ਚੰਡੀਗੜ੍ਹ: ਸਰਕਾਰ ਨੇ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਫਸਲ ਵਿੱਚ ਉੱਚ ਨਮੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਤੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।

ਪਰ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਹਾਲ ਹੀ ਵਿੱਚ ਮੀਂਹ ਪੈਣ ਕਾਰਨ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਤਾਜ਼ੀ ਆਮਦ ਵਿੱਚ ਨਮੀ ਦੀ ਮਾਤਰਾ ਇਜਾਜ਼ਤ ਸੀਮਾ ਤੋਂ ਵਧੇਰੇ ਹੈ।

ਰਾਜ ਸਰਕਾਰ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ, “ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਸਟਾਕ ਨੂੰ ਸਵੀਕਾਰ ਕਰਨ ਲਈ ਐਮਐਸਪੀ ਦੇ ਅਧੀਨ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।”  ਰਾਜ ਸਰਕਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਝੋਨੇ ਨੂੰ ਸੁਕਾਉਣ ਜੋ ਪਹਿਲਾਂ ਹੀ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਹੋਰ ਉਪਜਾਂ ਨੂੰ ਸੁਕਾਉਣ ਤੋਂ ਬਾਅਦ ਮੰਡੀਆਂ ਵਿੱਚ ਲਿਆਂਦਾ ਜਾਵੇ।

 

 

 

 

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ