ਪੜਚੋਲ ਕਰੋ

ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਕਿਸਾਨਾਂ ਨੂੰ ਮਿਲੇਗੀ 8 ਘੰਟੇ ਬਿਜਲੀ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਵੰਡ ਵਿੰਗ ਦੀ ਬੁੱਧਵਾਰ ਸਵੇਰੇ ਆਗਾਮੀ ਝੋਨੇ ਦੇ ਸੀਜ਼ਨ ਦੇ ਪ੍ਰਬੰਧਾਂ ਬਾਬਤ ਮੀਟਿੰਗ ਹੋਈ।

ਦੱਸ ਦਈਏ ਕਿ ਸੂਬੇ 'ਚ ਝੋਨੇ ਦੇ ਸੀਜ਼ਨ ਦੇ ਚਲਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ, ਸੀਐਮਡੀ ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਡਿਸਟਰੀਬਿਊਸ਼ਨ ਇੰਜੀਨੀਅਰ ਡੀਪੀਐਸ ਗਰੇਵਾਲ ਨੇ ਡਿਸਟ੍ਰੀਬਿਊਸ਼ਨ ਅਤੇ ਗਰਿੱਡ ਆਪਰੇਸ਼ਨ ਅਤੇ ਰੱਖ-ਰਖਾਅ ਵਿੰਗਾਂ ਦੇ ਮੁੱਖ ਇੰਜਨੀਅਰਾਂ, ਸੁਪਰਡੈਂਟ ਇੰਜਨੀਅਰਾਂ, ਕਾਰਜਕਾਰੀ ਇੰਜਨੀਅਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੇ ਨਾਲ-ਨਾਲ ਇਸੇ ਸਮੇਂ ਦੌਰਾਨ ਉਦਯੋਗਾਂ ਅਤੇ ਹੋਰ ਖਪਤਕਾਰਾਂ ਲਈ ਬਿਜਲੀ ਦੀ ਸੁਚੱਜੀ ਵੰਡ ਨੂੰ  ਬਰਕਰਾਰ ਰੱਖਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਚਰਚਾ ਕਰਨਾ ਸੀ।

ਉਨ੍ਹਾਂ ਨੇ ਫੀਲਡ ਵਰਕਰਾਂ ਦੀ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਲਾਈਨ ਸਟਾਫ ਨੂੰ ਲੋੜੀਂਦੇ ਸੁਰੱਖਿਆ ਉਪਕਰਨ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਡਿਸਟ੍ਰੀਬਿਊਸ਼ਨ ਅਫਸਰਾਂ ਨੂੰ ਖਪਤਕਾਰਾਂ ਵਲੋਂ ਟੈਲੀਫੋਨ ‘ਤੇ ਦਰਜ ਕਰਵਾਈਆਂ ਸ਼ਿਕਾਇਤਾਂ ਨੂੰ ਸੁਣਨਾ ਚਾਹੀਦਾ ਹੈ ਅਤੇ ਵ੍ਹੱਟਸਐਪ ਗਰੁੱਪਾਂ ਰਾਹੀਂ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਇਸ ਵ੍ਹੱਟਸਅੱਪ ਨੰਬਰ ’ਤੇ ਕਿਸਾਨ ਯੂਨੀਅਨਾਂ /ਉਦਯੋਗਿਕ ਐਸੋਸੀਏਸ਼ਨਾਂ/ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ  ਦੇ ਆਗੂ, ਪਿੰਡ ਦੇ ਸਰਪੰਚ/ਮੈਂਬਰ ਆਦਿ ਮੋਹਤਬਾਰ ਵਿਅਕਤੀ ਸ਼ਾਮਲ ਕੀਤੇ ਜਾ ਸਕਦੇ ਹਨ।

ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਦੇ ਸਾਰੇ ਮਾਣਯੋਗ ਖਪਤਕਾਰਾਂ ਨੂੰ ਪੰਜਾਬ ਵਿੱਚ ਨਿਰੰਤਰ, ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਕੌਮਾਂਤਰੀ ਸਰਹੱਦ ਨਾਲ ਲੱਗਦੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਲੁਆਈ 10 ਜੂਨ ਤੋਂ ਸੁਰੂ ਹੋ ਜਾਵੇਗੀ, ਜਿਸ ਤੋਂ ਬਾਅਦ 14 ਜੂਨ ਤੋਂ ਦੂਜੇ ਪੜਾਅ ਤਹਿਤ 10 ਜ਼ਿਲ੍ਹੇ- ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ.ਨਗਰ ਅਤੇ ਬਾਕੀ ਦੇ 13 ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜਪੁਰ, ਮਾਨਸਾ, ਮੋਗਾ, ਫਾਜ਼ਿਲਕਾ ਵਿੱਚ 17 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget