ਸ਼ੰਕਰ ਦਾਸ ਦੀ ਰਿਪੋਰਟ


Haryana News: ਹਰਿਆਣਾ ਵਿੱਚ ਪਾਣੀ ਬਚਾਉਣ ਨੂੰ ਲੈ ਕੇ ਵੱਡੀ ਪਹਿਲਕਦਮੀ ਕੀਤੀ ਗਈ ਹੈ। ਇਸ ਲਈ ਜਿੱਥੇ ਪਾਣੀ ਦੇ ਸੋਮਿਆਂ ਨੂੰ ਬਚਾਉਣ ਲਈ ਸਰਕਾਰ ਯਤਨ ਕਰ ਰਹੀ ਹੈ, ਉਥੇ ਹੀ ਹੁਣ ਸੂਬੇ ਦੇ ਕਿਸਾਨ ਵੀ ਪਾਣੀ ਬਚਾਉਣ ਲਈ ਅੱਗੇ ਆਏ ਹਨ। ਹਰਿਆਣਾ ਰਾਜ ਦੇ 33863 ਕਿਸਾਨਾਂ ਨੇ ਡੀਐਸਆਰ ਯਾਨੀ ਝੋਨੇ ਦੀ ਸਿੱਧੀ ਬਿਜਾਈ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਪਿਛਲੇ ਸਾਲ ਨਾਲੋਂ ਦੁੱਗਣੀ ਤੋਂ ਵੀ ਵੱਧ ਹੈ। ਇਨ੍ਹਾਂ ਕਿਸਾਨਾਂ ਨੇ 2.49 ਲੱਖ ਏਕੜ ਤੋਂ ਵੱਧ ਜ਼ਮੀਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਅਪਲਾਈ ਕੀਤਾ ਹੈ।

ਦਰਅਸਲ 'ਚ ਰਾਜ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 12 ਜ਼ਿਲ੍ਹਿਆਂ ਦੀ ਚੋਣ ਕੀਤੀ ਸੀ ਪਰ 21 ਜ਼ਿਲ੍ਹਿਆਂ ਦੇ ਕਿਸਾਨ ਇਸ ਸਕੀਮ ਵਿੱਚ ਸ਼ਾਮਲ ਹੋਣ ਲਈ ਸਹਿਮਤ ਹੋ ਗਏ। ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 80 ਕਰੋੜ ਰੁਪਏ ਦਾ ਬਜਟ ਤੈਅ ਕੀਤਾ ਸੀ ਪਰ ਹੁਣ ਕਿਸਾਨਾਂ ਦੀ ਗਿਣਤੀ ਵਧਣ ਕਾਰਨ ਬਜਟ ਹੋਰ ਵੀ ਵਧਾਉਣਾ ਪੈ ਸਕਦਾ ਹੈ।

ਸੂਬੇ ਵਿੱਚ 37 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨਾ ਬੀਜਿਆ ਜਾਂਦਾ ਹੈ ਪਰ ਇਸ ਵਾਰ ਸਰਕਾਰ ਨੇ ਪਾਣੀ ਦੀ ਬੱਚਤ ਲਈ ਦੋ ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਮਿੱਥਿਆ ਹੈ। ਸੀਐਮ ਮਨੋਹਰ ਲਾਲ ਨੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਦਾ ਸੱਦਾ ਦਿੱਤਾ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਇਸ ਦੇ ਲਈ ਪਿਛਲੇ ਸਾਲ 16 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲਿਆ ਸੀ। ਦੂਜੇ ਪਾਸੇ ਖੇਤੀਬਾੜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਡੀਐਸਆਰ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਉਨ੍ਹਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੇ ਜਾਣਗੇ। ਇਸ ਲਈ ਖੇਤਰ ਦੀ ਜਾਂਚ ਕੀਤੀ ਜਾਵੇਗੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ


ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ









ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :





Android ਫੋਨ ਲਈ ਕਲਿਕ ਕਰੋ




Iphone ਲਈ ਕਲਿਕ ਕਰੋ