ਕੋਰੋਨਾ ਤੇ ਲੌਕਡਾਊਨ ਨੇ ਬਦਲਿਆ ਖੇਤੀ ਦਾ ਢੰਗ
ਏਬੀਪੀ ਸਾਂਝਾ | 08 Jun 2020 05:35 PM (IST)
ਕੋਰੋਨਾ ਤੇ ਲੌਕਡਾਊਨ ਨੇ ਬਹੁਤ ਕੁਝ ਬਦਲ ਦਿੱਤਾ ਹੈ। ਇਸ ਦਾ ਖੇਤੀ ਉੱਪਰ ਵੀ ਸਿੱਧਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਮਜ਼ਦੂਰ ਸੰਕਟ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਰਾਹ ਪੱਧਰੇ ਕਰ ਦਿੱਤੇ ਹਨ। ਇਸ ਦੇ ਸਿੱਟੇ ਵਜੋਂ ਕਰੀਬ 25 ਫੀਸਦੀ ਰਕਬਾ ਸਿੱਧੀ ਬਿਜਾਈ ਹੇਠ ਆਉਣ ਦੀ ਸੰਭਾਵਨਾ ਹੈ।
ਚੰਡੀਗੜ੍ਹ: ਕੋਰੋਨਾ ਤੇ ਲੌਕਡਾਊਨ ਨੇ ਬਹੁਤ ਕੁਝ ਬਦਲ ਦਿੱਤਾ ਹੈ। ਇਸ ਦਾ ਖੇਤੀ ਉੱਪਰ ਵੀ ਸਿੱਧਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਮਜ਼ਦੂਰ ਸੰਕਟ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਰਾਹ ਪੱਧਰੇ ਕਰ ਦਿੱਤੇ ਹਨ। ਇਸ ਦੇ ਸਿੱਟੇ ਵਜੋਂ ਕਰੀਬ 25 ਫੀਸਦੀ ਰਕਬਾ ਸਿੱਧੀ ਬਿਜਾਈ ਹੇਠ ਆਉਣ ਦੀ ਸੰਭਾਵਨਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ 40 ਤੋਂ 50 ਫੀਸਦੀ ਤੱਕ ਸਬਸਿਡੀ ’ਤੇ ਸਿੱਧੀ ਬਿਜਾਈ ਵਾਲੀਆਂ 4000 ਮਸ਼ੀਨਾਂ ਤੇ ਝੋਨਾ ਲਾਉਣ ਵਾਲੀਆਂ 800 ਮਸ਼ੀਨਾਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਇਸ ਵਾਰ ਕਰੀਬ ਪੰਜ ਲੱਖ ਹੈਕਟੇਅਰ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿਥਿਆ ਸੀ ਪਰ ਮਜ਼ਦੂਰਾਂ ਦੀ ਕਮੀ ਤੇ ਕਿਸਾਨਾਂ ਦੀ ਨਵੀਂ ਤਕਨਾਲੋਜੀ ’ਚ ਦਿਲਚਸਪੀ ਕਾਰਨ ਇਹ ਰਕਬਾ 6-7 ਲੱਖ ਹੈਕਟੇਅਰ ਤੱਕ ਪੁੱਜ ਸਕਦਾ ਹੈ।