Paddy Procurement: ਪੰਜਾਬ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪੁਖ਼ਤਾ ਇੰਤਜ਼ਾਮ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ
ਲੁਧਿਆਣਾ ਤੇ ਜਲੰਧਰ ਬਾਈਪਾਸ ਨੇੜੇ ਦਾਣਾ ਮੰਡੀ ਤੋਂ ਕਿਸਾਨਾਂ ਨੇ ਨਿਰਾਸ਼ਾ ਜਤਾਈ ਹੈ। ਜਿੱਥੇ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਨੂੰ ਲਿਆਂਦਾ ਹੈ ਅਤੇ ਵੇਚਣ ਲਈ ਉਨ੍ਹਾਂ ਵੱਲੋਂ ਸਰਕਾਰ 'ਤੇ ਸਵਾਲ ਉਠਾਏ ਗਏ ਹਨ।
ਜਲੰਧਰ/ਲੁਧਿਆਣਾ: ਪੰਜਾਬ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਝੋਨੇ ਦੀ ਖਰੀਦ ਨੂੰ ਲੈ ਕੇ ਮੰਡੀਆਂ 'ਚ ਪੁਖ਼ਤਾ ਇੰਤਜ਼ਾਮ ਹਨ। ਕਿਸਾਨਾਂ ਨੇ ਇਸ 'ਤੇ ਨਿਰਾਸ਼ਾ ਜਤਾਈ ਹੈ।ਉਨ੍ਹਾਂ ਕਿਹਾ ਕਿ ਪਾਣੀ ਸਾਫ਼ ਸਫ਼ਾਈ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ।
ਲੁਧਿਆਣਾ ਤੇ ਜਲੰਧਰ ਬਾਈਪਾਸ ਨੇੜੇ ਦਾਣਾ ਮੰਡੀ ਤੋਂ ਕਿਸਾਨਾਂ ਨੇ ਨਿਰਾਸ਼ਾ ਜਤਾਈ ਹੈ। ਜਿੱਥੇ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਨੂੰ ਲਿਆਂਦਾ ਹੈ ਅਤੇ ਵੇਚਣ ਲਈ ਉਨ੍ਹਾਂ ਵੱਲੋਂ ਸਰਕਾਰ 'ਤੇ ਸਵਾਲ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਇੱਥੇ ਨਾ ਤਾਂ ਪੀਣਯੋਗ ਸਾਫ਼ ਪਾਣੀ ਹੈ ਅਤੇ ਨਾਂ ਹੀ ਸਾਫ ਸਫਾਈ ਦਾ ਇੰਤਜ਼ਾਮ ਹੈ ਕਿਹਾ ਕਿ ਅਧਿਕਾਰੀਆਂ ਵੱਲੋਂ ਕੋਈ ਸਾਰ ਲਈ ਗਈ ਹੈ। ਇੱਥੇ ਇਹ ਵੀ ਦੱਸ ਦਈਏ ਕਿ ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ। ਪਰ ਕੋਈ ਵੀ ਅਧਿਕਾਰੀ ਮੌਜੂਦ ਨਾ ਹੋਣ ਦੇ ਚਲਦਿਆਂ ਕਿਸਾਨਾਂ ਵੱਲੋਂ ਇਸ ਤੇ ਨਿਰਾਸ਼ਾ ਜਤਾਈ ਗਈ ਹੈ ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਜਿੱਥੇ ਉਹ ਦੋ ਦਿਨਾਂ ਤੋਂ ਮੰਡੀ ਵਿੱਚ ਆਪਣੀ ਫਸਲ ਨੂੰ ਲੈ ਕੇ ਆਏ ਨੇ ਅਤੇ ਕੋਈ ਵੀ ਇੰਤਜ਼ਾਮ ਨਾ ਹੋਣ ਕਾਰਨ ਉਹ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਨਾ ਤਾਂ ਪੀਣ ਵਾਲੇ ਸਹੀ ਪਾਣੀ ਦਾ ਇੰਤਜ਼ਾਮ ਹੈ ਅਤੇ ਨਾ ਹੀ ਸਾਫ਼ ਸਫ਼ਾਈ ਦਾ ਉਨ੍ਹਾਂ ਇਹ ਵੀ ਕਿਹਾ ਕਿ ਜੋ ਸਰਕਾਰ ਵੱਲੋਂ ਕਿਸਾਨਾਂ ਨੂੰ ਸਹੂਲਤਾਂ ਦੇਣ ਦਾ ਦਾਅਵਾ ਕੀਤਾ ਹੈ ਉਹ ਖੋਖਲਾ ਸਾਬਿਤ ਹੋਇਆ ਹੈ। ਇਸ ਦੌਰਾਨ ਉਨ੍ਹਾਂ ਅਫ਼ਸਰਸ਼ਾਹੀ ਦੀ ਹਾਵੀ ਹੋਣ ਦੀ ਗੱਲ ਕਹੀ ਹੈ।