PM Kisan Yojana: ਪੀਐਮ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਦਾ ਲੈਣਾ ਲਾਭ, ਤਾਂ ਤੁਰੰਤ ਕਰ ਲਓ ਆਹ ਕੰਮ
PM Kisan Yojana: ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ ਤਾਂ ਈਕੇਵਾਈਸੀ ਜ਼ਰੂਰ ਕਰਾ ਲੈਣ। ਜੇਕਰ ਕਿਸੇ ਨੂੰ ਕੋਈ ਪਰੇਸ਼ਾਨੀ ਆ ਰਹੀ ਹੈ ਤਾਂ ਉਹ ਹੈਲਪਲਾਈਨ ਦੀ ਮਦਦ ਲੈ ਸਕਦੇ ਹਨ।
PM Kisan Samman Nidhi Yojana Installment: ਜੇਕਰ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਲੈਣ ਲਈ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ, ਤਾਂ ਛੇਤੀ ਕਰਾ ਲਓ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਸੀਂ ਸਕੀਮ ਦੇ ਫਾਇਦਿਆਂ ਤੋਂ ਵਾਂਝੇ ਰਹਿ ਸਕਦੇ ਹੋ। ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵਿੱਚੋਂ ਇੱਕ ਬਹੁਤ ਹੀ ਖਾਸ ਯੋਜਨਾ ਹੈ, ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ।
eKyc ਜ਼ਰੂਰ ਕਰਾ ਲੈਣ ਕਿਸਾਨ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਸਰਕਾਰ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਇਹ ਪੈਸਾ ਤਿੰਨ ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚਦਾ ਹੈ। ਕਿਸਾਨਾਂ ਦੇ ਖਾਤਿਆਂ ਵਿੱਚ ਇੱਕ ਕਿਸ਼ਤ ਦੇ 2 ਹਜ਼ਾਰ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਂਦੇ ਹਨ। ਕਿਸਾਨ ਇਸ ਪੈਸੇ ਦੀ ਵਰਤੋਂ ਖੇਤੀ ਦੇ ਕੰਮਾਂ ਲਈ ਕਰ ਸਕਦੇ ਹਨ। ਉੱਥੇ ਹੀ 28 ਫਰਵਰੀ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ 16ਵੀਂ ਕਿਸ਼ਤ ਭੇਜ ਦਿੱਤੀ ਗਈ ਸੀ।
ਇਹ ਵੀ ਪੜ੍ਹੋ: Farmer Helpline Number: ਕਿਸਾਨਾਂ ਲਈ ਖ਼ੁਸ਼ਖ਼ਬਰੀ ! ਤੁਹਾਡੀ ਹਰ ਸਮੱਸਿਆ ਦਾ ਹੱਲ ਕਰ ਦੇਣਗੇ ਇਹ ਸਰਕਾਰੀ ਨੰਬਰ, ਕਰ ਲਓ ਨੋਟ
ਇਸ ਦੇ ਨਾਲ ਹੀ, ਜਿਨ੍ਹਾਂ ਨੇ ਲੈਂਡ ਵੈਰੀਫਿਕੇਸ਼ਨ ਦਾ ਕੰਮ ਪੂਰਾ ਨਹੀਂ ਕੀਤਾ ਹੈ, ਉਹ ਇਹ ਕੰਮ ਛੇਤੀ ਕਰ ਲੈਣ, ਨਹੀਂ ਤਾਂ ਤੁਸੀਂ ਇਸ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਜਾਓਗੇ। ਕਿਸਾਨ ਪ੍ਰਧਾਨ ਮੰਤਰੀ ਕਿਸਾਨ ਐਪ ਦੀ ਮਦਦ ਨਾਲ ਈਕੇਵਾਈਸੀ ਕਰਵਾ ਸਕਦੇ ਹਨ। ਨਾਲ ਹੀ, ਤੁਸੀਂ ਕਾਮਨ ਸਰਵਿਸ ਸੈਂਟਰ 'ਤੇ ਜਾ ਕੇ ਬਾਇਓਮੈਟ੍ਰਿਕ ਆਥੈਂਟੀਕੇਸ਼ਨ ਰਾਹੀਂ ਈ-ਕੇਵਾਈਸੀ ਕਰਵਾ ਸਕਦੇ ਹੋ।
ਹੈਲਪਲਾਈ ਦੀ ਲਓ ਮਦਦ
ਜੇਕਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਪ੍ਰਧਾਨ ਮੰਤਰੀ ਕਿਸਾਨ ਹੈਲਪਲਾਈਨ ਨੰਬਰ ਦੀ ਮਦਦ ਲੈ ਸਕਦੇ ਹਨ। ਕਿਸਾਨ 55261, 1800115526 ਜਾਂ 011-23381092 'ਤੇ ਸੰਪਰਕ ਕਰ ਸਕਦੇ ਹਨ ਅਤੇ ਸਕੀਮ ਨਾਲ ਸਬੰਧਤ ਵੇਰਵੇ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਕਿਸਾਨ pmkisan-ict@gov.in 'ਤੇ ਸੰਪਰਕ ਕਰਕੇ ਵੀ ਮਦਦ ਲੈ ਸਕਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Goat Farming: ਬਕਰੀ ਪਾਲਣ ਦਾ ਧੰਦਾ ਸ਼ੁਰੂ ਕਰਨ ਲੱਗੇ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਕਮਾ ਸਕੋਗੇ ਚੰਗਾ ਪੈਸਾ