Subsidized machinery for paddy straw handling:  ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ- ਸੰਭਾਲ ਕਰਨ ਲਈ ਖੇਤੀ ਮਸ਼ੀਨਰੀ ਉਪਦਾਨ ‘ਤੇ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਵਿਭਾਗ ਦੇ ਪੋਰਟਲ URL https://agrimachinerypb.com ‘ਤੇ ਮਿਤੀ 20-06-2023 ਤੋਂ 20-07-2023 ਤੱਕ ਕੀਤੀ ਗਈ ਹੈ। ਜਿਲ੍ਹਾ ਸਿਖਲਾਈ ਅਫਸਰ ਡਾ. ਸੁਰਿੰਦਰ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੇਕ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਉਲਟਾਵੇਂ ਪਲਾਓ, ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰਬ ਮਾਸਟਰ/ਰੋਟਰੀ ਸਲੈਸ਼ਰ, ਸਮਾਰਟ ਸੀਡਰ ਅਤੇ ਸੁਪਰ ਐਸ.ਐਮ.ਐਸ. ਮਸ਼ੀਨਾਂ ਲਈ ਅਰਜੀਆਂ ਮੰਗੀਆਂ ਜਾਂਦੀਆਂ ਹਨ (ਨਿਯਮ ਤੇ ਸ਼ਰਤਾਂ ਪੋਰਟਲ ਤੇ ਉਪਲੱਭਧ ਹਨ)। 




ਅਰਜੀ ਭਰਨ ਸਮੇ ਕਿਸਾਨ ਪਾਸ ਆਧਾਰ ਕਾਰਡ, ਫੋਟੋ, ਸਵੈ-ਘੋਸ਼ਣਾ ਪੱਤਰ ਤੇ ਅਨੁਸੁਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੁਚਿਤ ਜਾਤੀ ਨਾਲ ਸਬੰਧਤ ਹੋਵੇ) ਹੋਣਾ ਜਰੂਰੀ ਹੈ। ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁੱਖੀ ਅਤੇ ਦੋ ਹੋਰ ਮੈਂਬਰਾਂ ਦਾ ਆਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜਰੁਰੀ ਹੈ।ਉਨ੍ਹਾਂ ਨੇ ਦੱਸਿਆ ਕਿ ਅਰਜੀਆਂ ਪ੍ਰਾਪਤ ਹੋਣ ਉਪਰੰਤ ਗਾਇਡਲਾਈਨਾਂ ਦੇ ਮੁਤਾਬਕ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਲੈਣ ਲਈ ਮੰਜੂਰੀ ਪੱਤਰ ਉਨ੍ਹਾਂ ਦੇ ਮੋਬਇਲ ਰਾਹੀਂ ਮਿਲੇਗਾ, ਜਿਸ ਉਪਰੰਤ ਕਿਸਾਨ ਪੋਰਟਲ ਵਿੱਚ ਦਰਜ ਕਿਸੇ ਵੀ ਮੈਨੂਫੈਕਚਰਰ/ਸਪਲਾਇਰ ਤੋਂ ਮਸ਼ੀਨ ਲੈ ਸਕਣਗੇ।




 


ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਲੈਣ ਤਾਂ ਜੋ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਬੰਦ ਹੋ ਸਕੇ ਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ ਮੁੱਖ ਖੇਤੀਬਾੜੀ ਅਫਸਰ ਦੇ ਦਫਤਰਾਂ ਵਿੱਚ ਜਾ ਕੇ ਸੰਪਰਕ ਕਰਨ।  





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।