ਪੜਚੋਲ ਕਰੋ

ਬਾਦਲ ਦੇ ਜੱਦੀ ਪਿੰਡ 'ਚ ਝੋਨੇ ਦੀ ਖ਼ਰੀਦ ਦੀ ਖੁੱਲ੍ਹੀ ਪੋਲ

ਚੰਡੀਗੜ੍ਹ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿੱਚ ਖ਼ਰੀਦ ਏਜੰਸੀ ਐਫਸੀਆਈ ਨੇ ਪਿਛਲੇ ਤਿੰਨ ਦਿਨਾਂ ਤੋਂ ਝੋਨੇ ਦੀ ਖਰੀਦ ਬੰਦ ਕੀਤੀ ਹੋਈ ਹੈ। ਬੰਦ ਪਈ ਖਰੀਦ ਬਾਰੇ ਸਰਕਾਰੀ ਪੱਧਰ ’ਤੇ ਸੁਣਵਾਈ ਨਾ ਹੋਣ ’ਤੇ ਕਿਸਾਨਾਂ ਨੇ ਭਾਕਿਯੂ(ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਮਾਨ-ਬੀਦੋਵਾਲੀ ਤਿੰਨ ਕੋਨੀ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਧਰਨੇ ’ਤੇ ਬੈਠੇ ਭਾਕਿਯੂ(ਏਕਤਾ ਉਗਰਾਹਾਂ) ਦੀ ਮਾਨ ਇਕਾਈ ਦੇ ਪ੍ਰਧਾਨ ਗੁਰਮੰਦਰ ਸਿੰਘ ਵਾਸੀ ਮਾਨ ਨੇ ਕਿਹਾ ਕਿ ਉਹ 3-4 ਹਫ਼ਤਿਆਂ ਤੋਂ ਖਰੀਦ ਕੇਂਦਰ ਬਾਦਲ ਵਿਖੇ ਖੱਜਲ ਖੁਆਰ ਹੋ ਰਹੇ ਹਨ। ਤਿੰਨ ਦਿਨਾਂ ਤੋਂ ਖਰੀਦ ਬੰਦ ਕਰਕੇ ਏਜੰਸੀ ਨੇ ਉਨ੍ਹਾਂ ਦੇ ਸਾਹ ਸੂਤ ਦਿੱਤੇ ਹਨ। ਭਾਕਿਯੂ ਦੇ ਬਲਾਕ ਸਕੱਤਰ ਗੁਰਪਾਸ਼ ਸਿੰਘੇਵਾਲਾ ਨੇ ਕਿਹਾ ਕਿ ਖ਼ਰੀਦ ਏਜੰਸੀ ਦੇ ਗੁਦਾਮ ਵਿੱਚ ਝੋਨੇ ਨੂੰ ਸਟੋਰ ਕਰਨ ਲਈ ਜਗ੍ਹਾ ਨਾ ਹੋਣਾ ਸਰਕਾਰ ਦੀ ਕਾਰਗੁਜ਼ਾਰੀ ਨੂੰ ਉਜਾਗਰ ਕਰਦਾ ਹੈ। ਖਰੀਦ ਕਾਰਜਾਂ ਨਾਲ ਜੁੜੇ ਵਪਾਰੀਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਅਗਾਊਂ ਸਟੋਰੇਜ ਤੇ ਬਾਰਦਾਨੇ ਦੇ ਢੁੱਕਵੇਂ ਇੰਤਜ਼ਾਮ ਨਹੀਂ ਸਨ ਕੀਤੇ ਗਏ ਜਿਸ ਕਰਕੇ ਝੋਨੇ ਦੀ ਆਮਦ ਉਪਰੰਤ ਗੁਦਾਮਾਂ ਵਿੱਚ ਜਗ੍ਹਾ ਨਾ ਬਣ ਸਕੀ ਅਤੇ ਕਿਸਾਨ ਮੰਡੀਆਂ ’ਚ ਰੁਲਣ ਨੂੰ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖਰੀਦ ਪ੍ਰਬੰਧਾਂ ਨੂੰ ਤੇਜ਼ਤਰਾਰ ਬਣਾਉਣ ਲਈ ਹਰ ਸੀਜ਼ਨ ’ਚ ਦੋ-ਤਿੰਨ ਮਹੀਨੇ ਪਹਿਲਾਂ ਉੱਚ ਪੱਧਰ ’ਤੇ ਹੋਮਵਰਕ ਕਰਨਾ ਚਾਹੀਦਾ ਹੈ।ਆੜ੍ਹਤੀ ਨੀਰਜ ਕੁਮਾਰ ਦਾ ਕਹਿਣਾ ਸੀ ਕਿ ਝੋਨੇ ਦੀ ਡੇਢ ਗੁਣਾ ਵੱਧ ਆਮਦ ਅਤੇ ਸਰਕਾਰੀ ਤੰਤਰ ਤੇ ਖਰੀਦ ਏਜੰਸੀਆਂ ’ਚ ਅਗਾਊਂ ਤਾਲਮੇਲ ਦੀ ਥੁੜ ਕਿਸਾਨਾਂ ਅਤੇ ਵਪਾਰੀਆਂ ਲਈ ਕੁਵਖ਼ਤੀ ਬਣ ਰਹੀ ਹੈ। ਐਫਸੀਆਈ ਦੇ ਏਰੀਆ ਮੈਨੈਜਰ ਰਘੁਨਾਥ ਨੇ ਕਿਹਾ ਕਿ ਗਿੱਦੜਬਾਹਾ ਗੁਦਾਮ ਵਿੱਚ ਜਗ੍ਹਾ ਨਹੀਂ ਰਹੀ ਹੈ ਜਿਸ ਕਰਕੇ ਉਹ ਹੋਰ ਝੋਨਾ ਖ਼ਰੀਦਣ ਤੋਂ ਅਸਮਰੱਥ ਹਨ। ਖਰੀਦ ਕੇਂਦਰ ’ਤੇ ਤਾਇਨਾਤ ਇੰਸਪੈਕਟਰ ਰਾਕੇਸ਼ ਕੁਮਾਰ ਨੇ ਕਿਹਾ ਕਿ ਬਾਰਦਾਨੇ ਦੀ ਘਾਟ ਨਹੀਂ ਹੈ, 50-60 ਹਜ਼ਾਰ ਖਾਲੀ ਬੈਗ ਪਿਆ ਹੈ ਪਰ ਉਨ੍ਹਾਂ ਨੂੰ ਸਟੋਰੇਜ ਲਈ ਗੁਦਾਮਾਂ ਦੀ ਦਿੱਕਤ ਹੈ। ਮਾਮਲਾ ਮੀਡੀਆ ਰਾਹੀਂ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਣ ’ਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਪ੍ਰਸ਼ਾਸਨ ਨੇ ਖਰੀਦ ਕੇਂਦਰ ਬਾਦਲ ਦੀ ਲਿਫਟਿੰਗ ਨੂੰ ਐਫ਼ਸੀਆਈ ਗੁਦਾਮ ਮਲੋਟ ਨਾਲ ਜੋੜਨ ਦਾ ਐਲਾਨ ਕਰ ਦਿੱਤਾ। ਲੰਬੀ ਦੇ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਨੇ ਮੌਕੇ ’ਤੇ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਨੂੰ ਧਰਨਾ ਖ਼ਤਮ ਕਰਨ ਲਈ ਰਾਜ਼ੀ ਕਰ ਲਿਆ। ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮਲੋਟ ਗੁਦਾਮ ਨਾਲ ਲਿੰਕ ਹੋਣ ’ਤੇ ਅੱਜ 20 ਹਜ਼ਾਰ ਬੈਗ ਝੋਨੇ ਦੀ ਖਰੀਦ ਕੀਤੀ ਗਈ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget