ਪੜਚੋਲ ਕਰੋ

16 ਕੁਇੰਟਲ ਪਰਾਲੀ ਨਾਲ 4 ਰਸੋਈ ਗੈਸ ਸਿਲੰਡਰ ਪ੍ਰਤੀ ਮਹੀਨਾ ਲਵੋ

ਚੰਡੀਗੜ੍ਹ: ਯੂਨੀਵਰਸਿਟੀ ਦੇ ਇੰਜਨੀਅਰ ਹਰਪ੍ਰੀਤ ਸਿੰਘ ਨੇ ਝੋਨੇ ਦੀ ਪਰਾਲੀ ਤੋਂ ਬਾਇਓ ਗੈਸ ਤਿਆਰ ਕਰਨ ਬਾਰੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਪਰਾਲੀ ਦੀ ਸਹੀ ਤਰੀਕੇ ਨਾਲ ਵਰਤੋਂ ਸਬੰਧੀ ਕੁਝ ਤਕਨੀਕਾਂ ਵਿਕਸਤ ਕੀਤੀਆਂ ਹਨ, ਜਿਨ੍ਹਾਂ ਵਿੱਚ ਪਰਾਲੀ ਤੋਂ ਬਾਇਓ ਗੈਸ ਤਿਆਰ ਕਰਨ ਸਬੰਧੀ ਡਰਾਈ ਫਰਮੈਂਟੇਸ਼ਨ ਬਾਇਓ ਗੈਸ ਪਲਾਂਟ ਸਾਲ 2012 ਵਿੱਚ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਆਕਸੀਜਨ ਰਹਿਤ ਖੂਹ ਵਿੱਚ ਗਾਲ ਕੇ ਬਾਇਓ ਗੈਸ ਪੈਦਾ ਕੀਤੀ ਜਾ ਸਕਦੀ ਹੈ ਅਤੇ ਇਸ ਵਿਧੀ ਰਾਹੀਂ ਬਹੁਤ ਹੀ ਘੱਟ ਮਿਹਨਤ ਨਾਲ ਪਰਾਲੀ ਤੋਂ ਵੱਡੀ ਮਾਤਰਾ ਵਿੱਚ ਗੈਸ ਪੈਦਾ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਗੈਸ ਲਗਾਤਾਰ 3-4 ਮਹੀਨੇ ਪ੍ਰਾਪਤ ਹੁੰਦੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਗੈਸ ਪ੍ਰਾਪਤ ਹੋਣ ਤੋਂ ਬਾਅਦ ਪਲਾਂਟ ਤੋਂ ਜੋ ਸਲੱਰੀ ਨਿਕਲਦੀ ਹੈ ਉਹ ਖੇਤਾਂ ਵਿੱਚ ਖਾਦ ਦੇ ਤੌਰ 'ਤੇ ਵਰਤੀ ਜਾ ਸਕਦੀ ਹੈ ਅਤੇ ਇਸ ਨੂੰ ਖੇਤਾਂ ਤੱਕ ਲੈ ਜਾਣ ਲਈ ਵੀ ਕੋਈ ਮੁਸ਼ਕਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੇ ਮੁੱਖ ਰੂਪ ਵਿੱਚ ਦੋ ਹਿੱਸੇ (ਡਾਈਜੈਸਟਰ ਅਤੇ ਗੈਸ ਹੋਲਡਰ) ਹੁੰਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਜਮੀਨ ਦੇ ਅੰਦਰ 10X10 ਦਾ ਖੂਹ ਪੁੱਟ ਕੇ ਡਾਈਜੈਸਟਰ ਦੀ ਇੱਟਾਂ ਤੇ ਸੀਮਿੰਟ ਨਾਲ ਚਿਣਾਈ ਕੀਤੀ ਜਾਂਦੀ ਹੈ ਅਤੇ ਇਸ ਦੇ ਬਿਲਕੁੱਲ ਉਪਰ ਗੁੰਬਦ ਦਾ ਮੂੰਹ ਬੰਦ ਕਰਨ ਵਾਸਤੇ ਤਕਰੀਬਨ 3 ਫੁੱਟ ਘੇਰੇ ਦਾ ਲੋਹੇ ਦਾ ਢੱਕਣ ਫਿਟ ਕੀਤਾ ਜਾਂਦਾ ਹੈ ਜੋ ਕਿ ਲੋੜ ਮੁਤਾਬਕ ਖੋਲਿਆ ਤੇ ਬੰਦ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਹੇ ਦੇ ਇਸ ਢੱਕਣ ਵਿੱਚ ਹੀ ਗੈਸ ਨਿਕਲਣ ਵਾਸਤੇ ਲੋਹੇ ਦੀ ਪਾਈਪ ਫਿੱਟ ਕੀਤੀ ਜਾਂਦੀ ਹੈ ਅਤੇ ਡਾਈਜੈਸਟਰ ਦੇ ਇੱਕ ਪਾਸੇ ਪਾਣੀ ਭਰਨ ਲਈ ਲੋਹੇ ਦੀ ਪਾਈਪ ਡਾਈਜੈਸਟਰ ਦੇ ਫਰਸ਼ ਦੇ ਬਰਾਬਰ ਫਿੱਟ ਕੀਤੀ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਬਾਇਓ ਗੈਸ ਪਲਾਂਟ ਨੂੰ 16 ਕੁਇੰਟਲ ਪਰਾਲੀ ਅਤੇ 4 ਕੁਇੰਟਲ ਗੋਬਰ ਨਾਲ ਭਰਿਆ ਜਾਂਦਾ ਹੈ ਅਤੇ ਪਲਾਂਟ ਵਿੱਚੋਂ ਤਕਰੀਬਨ 7 ਤੋਂ 10 ਦਿਨਾਂ ਦੇ ਵਿੱਚ ਬਾਇਓ ਗੈਸ ਬਣਨੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਬਾਇਓ ਗੈਸ ਪਲਾਂਟ ਤੋਂ ਤਕਰੀਬਨ 3 ਤੋਂ 4 ਐਲ.ਪੀ.ਜੀ. ਸਿਲੰਡਰ ਪ੍ਰਤੀ ਮਹੀਨਾ ਦੇ ਬਰਾਬਰ ਗੈਸ ਪੈਦਾ ਹੁੰਦੀ ਹੈ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget