ਪੜਚੋਲ ਕਰੋ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, ਖੇਤੀ ਖੇਤਰ ਨੂੰ ਮਿਲੇਗੀ ਰੋਜ਼ਾਨਾ 8 ਘੰਟੇ ਬਿਜਲੀ

Paddy Harvesment: ਅੱਜ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਰਿਹਾ ਹੈ।

Paddy Harvesment: ਪੰਜਾਬ ਸਰਕਾਰ ਵਲੋਂ ਇਸ ਸਾਲ ਝੋਨੇ ਦੀ ਲੁਆਈ ਦਾ ਕੰਮ ਤਿੰਨ ਪੜਾਵਾਂ ਵਿੱਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਤਹਿਤ ਅੱਜ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਰਿਹਾ ਹੈ।

ਉੱਥੇ ਹੀ ਕਿਸਾਨਾਂ ਨੇ ਪਹਿਲਾਂ ਤੋਂ ਹੀ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕਰ ਲਈਆਂ ਹਨ। ਨਾਲ ਹੀ ਕਿਸਾਨਾਂ ਨੂੰ ਤਿੰਨ ਫੇਜ਼ ਵਿੱਚ ਬਿਜਲੀ ਸਪਲਾਈ ਮਿਲਣ ਕਾਰਨ ਕਿਸਾਨਾਂ ਨੇ ਅੱਜ ਤੋਂ ਹੀ ਕੱਦੂ ਕਰਕੇ ਖੇਤ ਵੀ ਤਿਆਰ ਕਰ ਲਏ ਹਨ।

ਜ਼ਿਕਰਯੋਗ ਹੈ ਕਿ ਐਤਵਾਰ 1 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਸੀ। ਦੱਸ ਦਈਏ ਕਿ ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲੁਆਈ ਪਿਛਲੇ ਵਰ੍ਹੇ ਨਾਲੋਂ 10 ਦਿਨ ਪਹਿਲਾਂ ਸ਼ੁਰੂ ਕੀਤੀ ਗਈ, ਜਿਸ ਲਈ ਕਿਸਾਨਾਂ ਨੇ ਵੀ ਲੋੜੀਂਦੇ ਪ੍ਰਬੰਧ ਕਰ ਲਏ ਹਨ। ਹਾਲਾਂਕਿ ਸੂਬੇ ’ਚ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ ਸ਼ੁਰੂ ਹੋ ਚੁੱਕਿਆ ਹੈ, ਜੋ 31 ਜੁਲਾਈ ਤੱਕ ਚੱਲੇਗਾ। ਜੇਕਰ ਪਿਛਲੇ ਸਾਲ 'ਚ ਝਾਤ ਮਾਰੀਏ ਤਾਂ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਈ ਸੀ।

ਲੁਆਈ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ

ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਹੈ ਤੇ ਇਸ ਦੀ ਸ਼ੁਰੂਆਤ ਸਰਹੱਦੀ ਤੇ ਨਹਿਰੀ ਸਿੰਜਾਈ ਵਾਲੇ ਖੇਤਰਾਂ ਤੋਂ ਕੀਤੀ ਗਈ। ਇਸ ਲਈ 1 ਜੂਨ ਨੂੰ ਸਭ ਤੋਂ ਪਹਿਲਾਂ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ’ਚ ਝੋਨੇ ਦੀ ਲੁਆਈ ਸ਼ੁਰੂ ਹੋਈ। ਇਸ ਮਗਰੋਂ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਜਦਕਿ ਆਖਰ ਵਿੱਚ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 9 ਜੂਨ ਤੋਂ ਲੁਆਈ ਦੀ ਸ਼ੁਰੂਆਤ ਹੋਏਗੀ।

ਬਿਨ੍ਹਾਂ ਕਿਸੇ ਦਿੱਕਤ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਮਿਲੇਗੀ

ਬਿਜਲੀ ਵਿਭਾਗ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੌਰਾਨ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣ ਦਾ ਫ਼ੈਸਲਾ ਕੀਤਾ ਹੈ ਤੇ ਲੋੜ ਪੈਣ ’ਤੇ ਸਮਾਂ ਵਧਾਇਆ ਵੀ ਜਾ ਸਕਦਾ ਹੈ। ਇਸ ਵਾਰ ਪੈ ਰਹੀ ਅਤਿ ਦੀ ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣਾ ਪਾਵਰਕਾਮ ਲਈ ਇਮਤਿਹਾਨ ਦੀ ਘੜੀ ਹੋਏਗੀ। ਸੂਬੇ ’ਚ ਅੱਜ ਦੁਪਹਿਰ ਸਮੇਂ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ, ਜੋ ਕਿ ਬਾਅਦ ਦੁਪਹਿਰ ਮੌਸਮ ’ਚ ਆਈ ਤਬਦੀਲੀ ਕਾਰਨ ਘਟ ਕੇ 7 ਤੋਂ 8 ਹਜ਼ਾਰ ਮੈਗਾਵਾਟ ਰਹਿ ਗਈ ਹੈ।

ਹਾਲਾਂਕਿ ਅੱਜ ਪੰਜਾਬ ਵਿੱਚ ਸਥਿਤ ਤਿੰਨ ਸਰਕਾਰੀ ਤੇ ਦੋ ਨਿੱਜੀ ਥਰਮਲ ਪਲਾਂਟਾਂ ਦੇ ਸਾਰੇ 15 ਯੂਨਿਟ ਚੱਲ ਰਹੇ ਸਨ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮਾਨਸੂਨ ਦੀ ਆਮਦ ਵੀ ਤੈਅ ਸਮੇਂ ਨਾਲੋਂ ਇਕ ਹਫ਼ਤਾ ਪਹਿਲਾਂ ਦੱਸੀ ਜਾ ਰਹੀ ਹੈ, ਜੋ ਕਿਸਾਨਾਂ ਲਈ ਲਾਹੇਵੰਦ ਹੋ ਸਕਦੀ ਹੈੈ। ਦੂਜੇ ਪਾਸੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਲੁਆਈ ਦੌਰਾਨ ਕਿਸਾਨਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਪਏ ਮੀਂਹ ਨਾਲ ਵੀ ਕਿਸਾਨਾਂ ਨੂੰ ਫਾਇਦੇ ਮਿਲੇਗਾ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget