ਪੜਚੋਲ ਕਰੋ

ਪੰਜਾਬ 'ਚ ਝੋਨੇ ਦੀ ਲੁਆਈ ਸ਼ੁਰੂ, ਬਿਜਲੀ ਦੀ ਨਹੀਂ ਰਹੇਗੀ ਕੋਈ ਤੋਟ

ਪੰਜਾਬ ਵਿੱਚ ਅੱਜ ਸਰਕਾਰੀ ਤੌਰ 'ਤੇ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਬੇਸ਼ੱਕ ਇਸ ਵਾਰ ਕੁਝ ਇਲਾਕਿਆਂ ਵਿੱਚ ਕਿਸਾਨਾਂ ਨੇ ਪਹਿਲੀ ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਸੀ ਪਰ ਸਰਕਾਰ ਨੇ 13 ਜੂਨ ਤੋਂ ਹੀ ਲੁਆਈ ਦੀ ਖੁੱਲ੍ਹ ਦਿੱਤੀ ਹੈ। ਇਸ ਲਈ ਖੇਤੀ ਮੋਟਰਾਂ ਲਈ ਅੱਠ ਅੰਟੇ ਬਿਜਲੀ ਸਪਲਾਈ ਵੀ ਅੱਜ ਤੋਂ ਹੀ ਸ਼ੁਰੂ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਵਿੱਚ ਅੱਜ ਸਰਕਾਰੀ ਤੌਰ 'ਤੇ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਬੇਸ਼ੱਕ ਇਸ ਵਾਰ ਕੁਝ ਇਲਾਕਿਆਂ ਵਿੱਚ ਕਿਸਾਨਾਂ ਨੇ ਪਹਿਲੀ ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਸੀ ਪਰ ਸਰਕਾਰ ਨੇ 13 ਜੂਨ ਤੋਂ ਹੀ ਲੁਆਈ ਦੀ ਖੁੱਲ੍ਹ ਦਿੱਤੀ ਹੈ। ਇਸ ਲਈ ਖੇਤੀ ਮੋਟਰਾਂ ਲਈ ਅੱਠ ਅੰਟੇ ਬਿਜਲੀ ਸਪਲਾਈ ਵੀ ਅੱਜ ਤੋਂ ਹੀ ਸ਼ੁਰੂ ਕੀਤੀ ਗਈ ਹੈ। ਕਿਸਾਨਾਂ ਲਈ ਖੁਸ਼ੀ ਦੀ ਗੱਲ਼ ਹੈ ਕਿ ਝੋਨੇ ਦੀ ਲੁਆਈ ਸ਼ੁਰੂ ਹੁੰਦਿਆਂ ਹੀ ਕਈ ਇਲਾਕਿਆਂ ਵਿੱਚ ਬਾਰਸ਼ ਹੋਈ ਹੈ। ਇਸ ਨਾਲ ਸੀਜ਼ਨ ਦੀ ਸ਼ੁਰੂਆਤ ਨੂੰ ਵੱਡਾ ਹੁਲਾਰਾ ਮਿਲੇਗਾ। ਉਂਝ ਇਸ ਨਾਲ ਲੇਬਰ ਦੀ ਕਿੱਲਤ ਹੋ ਸਕਦੀ ਹੈ। ਉਧਰ, ਪਾਵਰਕੌਮ ਦਾ ਦਾਅਵਾ ਹੈ ਕਿ ਖੇਤੀ ਖਪਤਕਾਰਾਂ ਨੂੰ ਰੋਜ਼ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ, ਕੋਈ ਨੁਕਸ ਪੈਣ ’ਤੇ ਭਰਪਾਈ ਅਗਲੇ ਦਿਨ ਯਕੀਨੀ ਬਣਾਏ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਝੋਨੇ ਦੇ ਸੀਜਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜਿੱਥੇ ਪਾਵਰਕੌਮ ਵੱਲੋਂ ਕਈ ਮਹੀਨਿਆਂ ਤੋਂ ਆਪਣੇ ਦੋਵੇਂ ਬੰਦ ਪਏ ਰੋਪੜ ਤੇ ਲਹਿਰਾ ਮੁਹੱਬਤ ਥਰਮਲ ਪਲਾਂਟਾਂ ਨੂੰ ਭਖਾਇਆ ਗਿਆ, ਉੱਥੇ ਪ੍ਰਾਈਵੇਟ ਖੇਤਰ ਦਾ ਗੋਇੰਦਵਾਲ ਪਲਾਂਟ ਵੀ ਸ਼ੁਰੂ ਹੋ ਗਿਆ ਹੈ। ਪਾਵਰਕੌਮ ਦੇ ਸੀਐਮਡੀ ਇੰਜੀ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ 14 ਹਜ਼ਾਰ ਮੈਗਵਾਟ ਦੀ ਮੰਗ ਤੱਕ ਨਜਿੱਠਣ ਲਈ ਪਾਵਰਕੌਮ ਪੂਰੀ ਤਿਆਰੀ ’ਚ ਹੈ। ਉਂਜ ਸੰਭਾਵਨਾ ਇਹ ਮੰਗ 13,500 ਮੈਗਾਵਾਟ ਦੇ ਅੰਕੜੇ ਤੱਕ ਹੀ ਸੀਮਤ ਰਹਿਣ ਦੀ ਹੈ। ਉਨ੍ਹਾਂ ਬਿਜਲੀ ਪ੍ਰਬੰਧਾਂ ਬਾਰੇ ਦੱਸਿਆ ਕਿ 1000 ਹਜ਼ਾਰ ਮੈਗਾਵਾਟ ਦੀ ਪੈਦਾਵਾਰ ਪਣ ਬਿਜਲੀ ਘਰਾਂ ਤੋਂ ਹੋਵੇਗੀ, ਜਦੋਂਕਿ 1760 ਮੈਗਾਵਾਟ ਆਪਣੇ ਥਰਮਲਾਂ ਤੋਂ, 4580 ਮੈਗਾਵਾਟ ਸੈਂਟਰਲ ਸੈਕਟਰ ਸਮੇਤ ਐਮਬੀਬੀਐਸ ਦੇ ਸੂਬਾਈ ਸ਼ੇਅਰ’, 3372 ਮੈਗਾਵਾਟ ਪੰਜਾਬ ਅੰਦਰ ਸਥਾਪਿਤ ਤਿੰਨੇ ਨਿੱਜੀ ਥਰਮਲਾਂ ਤੋਂ, 819 ਮੈਗਾਵਾਟ ਐਨਆਰਐਸਈ ਪਾਸੋਂ ਤੇ 2570 ਮੈਗਾਵਾਟ ਬੈਕਿੰਗ ਪ੍ਰਬੰਧਾਂ ਪਾਸੋਂ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget