ਪੜਚੋਲ ਕਰੋ
Advertisement
ਬਾਜਵਾ ਤੇ ਦੂਲੋ ਪਾਰਲੀਮੈਂਟ ਬਾਹਰ ਕਿਸਾਨਾਂ ਦੇ ਹੱਕ 'ਚ ਡਟੇ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਖੇਤੀ ਆਰਡੀਨੈਂਸ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਮਾਰ ਰਹੀ ਹੈ। ਇਹ ਖੇਤੀ ਆਰਡੀਨੈਂਸ ਪਾਸ ਨਹੀਂ ਹੋਣੇ ਚਾਹੀਦੇ।
ਨਵੀਂ ਦਿੱਲੀ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਖੇਤੀ ਆਰਡੀਨੈਂਸ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਮਾਰ ਰਹੀ ਹੈ। ਇਹ ਖੇਤੀ ਆਰਡੀਨੈਂਸ ਪਾਸ ਨਹੀਂ ਹੋਣੇ ਚਾਹੀਦੇ।
ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਿਛਲੇ 55 ਸਾਲਾਂ ਤੋਂ ਪੰਜਾਬ ਦਾ ਕਿਸਾਨ ਦੇਸ਼ ਦਾ ਪੇਟ ਭਰ ਰਿਹਾ ਹੈ। ਮੌਜ਼ੂਦਾ ਸਮੇਂ ਵਿੱਚ ਭਾਰਤ ਇੱਕ ਪਾਸੇ ਚੀਨ ਨਾਲ ਤੇ ਪਾਕਿਸਤਾਨ ਨਾਲ ਸਰਹੱਦ 'ਤੇ ਜੂਝ ਰਿਹਾ ਹੈ। ਭਾਰਤ ਦੀ ਸਰਹੱਦ 'ਤੇ ਚੀਨ ਨਾਲ ਤਣਾਅ ਚੱਲ ਰਿਹਾ ਹੈ ਤੇ ਸਾਡੇ ਪੰਜਾਬ ਦੇ ਜਵਾਨ ਸਰਹੱਦ 'ਤੇ ਰਾਖੀ ਕਰ ਰਹੇ ਹਨ ਤੇ ਦੁਸ਼ਮਣਾਂ ਨਾਲ ਲੜ ਰਹੇ ਹਨ ਪਰ ਤੁਸੀਂ ਖੇਤੀ ਆਰਡੀਨੈਂਸ ਰਾਹੀਂ ਐਮਐਸਪੀ ਖਤਮ ਕਰਕੇ ਵੱਡੇ ਵਪਾਰੀਆਂ ਨੂੰ ਲਿਆਉਣਾ ਚਾਹੁੰਦੇ ਹੋ ਜੋ ਅਸੀਂ ਨਹੀਂ ਹੋਣ ਦਿਆਂਗੇ।
ਬਾਜਵਾ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਇਸ ਨੂੰ ਸਾਡੀ ਚੇਤਾਵਨੀ ਸਮਝੇ। ਪ੍ਰਤਾਪ ਬਾਜਵਾ ਨੇ ਪ੍ਰੋਟੈਕਟ ਫਾਰਮਰਜ਼ ਆਫ ਇੰਡੀਆ ਦੇ ਬੈਨਰ ਹੇਠ ਪਾਰਲੀਮੈਂਟ ਬਾਹਰ ਪ੍ਰਦਰਸ਼ਨ ਕਰਦੇ ਹੋਏ ਖੇਤੀ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement