ਚੰਡੀਗੜ੍ਹ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਾਇੰਸਦਾਨਾਂ ਵੱਲੋ ਝੋਨੇ/ਬਾਸਮਤੀ ਵਿੱਚ ਸਰਵੇਖਣ ਦੌਰਾਨ ਬੂਟਿਆਂ ਦੇ ਭੂਰੇ ਟਿੱਡੇ (ਕਾਲੇ ਤੇਲੇ) ਦਾ ਹਮਲਾ ਕੁੱਝ ਕੁ ਖੇਤਾਂ ਵਿੱਚ ਪਾਇਆ ਗਿਆ।ਇਹ ਟਿੱਡੇ ਤਣੇ ਦੇ ਮੁੱਢਾਂ ਕੋਲ ਹੀ ਰਸ ਚੂਸਦੇ ਹਨ ਅਤੇ ਅਕਸਰ ਦਿਖਾਈ ਨਹੀਂ ਦਿੰਦੇ। ਬੱਚੇ (Nymphs) ਅਤੇ ਬਾਲਗ (1dults) ਟਿੱਡੇ ਬੂਟਿਆਂ ਦਾ ਰਸ ਚੂਸਦੇ ਹਨ। ਸਿੱਟੇ ਵਜੋਂ ਬੂਟੇ ਦੇ ਪੱਤੇ ਉੱਪਰਲੇ ਸਿਰਿਆਂ ਵਲੋਂ ਪੀਲੇ ਪੈਣੇ ਸ਼ੁਰੂ ਹੋ ਜਾਂਦੇ ਹਨ ਅਤੇ ਹੌਲੀ-ਹੋਲੀ ਸਾਰਾ ਬੂਟਾ ਹੀ ਸੂੱਕ ਕੇ ਝੁਲਸ ਜਾਂਦਾ ਹੈ।


ਕਈ ਵਾਰ ਹਮਲੇ ਵਾਲੇ ਪੱਤਿਆਂ ਤੇ ਕਾਲੀ ਉੱਲ਼ੀ ਵੀ ਲੱਗ ਜਾਂਦੀ ਹੈ। ਹਮਲੇ ਵਾਲਾ ਬੂਟਾ ਸੁੱਕਣ ਤੇ ਟਿੱਡੇ ਲਾਗਲੇ ਨਰੋਏ ਬੂਟਿਆਂ ਤੇ ਚਲੇ ਜਾਂਦੇ ਹਨ ਅਤੇ ਇਸ ਤਰ੍ਹਾਂ ਬੂਟੇ ਦੌਗੀਆਂ/ ਧੌੜੀਆਂ ਵਿੱਚ ਸੁੱਕਣੇ ਸ਼ੁਰੂ ਹੋ ਜਾਂਦੇ ਹਨ। ਹਮਲੇ ਦੀ ਅਜਿਹੀ ਹਾਲਤ ਨੂੰ 'ਟਿੱਡੇ ਦਾ ਸਾੜ' ਕਹਿੰਦੇ ਹਨ। ਹਮਲਾ ਵੱਧਣ ਨਾਲ ਇਨ੍ਹਾਂ ਦੌਗੀਆਂ/ਧੌੜੀਆਂ ਦੇ ਘੇਰਿਆਂ ਦੇ ਅਕਾਰ ਵੀ ਵੱਧਦੇ ਰਹਿੰਦੇ ਹਨ ਅਤੇ ਜੇ ਕੀੜੇ ਦੀ ਰੋਕਥਾਮ ਨਾ ਕੀਤੀ ਜਾਵੇ ਤਾਂ ਕਈ ਵਾਰ ਹੋਲੀ-ਹੌਲੀ ਸਾਰਾ ਖੇਤ ਹੀ ਹਮਲੇ ਹੇਠ ਆ ਜਾਂਦਾ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਅਨੁਸਾਰ ਇਨ੍ਹਾਂ ਟਿੱਡਿਆਂ ਦੇ ਨੁਕਸਾਨ ਤੋਂ ਬਚਣ ਲਈ ਫਸਲ ਉਤੇ ਇਨ੍ਹਾਂ ਦੀ ਹੋਂਦ ਨੂੰ ਸਮੇਂ ਸਿਰ ਵੇਖਦੇ ਰਹਿਣਾ ਜ਼ਰੂਰੀ ਹੈ। ਸਰਵੇਖਣ ਲਈ ਕੁੱਝ ਕੁ ਬੂਟਿਆਂ ਨੂੰ ਟੇਢੇ ਕਰਕੇ 2-3 ਵਾਰ ਹਲਕਾ-ਹਲਕਾ ਝਾੜੋ। ਜੇ 5 ਜਾਂ ਵੱਧ ਟਿੱਡੇ ਪ੍ਰਤੀ ਬੂਟਾ ਦਿਖਾਈ ਦੇਣ ਤਾਂ 40 ਮਿ.ਲਿ. ਕੌਨਫੀਡੋਰ/ਕਰੋਕੋਡਾਈਲ 17.8 ਐਸ ਐਲ (ਇਮਿਡਾਕਲੋਪਰਿਡ)/ਜਾਂ 800 ਮਿ.ਲਿ. ਏਕਾਲਕਸ/ ਕੁਇਨਗਾਰਡ/ ਕੁਇਨਲਮਾਸ 25 ਈ ਸੀ (ਕੁਇਨਲਫਾਸ) ਜਾਂ ਇਕ ਲਿਟਰ ਕੋਰੋਬਾਨ/ ਡਰਸਬਾਨ 20 ਈ. ਸੀ. (ਕਲੋਰਪਾਈਰੀਫਾਸ) ਨੂੰ 100 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ।

ਚੰਗੇ ਨਤੀਜ਼ਿਆਂ ਲਈ ਕੀਟਨਾਸ਼ਕਾਂ ਦਾ ਛਿੜਕਾਅ ਬੂਟੇ ਦੇ ਮੁੱਢ ਵੱਲ ਕਰਕੇ ਕਰੋ। ਜੇਕਰ ਟਿੱਡੇ ਦੇ ਸਾੜ ਕਾਰਨ ਧੌੜੀਆਂ ਪੈ ਗਈਆਂ ਹਨ ਤਾਂ ਉਪਰ ਦੱਸੇ ਕੀਟਨਾਸ਼ਕਾਂ ਨਾਲ ਸਿਰਫ਼ ਧੌੜੀਆਂ ਅਤੇ 3-4 ਮੀਟਰ ਆਲੇ-ਦੁਆਲੇ ਦੀ ਫ਼ਸਲ ਦੇ ਮੁੱਢਾਂ ਤੇ ਚੰਗੀ ਤਰ੍ਹਾਂ ਛਿੜਕਾਅ ਕਰੋ।
ਕਿਸਾਨ ਭਰਾਵਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਹੇਠ ਲਿਖੇ ਨੁਕਤਿਆਂ ਦਾ ਜਰੂਰ ਧਿਆਨ ਰੱਖੋ

ਸਿੰਥੈਟਿਕ ਪਰਿਥਰਾਇਡ ਜ਼ਹਿਰਾਂ (ਜਿਵੇਂ ਕਿ ਸਾਈਪਰਮੈਥਰਿਨ, ਲੈਂਮਡਾ ਸਿਆਲੋਥਰਿਨ, ਡੈਲਟਾ ਮੈਥਰਿਨ ਆਦਿ) ਦੀ ਵਰਤੋਂ ਇਨ੍ਹਾਂ ਬੂਟਿਆਂ ਦੇ ਟਿੱਡਿਆਂ ਦੀ ਗਿਣਤੀ ਵਧਾਉਂਦੀ ਹੈ ਇਸ ਲਈ ਝੋਨੇ ਦੀ ਫਸਲ ਉਪਰ ਇਨ੍ਹਾਂ ਜ਼ਹਿਰਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕੀਟਨਾਸਕਾਂ ਦੇ ਮਿਸ਼ਰਣ ਦੀ ਕਿਸੇ ਵੀ ਹਾਲਤ ਵਿੱਚ ਵਰਤੋ ਨਾ ਕਰੋ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ਤੇ ਸੰਪਰਕ ਕਰੋ - 9872006248, 98159027