ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਵੀ ਕਿਸਾਨ ਅੰਦੋਲਨ ਉੱਠ ਖੜ੍ਹਾ ਹੈ। ਇਹ ਅੰਦੋਲਨ ਬਾਗਬਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਦੀ ਹਮਾਇਤ ਵਿੱਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਵੀ ਸੜਕਾਂ 'ਤੇ ਉੱਤਰੇ ਹਨ। ਹਿਮਾਚਲ ਵਿੱਚ ਇਹ ਅਜਿਹਾ ਪਹਿਲਾ ਮੌਕਾ ਹੈ ਜਦੋਂ ਇਸ ਤਰ੍ਹਾਂ ਬੱਚੇ ਸੜਕੇ ਤੇ ਆਏ ਹਨ। ਇਨ੍ਹਾਂ ਵਿਦਿਆਰਥੀਆਂ ਨੇ ਸੰਜੌਲੀ ਤੋਂ ਮਾਰਚ ਕੱਢ ਕੇ ਖੇਤੀ ਕਾਨੂੰਨ ਵਿਰੁੱਧ ਆਪਣੇ ਵਿਰੋਧ ਦਰਜ ਕਰਵਾਇਆ।

ਇਨ੍ਹਾਂ ਵਿਦਿਆਰਥੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਸੜਕਾਂ 'ਤੇ ਅੰਦੋਲਨ ਕਰ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਅਜੇ ਤੱਕ ਕੋਈ ਹੱਲ ਕਿਉਂ ਨਹੀਂ ਕੱਢ ਰਹੀ। ਇਸ ਦੇਸ਼ ਦੇ ਵਧੇਰੀ ਜਨਸੰਖਿਆ ਨੌਜਵਾਨਾਂ ਦੀ ਹੈ। ਇਸ ਲਈ ਉਨ੍ਹਾਂ ਨੂੰ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਖੜ੍ਹਾ ਹੋਣ ਦੀ ਲੋੜ ਹੈ।

ਦੱਸ ਦਈਏ ਕਿ ਹਿਮਾਚਲ ਵਿੱਚ ਵੀ ਬੀਜੇਪੀ ਦੀ ਸਰਕਾਰ ਹੈ। ਅਜਿਹੇ ਵਿੱਚ ਲੋਕਾਂ ਦਾ ਰੋਸ ਪਾਰਟੀ ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ ਹੈ। ਇਸ ਤੋਂ ਪਹਿਲਾਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਖਿਲਾਫ ਕਾਫੀ ਮਾਹੌਲ ਬਣਿਆ ਹੋਇਆ ਹੈ।