ਚੰਡੀਗੜ੍ਹ: ਸੂਬੇ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਬਾਰੇ ਬਾਦਲ ਸਰਕਾਰ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਲਈ ਰਿਜ਼ਰਵ ਬੈਂਕ ਵੱਲੋਂ 26 ਹਜ਼ਾਰ ਕਰੋੜ ਰੁਪਏ ਦੀ ਲਿਮਟ ਜਾਰੀ ਕਰਨ ਦੀ ਸਹਿਮਤੀ ਪ੍ਰਗਟਾਈ ਹੈ ਪਰ ਖੁਰਾਕ ਤੇ ਸਿਵਲ ਸਪਾਲਾਈ ਵਿਭਾਗ ਕੋਲ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਝੋਨੇ ਦੀ ਖਰੀਦ ਕਰਨ ਲਈ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਜਾਰੀ ਕਰਨ ਨੂੰ ਪ੍ਰਵਾਨਗੀ ਸਬੰਧੀ ਕੋਈ ਨੋਟੀਫਿਕੇਸ਼ਨ ਨਹੀਂ ਆਇਆ ਹੈ। ਇਸ ਗੱਲ ਦਾ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰਕੈਕਟ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਕੀਤਾ ਹੈ।
ਡਾਇਰੈਕਟਰ ਦਾ ਕਹਿਣਾ ਹੈ ਕਿ ਕੈਸ਼ ਕ੍ਰੈਡਿਟ ਲਿਮਟ ਸਬੰਧੀ ਆਲਾ ਅਧਿਆਰੀਆਂ ਮੁੰਬਈ ਵਿੱਚ ਮੀਟਿੰਗਾਂ ਤਾਂ ਹੋਈਆ ਹਨ ਪਰ ਹਾਲੇ ਤੱਕ ਕੋਈ ਲਿਮਟ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਆਰ.ਬੀ.ਆਈ. ਵੱਲੋਂ ਲਿਮਟ ਜਾਰੀ ਕਰਨ ਦਾ ਉਮੀਦ ਹੈ। ਮੰਡੀ ਬੋਰਡ ਦੇ ਚੇਅਰਮੈਨ ਅਜ਼ਮੇਰ ਸਿੰਘ ਲੱਖੋਵਾਲ ਦਾ ਕਹਿਣ ਹੈ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਸਰਕਾਰੀ ਖਰੀਦ ਲਈ ਰਿਜ਼ਰਵ ਬੈਂਕ ਵੱਲੋਂ 26 ਹਜ਼ਾਰ ਕਰੋੜ ਰੁਪਏ ਦੀ ਲਿਮਟ ਜਾਰੀ ਕਰਨ ਲਈ ਸਹਿਮਤੀ ਪ੍ਰਗਟਾਈ ਹੈ।
ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਕਣਕ ਖਰੀਦ ਦੇ ਸੀਜ਼ਨ ਵਿੱਚ ਪੰਜਾਬ ਵਿੱਚ ਕਥਿਤ ਅਨਾਜ ਘਪਲਾ ਸਾਹਮਣਾ ਆਉਣ ਕਾਰਨ ਆਰ.ਬੀ.ਆਈ. ਨੇ ਅਨਾਜ ਖਰੀਦਣ ਲਈ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ ਸੀ ਜਿਸ ਦਾ ਕਿ ਬਾਅਦ ਵਿੱਚ ਕੇਂਦਰ ਸਰਕਾਰ ਵੱਲੋਂ ਦਖਲਅੰਦਾਜੀ ਕਾਰਨ ਲਿਮਟ ਜਾਰੀ ਕੀਤੀ ਗਈ ਸੀ। ਇਸ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਝੋਨਾ ਖਰੀਦਣ ਸਬੰਧੀ ਰਿਜ਼ਰਵ ਬੈਂਕ ਵੱਲੋਂ ਲਿਮਟ ਜਾਰੀ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।