ਮਾਨਸਾ: ਢਾਈ ਏਕੜ ਤੋਂ ਘੱਟ ਜ਼ਮੀਨ ਦੀ ਮਾਲਕੀ ਵਾਲੇ ਸਾਰੇ ਕਿਸਾਨਾਂ ਦਾ ਫ਼ਸਲੀ ਕਰਜ਼ਾ ਪਹਿਲ ਦੇ ਆਧਾਰ 'ਤੇ ਮੁਆਫ਼ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕੀਤਾ।
ਉਨ੍ਹਾਂ ਦੱਸਿਆ ਕਿ 7 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਨਸਾ ਵਿੱਚ ਸੂਬਾ ਪੱਧਰੀ ਸਮਾਗਮ ਵਿੱਚ ਕਿਸਾਨਾਂ ਨੂੰ ਕਰਜ਼ੇ ਮੁਆਫੀ ਦੇ ਸਰਟੀਫਿਕੇਟ ਵੰਡਣਗੇ। ਇਸ ਸਮਾਗਮ ਵਿੱਚ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਵੱਲੋਂ ਕਰਜ਼ਾ ਮੁਆਫ਼ੀ ਵਾਲੇ ਕਿਸਾਨਾਂ ਦੀਆਂ ਸੂਚੀਆਂ ਨਿਰਪੱਖ ਤਰੀਕੇ ਨਾਲ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮਾਮਲੇ 'ਚ ਕਿਸੇ ਕਿਸਮ ਦੀ ਅਣਗਹਿਲੀ ਤੇ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੁੱਖ ਪ੍ਰਮੁੱਖ ਸਕੱਤਰ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਸਥਾਨਕ ਨਵੀਂ ਅਨਾਜ ਮੰਡੀ ਵਿੱਚ ਸਮਾਗਮ ਦੇ ਤਿਆਰੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ।