ਪੜਚੋਲ ਕਰੋ

Paddy Procurement in Punjab: ਪੰਜਾਬ ਦੀਆਂ ਮੰਡੀਆਂ 'ਚ ਲੱਗੇ ਝੋਨੇ ਦੇ ਢੇਰ, ਨਮੀ ਦਾ ਹਵਾਲਾ ਦੇ ਕੇ ਅਜੇ ਵੀ ਨਹੀਂ ਹੋ ਰਹੀ ਖਰੀਦ

Paddy Procurement: ਪੰਜਾਬ ਦੇ ਕਿਸਾਨਾਂ ਦਾ ਸਾਰਾ ਝੋਨਾ ਮੰਡੀਆਂ ਵਿੱਚ ਪਿਆ ਹੈ। ਉਧਰ ਕਿਸਾਨ ਚਿੰਤਤ ਹਨ ਕਿਉਂਕਿ ਕਿਸਾਨਾਂ ਦੇ ਝੋਨੇ ਦੀ ਖਰੀਦ ਅਜੇ ਵੀ ਸ਼ੁਰੂ ਨਹੀਂ ਹੋਈ। ਕਿਸਾਨਾਂ ਦੀ ਚਿੰਤਾ ਦਾ ਵੱਡਾ ਕਾਰਨ ਮੌਸਨ ਵੀ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਅਨਾਜ ਮੰਡੀਆਂ ਵਿੱਚ ਝੋਨੇ ਤੇ ਕਪਾਹ ਦੀ ਫਸਲ ਲਿਆ ਰਹੇ ਪੰਜਾਬ ਦੇ ਕਿਸਾਨਾਂ ਸਾਹਮਣੇ ਇੱਕ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਸਰਕਾਰੀ ਏਜੰਸੀਆਂ ਝੋਨੇ ਵਿੱਚ ਨਮੀ ਦਾ ਹਵਾਲਾ ਦੇ ਕੇ ਆਪਣਾ ਪੱਲਾ ਝਾੜਦੀਆਂ ਨਜ਼ਰ ਆ ਰਹੀਆਂ ਹਨ।

ਸੂਬੇ 'ਚ ਹਰ ਸਾਲ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਂਦੀ ਹੈ, ਪਰ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਨੂੰ 10 ਅਕਤੂਬਰ ਤੋਂ ਸ਼ੁਰੂ ਕਰਨ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਪੰਜਾਬ-ਹਰਿਆਣਾ ਦੇ ਕਿਸਾਨ ਸੜਕਾਂ 'ਤੇ ਉਤਰੇ ਤੇ ਪ੍ਰਦਰਸ਼ਨ ਕੀਤਾ। ਇਸ ਮਗਰੋਂ ਕੇਂਦਰ ਸਰਕਾਰ ਨੂੰ ਆਪਣਾ ਇਹ ਫੈਸਲਾ ਵਾਪਸ ਲੈਣਾ ਪਿਆ ਪਰ ਇਸ ਤੋਂ ਬਾਅਦ ਅਜੇ ਵੀ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਦੇ ਕਿਸਾਨਾਂ ਦਾ ਸਾਰਾ ਝੋਨਾ ਮੰਡੀਆਂ ਵਿੱਚ ਪਿਆ ਹੈ। ਉਧਰ ਕਿਸਾਨ ਚਿੰਤਤ ਹਨ ਕਿਉਂਕਿ ਕਿਸਾਨਾਂ ਦੇ ਝੋਨੇ ਦੀ ਖਰੀਦ ਅਜੇ ਵੀ ਸ਼ੁਰੂ ਨਹੀਂ ਹੋਈ। ਕਿਸਾਨਾਂ ਦੀ ਚਿੰਤਾ ਦਾ ਵੱਡਾ ਕਾਰਨ ਮੌਸਨ ਵੀ ਹੈ, ਕਿਉਂਕਿ ਮੰਡੀਆਂ 'ਚ ਪਿਆ ਝੋਨਾ ਮੀਂਹ ਨਾਲ ਖਰਾਬ ਹੋਣ ਦਾ ਡਰ ਕਿਸਾਨਾਂ ਦੇ ਦਿਲਾਂ 'ਚ ਹੈ। ਝੋਨੇ ਨੂੰ ਮੀਂਹ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ। ਸੂਬੇ ਵਿੱਚ ਜਲੰਧਰ, ਪਟਿਆਲਾ, ਖੰਨਾ, ਲੁਧਿਆਣਾ, ਬਠਿੰਡਾ ਦੇ ਨਾਲ ਨਾਲ ਕਪੂਰਥਲਾ ਤੇ ਸੁਨਾਮ ਦੀ ਸਥਿਤੀ ਵੀ ਅਜਿਹੀ ਹੀ ਹੈ।

ਪੇਂਡੂ ਖਰੀਦ ਕੇਂਦਰਾਂ ਦੀ ਸਥਿਤੀ ਸ਼ਹਿਰ ਦੀਆਂ ਮੁੱਖ ਮੰਡੀਆਂ ਦੇ ਮੁਕਾਬਲੇ ਬਦਤਰ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਉਹ ਐਤਵਾਰ ਨੂੰ ਫਸਲ ਲੈ ਕੇ ਪਹੁੰਚੇ ਸੀ ਪਰ ਹੁਣ ਤੱਕ ਖਰੀਦਦਾਰ ਨਹੀਂ ਮਿਲੇ। ਏਜੰਸੀਆਂ ਕਹਿ ਰਹੀਆਂ ਹਨ ਕਿ ਫਸਲ ਵਿੱਚ ਜ਼ਿਆਦਾ ਨਮੀ ਹੈ। ਜਦੋਂ ਤੱਕ ਨਮੀ ਖ਼ਤਮ ਨਹੀਂ ਹੁੰਦੀ, ਫਸਲ ਨਹੀਂ ਖਰੀਦੀ ਜਾਵੇਗੀ।

ਉਧਰ ਅੰਮ੍ਰਿਤਸਰ ਵਿੱਚ ਝੋਨੇ ਦੀ ਖਰੀਦ ਲਈ 57 ਮੰਡੀਆਂ ਵਿੱਚ ਪ੍ਰਬੰਧ ਕੀਤੇ ਗਏ ਸਨ। ਇਨ੍ਹਾਂ ਚੋਂ 9 ਮੰਡੀਆਂ '3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਜ਼ਿਲ੍ਹਾ ਸਪਲਾਈ ਫੂਡ ਕੰਟਰੋਲਰ ਰਿਸ਼ੀ ਰਾਜ ਮਹਿਰਾ ਨੇ ਦੱਸਿਆ ਕਿ ਦੋ ਦਿਨਾਂ ਦੌਰਾਨ ਝੋਨੇ ਦੀ ਖ਼ਰੀਦ ਵਿੱਚੋਂ 57 ਫ਼ੀਸਦੀ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ, ਜਦੋਂਕਿ 13 ਫ਼ੀਸਦੀ ਅਦਾਇਗੀ ਕਿਸਾਨਾਂ ਦੇ ਖਾਤੇ ਵਿੱਚ ਆਨਲਾਈਨ ਕੀਤੀ ਜਾ ਚੁੱਕੀ ਹੈ।

ਮੰਗਲਵਾਰ ਨੂੰ ਜਗਰਾਉਂ ਮੰਡੀ ਵਿੱਚ ਬੋਲੀ ਲਗਾਈ ਗਈ। ਹੁਣ ਤੱਕ 500 ਕੁਇੰਟਲ ਝੋਨਾ ਮੰਡੀ ਵਿੱਚ ਪਹੁੰਚ ਚੁੱਕਾ ਹੈ। ਇਸ ਵਿੱਚ ਸਿਰਫ 40 ਕੁਇੰਟਲ ਝੋਨੇ ਦੀ ਹੀ ਨਿਲਾਮੀ ਹੋ ਸਕੀ। ਲੁਧਿਆਣਾ ਵਿੱਚ ਮੰਗਲਵਾਰ ਤੱਕ ਕੁੱਲ 11886 ਟਨ ਝੋਨੇ ਦੀ ਆਮਦ ਹੋਈ ਹੈ। ਕਿਸਾਨਾਂ ਨੂੰ ਹੁਣ ਤੱਕ 4.20 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਜੇਕਰ ਗੱਲ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਖੰਨਾ ਦੀ ਕਰੀਏ ਤਾਂ ਇੱਥੇ ਝੋਨੇ ਦੇ ਢੇਰ ਲੱਗ ਗਏ। ਹਾਲਾਤ ਇਹ ਹਨ ਕਿ ਹੁਣ ਮੰਡੀ ਵਿੱਚ ਝੋਨਾ ਸਟੋਰ ਕਰਨ ਲਈ ਕੋਈ ਥਾਂ ਨਹੀਂ ਹੈ। ਮੰਗਲਵਾਰ ਤੱਕ ਕੁੱਲ 80725 ਕੁਇੰਟਲ ਝੋਨਾ ਇੱਥੇ ਪਹੁੰਚ ਚੁੱਕਾ ਹੈ, ਜਿਸ ਚੋਂ 46,300 ਕੁਇੰਟਲ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਰੀਬ 34425 ਕੁਇੰਟਲ ਝੋਨੇ ਦੀ ਅਜੇ ਨਿਲਾਮੀ ਨਹੀਂ ਹੋਈ ਹੈ।

ਏਐਫਐਸਓ ਮਨੀਸ਼ ਭਜਨੀ ਦਾ ਕਹਿਣਾ ਹੈ ਕਿ ਮੰਡੀਆਂ ਵਿੱਚ ਅਜੇ ਤੱਕ ਸ਼ੈਲਟਰ ਅਲਾਟ ਨਹੀਂ ਹੋਏ ਹਨ, ਇਸ ਲਈ ਬੋਲੀ ਲਗਾਏ ਗਏ ਝੋਨੇ ਨੂੰ ਉੱਥੇ ਤਬਦੀਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਸ਼ੇਲਟਰ ਅਲਾਟ ਕੀਤੇ ਜਾਂਦੇ ਹਨ, ਅਨਾਜ ਮੰਡੀ ਦੀ ਸਥਿਤੀ ਵਿੱਚ ਸੁਧਾਰ ਹੋਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਏਜੰਸੀਆਂ ਦੀ ਲਾਪ੍ਰਵਾਹੀ ਕਾਰਨ ਕਿਸਾਨਾਂ ਦੀ ਸਾਰੀ ਆਮਦਨ ਦਾਅ 'ਤੇ ਲੱਗੀ ਹੋਈ ਹੈ। ਜੇ ਮੌਸਮ ਬਦਲਦਾ ਹੈ, ਤਾਂ ਜ਼ਿੰਮੇਵਾਰੀ ਕੌਣ ਲਵੇਗਾ? ਕਿਸਾਨ ਦੀ ਮਿਹਨਤ 'ਤੇ ਪਾਣੀ ਫਿਰ ਜਾਵੇਗਾ।

ਇਹ ਵੀ ਪੜ੍ਹੋ:

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget