Punjab News: ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ  ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜ਼ੋ ਕਿ ਸਾਡੇ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜ਼ੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ।

ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀ ਇਸ ਦਫਤਰ ਨੂੰ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:


 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!



 

 



 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 


Iphone ਲਈ ਕਲਿਕ ਕਰੋ