PM Kisan Samman Nidhi: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹਰ ਸਾਲ ਕਰੋੜਾਂ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਤਹਿਤ 6,000 ਰੁਪਏ ਸਾਲਾਨਾ ਤਿੰਨ ਕਿਸ਼ਤਾਂ ਵਿੱਚ ਯੋਗ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਂਦੇ ਹਨ। ਹਾਲਾਂਕਿ ਕੁਝ ਕਾਰਨਾਂ ਕਰਕੇ ਇਹ ਪੈਸਾ ਕਈ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਆਉਂਦਾ। ਅਜਿਹੀ ਸਥਿਤੀ ਵਿੱਚ, ਇਹ ਜਾਣਨਾ ਜ਼ਰੂਰੀ ਹੈ ਕਿ ਕਿਹੜੇ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ ਅਤੇ ਇਸ ਲਿਸਟ ਵਿੱਚ ਤੁਸੀਂ ਆਪਣਾ ਨਾਮ ਇਦਾਂ ਚੈੱਕ ਕਰ ਸਕਦੇ ਹੋ।


ਕਿਹੜੇ ਕਿਸਾਨਾਂ ਨੂੰ ਨਹੀਂ ਮਿਲੇਗਾ ਲਾਭ?


ਜਿਹੜੇ ਕਿਸਾਨ ਸੰਸਦ ਮੈਂਬਰ, ਵਿਧਾਇਕ, ਮੰਤਰੀ ਜਾਂ ਨਗਰਪਾਲਿਕਾ ਦੇ ਚੇਅਰਮੈਨ ਵਰਗੇ ਸੰਵਿਧਾਨਕ ਅਹੁਦੇ 'ਤੇ ਹਨ, ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲਦਾ।
ਜਿਹੜੇ ਕਿਸਾਨ ਆਮਦਨ ਕਰ ਅਦਾ ਕਰਦੇ ਹਨ, ਉਹ ਵੀ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ ਹਨ।
ਜਿਹੜੇ ਕਿਸਾਨ ਕਿਸੇ ਸੰਸਥਾਗਤ ਜ਼ਮੀਨ ਦੇ ਮਾਲਕ ਹਨ, ਉਹ ਵੀ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ।


ਇਹ ਵੀ ਪੜ੍ਹੋ: ਭੁੱਲ ਕੇ ਵੀ ਫਰਿੱਜ 'ਚ ਨਹੀਂ ਰੱਖਣੀਆਂ ਚਾਹੀਦੀਆਂ ਖਾਣ-ਪੀਣ ਦੀਆਂ ਆਹ 10 ਚੀਜ਼ਾਂ, ਫਾਇਦੇ ਦੀ ਥਾਂ ਹੋਵੇਗਾ ਨੁਕਸਾਨ


ਇਦਾਂ ਚੈੱਕ ਕਰੋ ਆਪਣਾ ਨਾਮ


ਅਧਿਕਾਰਤ ਵੈੱਬਸਾਈਟ 'ਤੇ ਜਾਓ - ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ pmkisan.gov.in 'ਤੇ ਜਾਓ।


'ਫਾਰਮਰਸ ਕਾਰਨਰ' 'ਤੇ ਕਲਿੱਕ ਕਰੋ - 'ਫਾਰਮਰਸ ਕਾਰਨਰ' ਦਾ ਆਪਸ਼ਨ ਵੈੱਬਸਾਈਟ ਦੇ ਹੋਮ ਪੇਜ 'ਤੇ ਉਪਲਬਧ ਹੋਵੇਗਾ। ਇਸ 'ਤੇ ਕਲਿੱਕ ਕਰੋ।


'Beneficiary Status' 'ਤੇ ਕਲਿੱਕ ਕਰੋ - ਫਾਰਮਰਜ਼ ਕਾਰਨਰ ਦੇ ਅੰਦਰ ਤੁਹਾਨੂੰ 'Beneficiary Status' ਦਾ ਆਪਸ਼ਨ ਮਿਲੇਗਾ। ਇਸ 'ਤੇ ਕਲਿੱਕ ਕਰਨ ਤੋਂ ਬਾਅਦ, ਤੁਹਾਨੂੰ ਆਪਣਾ ਰਾਜ, ਜ਼ਿਲ੍ਹਾ, ਉਪ-ਜ਼ਿਲ੍ਹਾ, ਬਲਾਕ ਅਤੇ ਪਿੰਡ ਚੁਣਨਾ ਹੋਵੇਗਾ।


ਆਪਣਾ ਆਧਾਰ ਨੰਬਰ ਜਾਂ ਮੋਬਾਈਲ ਨੰਬਰ ਦਰਜ ਕਰੋ - ਇਸ ਤੋਂ ਬਾਅਦ ਤੁਹਾਨੂੰ ਆਪਣਾ ਆਧਾਰ ਨੰਬਰ ਜਾਂ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ ਜੋ ਤੁਸੀਂ ਸਕੀਮ ਲਈ ਰਜਿਸਟਰ ਕੀਤਾ ਹੈ।


ਜਾਣਕਾਰੀ ਪ੍ਰਾਪਤ ਕਰੋ - ਸਬਮਿਟ ਬਟਨ 'ਤੇ ਕਲਿੱਕ ਕਰਨ ਤੋਂ ਬਾਅਦ, ਪੂਰੀ ਜਾਣਕਾਰੀ ਤੁਹਾਡੀ ਸਕ੍ਰੀਨ 'ਤੇ ਦਿਖਾਈ ਦੇਵੇਗੀ। ਇੱਥੇ ਤੁਸੀਂ ਦੇਖ ਸਕਦੇ ਹੋ ਕਿ ਤੁਹਾਡਾ ਨਾਮ ਲਾਭਪਾਤਰੀਆਂ ਦੀ ਸੂਚੀ ਵਿੱਚ ਹੈ ਜਾਂ ਨਹੀਂ ਅਤੇ ਤੁਹਾਡੀ ਕਿਸ਼ਤ ਦਾ ਸਟੇਟਸ ਕੀ ਹੈ।


ਜੇਕਰ ਤੁਹਾਡਾ ਨਾਮ ਲਿਸਟ ਵਿੱਚ ਨਹੀਂ ਹੈ ਤਾਂ ਕਰੋ ਆਹ ਕੰਮ


ਜੇਕਰ ਤੁਹਾਡਾ ਨਾਮ ਸੂਚੀ ਵਿੱਚ ਨਹੀਂ ਹੈ, ਤਾਂ ਤੁਹਾਨੂੰ ਪਹਿਲਾਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਤੁਸੀਂ ਸਹੀ ਜਾਣਕਾਰੀ ਦੇ ਨਾਲ ਅਰਜ਼ੀ ਦਿੱਤੀ ਹੈ। ਇਸ ਦੇ ਲਈ ਤੁਸੀਂ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹੋ ਜਾਂ ਹੈਲਪਲਾਈਨ ਨੰਬਰ 155261 'ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।


ਇਹ ਵੀ ਪੜ੍ਹੋ: ਤੁਹਾਡੇ ਸਾਹਮਣੇ ਕਿਸੇ ਨੂੰ ਆਵੇ Heart Attack ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਬਚ ਸਕਦੀ ਜਾਨ