ਚੰਡੀਗੜ੍ਹ: ਪਿਛਲੇ ਦਿਨੀਂ ਹੋਈ ਬਾਰਸ਼ ਕਰਕੇ ਕਣਕ ਦੇ ਦਾਣਿਆਂ ਵਿੱਚ ਨਮੀ ਵਧ ਗਈ ਹੈ। ਇਸ ਲਈ ਫਸਲ ਲੈ ਕੇ ਮੰਡੀ ਪਹੁੰਚੇ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਪੰਜਾਬ ਤੇ ਕੇਂਦਰ ਸਰਕਾਰ ਨੂੰ ਨਮੀ ਦੀ ਮਾਤਰਾ ਬਾਰੇ ਤੈਅ ਸ਼ਰਤਾਂ ਵਿੱਚ ਢਿੱਲ ਦੇਣ ਦੀ ਮੰਗ ਕਰ ਰਹੇ ਹਨ। ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵੀ ਕਿਸਾਨਾਂ ਦੇ ਹੱਕ ਵਿੱਚ ਡਟ ਗਈ ਹੈ।
ਪਾਰਟੀ ਨੇ ਸੂਬੇ ਦੀਆਂ ਮੰਡੀਆਂ 'ਚ ਵਿਕਣ ਆ ਰਹੀ ਕਣਕ ਲਈ ਤੈਅ ਨਮੀ ਦੀ ਮਾਤਰਾ ਦੀਆਂ ਸ਼ਰਤਾਂ ਵਿੱਚ 5 ਫੀਸਦੀ ਤੱਕ ਢਿੱਲ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੰਗਰੂਰ, ਪਟਿਆਲਾ ਤੇ ਲੁਧਿਆਣਾ ਸਮੇਤ ਬਾਕੀ ਜ਼ਿਲ੍ਹਿਆਂ ਦੀਆਂ ਮੰਡੀਆਂ 'ਚ ਕਣਕ ਵੇਚਣ ਆਏ ਕਿਸਾਨਾਂ ਨੂੰ ਨਮੀ ਦੀਆਂ ਸ਼ਰਤਾਂ ਕਾਰਨ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ, ਜਦਕਿ ਨਮੀ ਵਧਣ ਦਾ ਕਾਰਨ ਮੌਸਮ ਦੀ ਬੇ-ਮਜ਼ਾਜੀ ਹੈ।
ਚੀਮਾ ਨੇ ਦੱਸਿਆ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਨਮੀ ਦੀ ਮਾਤਰਾ ਦੀ ਆੜ 'ਚ ਕਣਕ ਦੀ ਖਰੀਦ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਚੀਮਾ ਨੇ ਸ਼ੰਕਾ ਪ੍ਰਗਟ ਕੀਤਾ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਤੋਂ ਹੱਥ ਖਿੱਚਣ ਦਾ ਮਤਲਬ ਕਿਸਾਨਾਂ ਨੂੰ ਤੈਅ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਤੋਂ ਘੱਟ ਮੁੱਲ 'ਤੇ ਪ੍ਰਾਈਵੇਟ ਖ਼ਰੀਦਦਾਰਾਂ ਵੱਲ ਧੱਕਣ ਦੀ ਕੋਸ਼ਿਸ਼ ਹੋ ਸਕਦੀ ਹੈ।
ਚੀਮਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਨਮੀ ਦੀ ਵੱਧ ਮਾਤਰਾ ਦੀ ਆੜ ਥੱਲੇ ਕਿਸਾਨਾਂ ਤੋਂ ਪ੍ਰਤੀ ਬੋਰੀ 'ਚੰਦਾ' ਵਸੂਲੇ ਜਾਣ ਦਾ ਭ੍ਰਿਸ਼ਟ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਜਿਸ ਨੂੰ ਤੁਰੰਤ ਨੱਥ ਪਾਉਣ ਦੀ ਲੋੜ ਹੈ। ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ 'ਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਮੀ ਦੀ ਤੈਅ ਮਾਤਰਾ ਨੂੰ 12 ਪ੍ਰਤੀਸ਼ਤ ਤੋਂ ਵਧਾ ਕੇ 17 ਪ੍ਰਤੀਸ਼ਤ ਕੀਤਾ ਜਾਵੇ।
ਹੁਣ ਮੰਡੀਆਂ 'ਚ ਰੁਲਣ ਲੱਗਾ ਅੰਨਦਾਤਾ, ਨਮੀ ਬਣੀ ਕਣਕ ਦੀ ਖਰੀਦ 'ਚ ਅੜਿੱਕਾ
ਏਬੀਪੀ ਸਾਂਝਾ
Updated at:
21 Apr 2019 06:32 PM (IST)
ਪਿਛਲੇ ਦਿਨੀਂ ਹੋਈ ਬਾਰਸ਼ ਕਰਕੇ ਕਣਕ ਦੇ ਦਾਣਿਆਂ ਵਿੱਚ ਨਮੀ ਵਧ ਗਈ ਹੈ। ਇਸ ਲਈ ਫਸਲ ਲੈ ਕੇ ਮੰਡੀ ਪਹੁੰਚੇ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਪੰਜਾਬ ਤੇ ਕੇਂਦਰ ਸਰਕਾਰ ਨੂੰ ਨਮੀ ਦੀ ਮਾਤਰਾ ਬਾਰੇ ਤੈਅ ਸ਼ਰਤਾਂ ਵਿੱਚ ਢਿੱਲ ਦੇਣ ਦੀ ਮੰਗ ਕਰ ਰਹੇ ਹਨ। ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵੀ ਕਿਸਾਨਾਂ ਦੇ ਹੱਕ ਵਿੱਚ ਡਟ ਗਈ ਹੈ।
- - - - - - - - - Advertisement - - - - - - - - -