ਆੜ੍ਹਤੀਆਂ ਵੱਲੋਂ ਝੋਨੇ ਦੀ ਖਰੀਦ ਦਾ ਬਾਈਕਾਟ, ਕਿਸਾਨ ਮੰਡੀਆਂ 'ਚ ਰੁਲੇ
ਏਬੀਪੀ ਸਾਂਝਾ | 12 Oct 2018 12:56 PM (IST)
ਫ਼ਰੀਦਕੋਟ: ਕੋਟਕਪੂਰਾ ਦੀ ਅਨਾਜ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਨੇ ਅੱਜ ਝੋਨੇ ਦੀ ਖਰੀਦ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਹੈ। ਆੜ੍ਹਤੀਆਂ ਨੇ ਵੀਰਵਾਰ ਨੂੰ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਤੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਗੇਟ 'ਤੇ ਧਰਨਾ ਪ੍ਰਦਰਸ਼ਨ ਵੀ ਕੀਤਾ। ਕੋਟਕਪੂਰਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੋਹਣ ਸਿੰਘ ਬਰਗਾੜੀ ਨੇ ਦੱਸਿਆ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਖਰੀਦ ਸਮੇਂ ਜੋ ਨਮੀ ਦੀ ਮਾਤਰਾ 17 ਪ੍ਰਤੀਸ਼ਤ ਰੱਖੀ ਗਈ ਹੈ, ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਵਿੱਚ ਵਾਧਾ ਕੀਤਾ ਜਾਵੇ ਤੇ ਘੱਟੋ-ਘੱਟ 20 ਪ੍ਰਤੀਸ਼ਤ ਨਮੀ ਵਾਲਾ ਝੋਨਾ ਖਰੀਦਿਆ ਜਾਵੇ। ਇਸ ਹੜਤਾਲ ਕਾਰਨ ਕਿਸਾਨ ਵੀ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਝੋਨਾ ਲੈ ਕੇ ਆਏ ਕਿਸਾਨ ਰੁਲ ਰਹੇ ਹਨ ਤੇ ਉਨ੍ਹਾਂ ਦੀ ਕੋਈ ਸੁਣ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਸਰਕਾਰ ਧਿਆਨ ਦੇਵੇ ਤੇ ਆੜ੍ਹਤੀਏ ਨਾਲ ਗੱਲ ਕਰਕੇ ਪਹਿਲਾਂ ਹੀ ਹੱਲ ਕੀਤਾ ਜਾਣਾ ਚਾਹੀਦਾ ਹੈ।