PM Kisan status: ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖਬਰ ਹੈ। ਜੇਕਰ ਤੁਸੀਂ ਵੀ ਦਸਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਹੁਣ ਇਸ ਦੇ ਪੈਸੇ ਤੁਹਾਡੇ ਖਾਤੇ 'ਚ ਆਉਣ ਵਾਲੇ ਹਨ। ਕੇਂਦਰ ਸਰਕਾਰ ਵੱਲੋਂ ਹੁਣ ਤਕ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀਆਂ 9 ਕਿਸ਼ਤਾਂ ਕਿਸਾਨਾਂ ਨੂੰ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਤੇ 10ਵੀਂ ਕਿਸ਼ਤ (PM Kisan 10th installment) ਦੇ ਪੈਸੇ 15 ਦਸੰਬਰ 2021 ਤਕ ਤੁਹਾਡੇ ਖਾਤੇ 'ਚ ਆ ਜਾਣਗੇ।
6000 ਰੁਪਏ ਸਾਲਾਨਾ ਮਿਲਦੇ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ 'ਚ ਤੁਹਾਨੂੰ 2000 ਰੁਪਏ ਦੀਆਂ 3 ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਹੁਣ ਤਕ 11.37 ਕਰੋੜ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ। ਸਰਕਾਰ ਨੇ ਇਸ ਯੋਜਨਾ ਤਹਿਤ 1.58 ਲੱਖ ਕਰੋੜ ਰੁਪਏ ਟਰਾਂਸਫ਼ਰ ਕੀਤੇ ਹਨ।
15 ਦਸੰਬਰ ਤਕ ਪਹੁੰਚ ਜਾਵੇਗਾ
ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 15 ਦਸੰਬਰ 2021 ਤਕ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 10ਵੀਂ ਕਿਸ਼ਤ ਲਈ ਪੈਸੇ ਮਿਲ ਜਾਣਗੇ। ਇਸ ਵਾਰ ਕ੍ਰਿਸਮਿਸ ਤੋਂ ਪਹਿਲਾਂ ਕਿਸਾਨਾਂ ਦੇ ਖਾਤੇ 'ਚ ਪੈਸੇ ਜਮ੍ਹਾਂ ਹੋ ਜਾਣਗੇ।
ਤੁਸੀਂ ਇਸ ਤਰੀਕੇ ਨਾਲ ਪ੍ਰਧਾਨ ਮੰਤਰੀ ਕਿਸਾਨ ਕਿਸ਼ਤ ਸਥਿਤੀ ਦੀ ਜਾਂਚ ਕਰ ਸਕਦੇ ਹੋ ( how can check pm kisan status)
- ਵੈੱਬਸਾਈਟ gov.in 'ਤੇ ਜਾਓ।
- ਕਿਸਾਨ ਵੈੱਬਸਾਈਟ 'ਤੇ Farmers Corner' ਦੇ ਆਪਸ਼ਨ 'ਤੇ ਕਲਿੱਕ ਕਰੋ।
- ਇੱਥੇ ਤੁਸੀਂ ਲਾਭਪਾਤਰੀ ਸੂਚੀ (Beneficiary Status) 'ਤੇ ਕਲਿੱਕ ਕਰੋ।
- ਇਸ 'ਚ ਕਿਸਾਨ ਆਪਣੇ ਖੇਤਰ ਨਾਲ ਜੁੜੀ ਜਾਣਕਾਰੀ ਸੂਬਾ, ਜ਼ਿਲ੍ਹਾ, ਉਪ ਜ਼ਿਲ੍ਹਾ, ਬਲਾਕ ਅਤੇ ਪਿੰਡ ਨਾਲ ਸਬੰਧਤ ਜਾਣਕਾਰੀ ਭਰੋ।
- ਇਸ ਤੋਂ ਬਾਅਦ 'Get Report' ਦੇ ਆਪਸ਼ਨ 'ਤੇ ਕਲਿੱਕ ਕਰਨ ਤੋਂ ਬਾਅਦ ਪੂਰੀ ਲਿਸਟ ਤੁਹਾਡੇ ਸਾਹਮਣੇ ਆ ਜਾਵੇਗੀ।
- ਇਸ ਤੋਂ ਬਾਅਦ ਤੁਸੀਂ ਇਸ ਸੂਚੀ ਵਿੱਚ ਆਪਣੀ ਕਿਸ਼ਤ ਦੀ ਸਥਿਤੀ ਦੇਖ ਸਕਦੇ ਹੋ।
ਇਨ੍ਹਾਂ ਕਿਸਾਨਾਂ ਨੂੰ 4000 ਰੁਪਏ ਮਿਲਣਗੇ
ਤੁਹਾਨੂੰ ਦੱਸ ਦੇਈਏ ਕਿ ਜਿਨ੍ਹਾਂ ਕਿਸਾਨਾਂ ਨੂੰ ਅਜੇ ਤਕ 9ਵੀਂ ਕਿਸ਼ਤ ਦਾ ਲਾਭ ਨਹੀਂ ਮਿਲਿਆ ਹੈ, ਉਨ੍ਹਾਂ ਲੋਕਾਂ ਦੇ ਖਾਤਿਆਂ 'ਚ ਦੋ ਕਿਸ਼ਤਾਂ ਦੇ ਪੈਸੇ ਇਕੱਠੇ ਹੋ ਜਾਣਗੇ ਯਾਨੀ 4000 ਰੁਪਏ ਉਨ੍ਹਾਂ ਦੇ ਖਾਤੇ 'ਚ ਟਰਾਂਸਫ਼ਰ ਕੀਤੇ ਜਾਣਗੇ। ਪਰ ਤੁਹਾਨੂੰ ਦੱਸ ਦਈਏ ਕਿ ਇਹ ਸਹੂਲਤ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਮਿਲੇਗੀ ਜਿਨ੍ਹਾਂ ਨੇ 30 ਸਤੰਬਰ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਈ ਹੈ।
ਕੌਣ-ਕੌਣ ਲੈ ਸਕਦਾ ਲਾਭ?
ਇਸ ਸਕੀਮ ਦਾ ਲਾਭ ਲੈਣ ਲਈ ਤੁਹਾਡੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ 2 ਹੈਕਟੇਅਰ ਵਾਹੀਯੋਗ ਜ਼ਮੀਨ ਦਾ ਹੋਣਾ ਵੀ ਜ਼ਰੂਰੀ ਹੈ। ਜਿਨ੍ਹਾਂ ਕਿਸਾਨਾਂ ਕੋਲ ਵਾਹੀਯੋਗ ਜ਼ਮੀਨ ਨਹੀਂ ਹੈ, ਉਹ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin