਕਿਲੋਮੀਟਰ ਦੂਰ ਦਿੱਲੀ ਤੱਕ ਮਾਰ ਕਰ ਸਕਦੀ। ਇਸ ਦੇ ਉਲਟ ਪੰਜਾਬ ਬੋਰਡ ਨੇ ਦੱਸਿਆ ਕਿ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ 490 ਪੁਆਇੰਟ ਉੱਤੇ ਪੁੱਜਦਾ ਰਿਹਾ ਹੈ ਤੇ ਪੰਜਾਬ ਵਿੱਚ ਇਸ ਹੱਦ ਤੱਕ ਕਦੇ ਵੀ ਨਹੀਂ ਗਿਆ। ਏਥੇ ਪਰਾਲੀ ਸਾੜੇ ਜਾਣ ਵੇਲੇ ਵੀ ਇਹ ਇੱਕ-ਦੋ ਥਾਵਾਂ ਉੱਤੇ ਵੱਧ ਤੋਂ ਵੱਧ 370 ਤੱਕ ਗਿਆ ਸੀ ਤੇ ਬਹੁਤੀਆਂ ਥਾਵਾਂ ਉੱਤੇ ਇਹ ਦੋ ਤੋਂ ਤਿੰਨ ਸੌ ਤੱਕ ਰਿਹਾ ਹੈ, ਇਸ ਲਈ ਇਹ ਸੰਭਵ ਹੀ ਨਹੀਂ ਕਿ ਪੰਜਾਬ ਦੀ ਹਵਾ ਨੇ ਦਿੱਲੀ ਤੱਕ ਮਾਰ ਕੀਤੀ ਹੋਵੇ। ਪੰਜਾਬ ਰਾਜ ਪਰਦੂਸ਼ਣ ਬੋਰਡ ਦੇ ਡਿਪਟੀ ਡਾਇਰੈਕਟਰ ਤੇ ਉਘੇ ਵਿਗਿਆਨੀ ਡਾ. ਚਰਨਜੀਤ ਸਿੰਘ ਨੇ ਕਿਹਾ ਹੈ ਕਿ ਹਾਲਾਤ ਤੋਂ ਸਾਫ ਹੈ ਕਿ ਪੰਜਾਬ ਨੂੰ ਦਿੱਲੀ ਦੇ ਹਵਾ ਪਰਦੂਸ਼ਣ ਤੋਂ ਵੱਧ ਖ਼ਤਰਾ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਪੰਜਾਬ ਤੋਂ ਹਵਾ ਦਾ ਕੁਦਰਤੀ ਰੁਖ਼ ਪਾਕਿਸਤਾਨ ਜਾਂ ਰਾਜਸਥਾਨ ਵੱਲ ਹੋ ਸਕਦਾ ਹੈ, ਦਿੱਲੀ ਨੂੰ ਕਦੇ ਨਹੀਂ ਰਿਹਾ। ਇਸ ਮੁੱਦੇ ਉੱਤੇ ਪੰਜਾਬ ਨੇ ਆਪਣਾ ਪੱਖ ਕਈ ਵਾਰ ਕੌਮੀ ਗਰੀਨ ਟ੍ਰਿਬਿਊਨਲ, ਸੁਪਰੀਮ ਕੋਰਟ ਤੇ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਰੱਖਿਆ ਹੈ, ਪਰ ਅਜੇ ਤੱਕ ਇਸ ਉੱਤੇ ਵਿਚਾਰ ਨਹੀਂ ਹੋਈ। ਹੁਣ ਮੰਗਲਵਾਰ ਨੂੰ ਕੌਮੀ ਗਰੀਨ ਟ੍ਰਿਬਿਊਨਲ ਕੋਲ ਹੋਣ ਵਾਲੀ ਸੁਣਵਾਈ ਦੌਰਾਨ ਵੀ ਪੰਜਾਬ ਇਸ ਪੱਖ ਨੂੰ ਉਭਾਰਨ ਦੀ ਕੋਸ਼ਿਸ਼ ਕਰੇਗਾ।

ਟਾਪ ਹੈਡਲਾਈਨ

PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget