ਸ਼ਿਮਲਾ: ਪਹਾੜੀ ਖੇਤਰਾਂ 'ਚ ਇੱਕ ਵਾਰ ਫਿਰ ਚੋਂ ਮੌਸਮ ਵਿਗੜਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਮੰਗਲਵਾਰ ਤੋਂ ਸੂਬੇ ਦੇ ਮੈਦਾਨਾਂ ਅਤੇ ਮੱਧ ਪਹਾੜੀ 10 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ 11 ਤੋਂ 13 ਮਈ ਤੱਕ ਬੱਦਲਵਾਈ, ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ। ਇਸ ਦੇ ਨਾਲ ਹੀ ਪੂਰੇ ਸੂਬੇ ਵਿਚ 16 ਮਈ ਤੱਕ ਮੌਸਮ ਖ਼ਰਾਬ ਰਹਿਣ ਦੀ ਉਮੀਦ ਹੈ।
ਨਾਲ ਹੀ ਇਸ ਦੌਰਾਨ ਉੱਚ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਹਿਮਾਚਲ ਵਿਚ ਮਾਰਚ ਮਹੀਨੇ ਤਕ ਆਮ ਨਾਲੋਂ ਘੱਟ ਬਾਰਸ਼ ਹੋਈ ਸੀ ਜਦੋਂਕਿ ਅਪ੍ਰੈਲ ਅਤੇ ਮਈ ਵਿਚ ਬਾਰਸ਼ ਆਮ ਨਾਲੋਂ ਜ਼ਿਆਦਾ ਦਰਜ ਕੀਤੀ ਗਈ। ਨਤੀਜੇ ਵਜੋਂ ਇੱਥੇ ਤਾਪਮਾਨ ਵੀ ਆਮ ਨਾਲੋਂ ਘੱਟ ਚੱਲ ਰਿਹਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਸਵੇਰ ਤੋਂ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਸ਼ਿਮਲਾ ਦੇ ਉਪਰਲੇ ਹਿੱਸੇ ਵਿੱਚ ਗੜੇਮਾਰੀ ਨਾਲ ਸੇਬ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਮੰਗਲਵਾਰ ਤੋਂ ਭਾਰੀ ਬਾਰਸ਼, ਬਰਫ਼ਬਾਰੀ ਅਤੇ ਗੜੇਮਾਰੀ ਕਰਕੇ ਸੂਬੇ ਦੇ ਮੱਧ ਪਹਾੜੀ ਅਤੇ ਮੈਦਾਨੀ ਇਲਾਕਿਆਂ ਦੇ10 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਵੀ ਪ੍ਰਸ਼ਾਸਨ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਮੀਂਹ, ਬਰਫਬਾਰੀ, ਗੜੇਮਾਰੀ ਦੇ ਨਾਲ-ਨਾਲ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੂਰੇ ਸੂਬੇ ਵਿਚ 16 ਮਈ ਤੱਕ ਮੌਸਮ ਖ਼ਰਾਬ ਰਹਿਣ ਦੀ ਉਮੀਦ ਹੈ। ਨਾਲ ਹੀ ਇਸ ਦੌਰਾਨ ਉੱਚੇ ਪਹਾੜੀ ਜ਼ਿਲ੍ਹਿਆਂ ਵਿੱਚ ਬਰਫਬਾਰੀ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Captain vs Sidhu: ਕੈਪਟਨ ਤੋਂ ਬਾਗੀ ਹੋ ਨੇਤਾਵਾਂ ਦੀਆਂ ਹੋ ਰਹੀਆਂ ਮੀਟਿੰਗਾਂ, ਕੀ ਰੰਧਾਵਾ ਨਿਭਾ ਰਹੇ ਅਹਿਮ ਰੋਲ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin