ਚੰਡੀਗੜ੍ਹ: ਤਿੰਨ ਖੇਤੀ ਕਾਨੂੰ ਮਾਮਲਾ ਹੁਣ ਮੁੜ ਸੁਪਰੀਮ ਕੋਰਟ ਦੇ ਪਾਲੇ ਵਿੱਚ ਚਲਾ ਦਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਇਸ ਬਾਰੇ ਹੁਣ ਅਦਾਲਤ ਵਿੱਚ ਅਗਲੀ ਸੁਣਵਾਈ ਹੋਏਗੀ।



ਇਹ ਵੀ ਪੜ੍ਹੋ: ਨਾਭਾ ਜੇਲ੍ਹ ਬਣੀ ਕੋਰੋਨਾ ਦਾ ਹੌਟਸਪੋਟ, 70 ਤੋਂ ਵੱਧ ਕੈਦੀ ਕੋਰੋਨਾ ਪੌਜ਼ੇਟਿਵ

ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਤਿੰਨ ਖੇਤੀ ਕਾਨੂੰਨਾਂ ਸਬੰਧੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਕਮੇਟੀ ਵਿੱਚ ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਤੇ ਅਨਿਲ ਧਨਵਤ ਸ਼ਾਮਲ ਹਨ। ਕਿਸਾਨਾਂ ਦੇ ਵਿਰੋਧ ਕਰਕੇ ਸਾਬਕਾ ਸੰਸਦ ਮੈਂਬਰ ਭੁਪਿੰਦਰ ਸਿੰਘ ਮਾਨ ਕਮੇਟੀ ਵਿੱਚੋਂ ਬਾਹਰ ਹੋ ਗਏ ਸੀ।



ਇਹ ਵੀ ਪੜ੍ਹੋ:  ਕਿਸਾਨ ਅੰਦੋਲਨ ਕਰਕੇ ਅਜੇ ਦੇਵਗਨ ਦੀ ਦਿੱਲੀ 'ਚ ਕੁੱਟਮਾਰ ? ਵੀਡੀਓ ਵਾਇਰਲ ਹੋਣ ਮਗਰੋਂ ਦਿੱਤੀ ਸਫਾਈ

ਮੈਂਬਰੀ ਕਮੇਟੀ ਦੀ ਵੈੱਬਸਾਈਟ ਅਨੁਸਾਰ ਕਮੇਟੀ ਨੇ ਕੁੱਲ 23 ਮੀਟਿੰਗਾਂ ਕੀਤੀਆਂ ਹਨ। ਪਹਿਲੀ ਮੀਟਿੰਗ 15 ਜਨਵਰੀ ਨੂੰ ਤੇ ਆਖਰੀ ਮੀਟਿੰਗ 17 ਮਾਰਚ ਨੂੰ ਕੀਤੀ ਗਈ। ਪੰਜਾਬ ਤੇ ਹਰਿਆਣਾ ਦੀ ਕੋਈ ਵੀ ਕਿਸਾਨ ਜਥੇਬੰਦੀ ਕਮੇਟੀ ਦੀ ਮੀਟਿੰਗ ’ਚ ਸ਼ਾਮਲ ਨਹੀਂ ਹੋਈ। ਇਸ ਕਮੇਟੀ ਵੱਲੋਂ 11 ਫਰਵਰੀ ਨੂੰ 18 ਸੂਬਾ ਸਰਕਾਰਾਂ ਨਾਲ ਵੀ ਮੀਟਿੰਗ ਕੀਤੀ ਜਿਸ ’ਚ ਪੰਜਾਬ ਸਰਕਾਰ ਨੇ ਵੀ ਪੱਖ ਰੱਖਿਆ ਸੀ।


ਇਹ ਵੀ ਪੜ੍ਹੋ: ਕੱਲ੍ਹ ਤੋਂ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ! ਦੁੱਧ ਤੋਂ ਲੈ ਕੇ TV, ਫ੍ਰਿਜ ਤੇ AC ਸਣੇ ਇਹ ਚੀਜਾਂ ਮਹਿੰਗੀਆਂ, ਦੇਖੋ ਪੂਰੀ ਲਿਸਟ


 


ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸੁਪਰੀਮ ਕੋਰਟ ਨੇ ਕੇਂਦਰ ਤੇ ਦਿੱਲੀ ਪੁਲਿਸ ਨੂੰ ਭੇਜਿਆ ਨੋਟਿਸ-  ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨੋਇਡਾ ਦੀ ਇੱਕ ਔਰਤ ਵੱਲੋਂ ਦਾਖਲ ਪਟੀਸ਼ਨ 'ਤੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਨੋਇਡਾ ਤੋਂ ਦਿੱਲੀ ਵਿਚਕਾਰ ਸੜਕ ਨੂੰ ਖਾਲੀ ਰੱਖਿਆ ਜਾਵੇ ਤਾਂ ਜੋ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ 'ਚ ਮੁਸ਼ਕਲ ਨਾ ਆਵੇ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ