PM Kisan Yojana Installment: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਕਿਸ਼ਤ ਅਗਲੇ ਕੁਝ ਘੰਟਿਆਂ ਵਿੱਚ ਦੇਸ਼ ਦੇ ਕਰੋੜਾਂ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਇਹ ਕਿਸ਼ਤ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਸਿੱਧੀ ਜਮ੍ਹਾ ਕਰਵਾਉਣਗੇ। ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ ਦੇ ਕਿਸਾਨ ਇਸ ਕਿਸ਼ਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ।
ਹਾਲਾਂਕਿ, ਕੁਝ ਕਿਸਾਨ ਅਜਿਹੇ ਹਨ ਜਿਨ੍ਹਾਂ ਦੇ ਖਾਤੇ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਪੈਸੇ ਨਹੀਂ ਆਉਣਗੇ, ਇਸ ਦੇ ਕਈ ਕਾਰਨ ਹੋ ਸਕਦੇ ਹਨ। ਕਿਸ਼ਤ ਜਾਰੀ ਹੋਣ ਤੋਂ ਪਹਿਲਾਂ ਤੁਸੀਂ ਆਪਣੇ ਫ਼ੋਨ ਤੋਂ ਆਪਣਾ ਸਟੇਟਸ ਵੀ ਦੇਖ ਸਕਦੇ ਹੋ।
ਜੇਕਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਥੋੜਾ ਜਿਹਾ ਵੀ ਸ਼ੱਕ ਹੈ ਕਿ ਕੀ ਉਨ੍ਹਾਂ ਨੂੰ ਇਸ ਵਾਰ ਯੋਜਨਾ ਦੇ ਤਹਿਤ ਵਿੱਤੀ ਲਾਭ ਮਿਲੇਗਾ ਜਾਂ ਨਹੀਂ, ਤਾਂ ਤੁਸੀਂ ਲਾਭਪਾਤਰੀ ਸਟੇਟਸ ਅਤੇ ਲਾਭਪਾਤਰੀਆਂ ਦੀ ਸੂਚੀ ਦੇਖ ਸਕਦੇ ਹੋ। ਇੱਥੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਤੁਹਾਡਾ ਨਾਮ ਲਾਭਪਾਤਰੀਆਂ ਦੀ ਸੂਚੀ ਵਿੱਚ ਹੈ ਜਾਂ ਨਹੀਂ।
ਇਹ ਵੀ ਪੜ੍ਹੋ: Himachal Pradesh Politics: ਹਿਮਾਚਲ 'ਚ ਸੌਖਾ ਨਹੀਂ ਬੀਜੇਪੀ ਲਈ 'ਅਪਰੇਸ਼ਨ ਲੋਟਸ'...ਸਰਕਾਰ ਡੇਗਣ ਲਈ ਔਖੀ ਜਾਪਦੀ ਅੰਕੜਿਆਂ ਦੀ ਖੇਡ
ਇਦਾਂ ਚੈੱਕ ਕਰੋ ਆਪਣੇ ਨਾਮ
ਸਭ ਤੋਂ ਪਹਿਲਾਂ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ pmkisan.gov.in 'ਤੇ ਜਾਣਾ ਹੋਵੇਗਾ। ਇਸ ਤੋਂ ਬਾਅਦ ਇੱਥੇ Know Your Status ਦਾ ਆਪਸ਼ਨ ਦਿਖਾਈ ਦੇਵੇਗਾ।
ਇਸ 'ਤੇ ਕਲਿੱਕ ਕਰਨ ਤੋਂ ਬਾਅਦ, ਤੁਹਾਨੂੰ ਆਪਣੇ ਮੋਬਾਈਲ ਨੰਬਰ ਅਤੇ OTP ਨਾਲ ਲਾਗਇਨ ਕਰਨਾ ਹੋਵੇਗਾ। ਜਿਹੜਾ ਪੇਜ ਖੁੱਲ੍ਹੇਗਾ ਉਸ 'ਤੇ ਤੁਸੀਂ ਆਪਣਾ ਸਟੇਟਸ ਦੇਖ ਸਕਦੇ ਹੋ। ਜੇਕਰ ਤੁਹਾਡਾ ਨਾਮ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਹੈਲਪਲਾਈਨ 'ਤੇ ਸੰਪਰਕ ਕਰ ਸਕਦੇ ਹੋ। ਇੱਥੇ ਤੁਹਾਨੂੰ ਦੱਸਿਆ ਜਾਵੇਗਾ ਕਿ ਤੁਹਾਡਾ ਨਾਮ ਸੂਚੀ ਵਿੱਚੋਂ ਕਿਉਂ ਹਟਾਇਆ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਹਰ ਸਾਲ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਇੱਕ ਸਾਲ ਵਿੱਚ ਤਿੰਨ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ, ਪੀਐਮ ਮੋਦੀ ਇਸ ਸਾਲ 2,000 ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨ ਜਾ ਰਹੇ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 11 ਕਰੋੜ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਲੈ ਰਹੇ ਹਨ।
ਇਹ ਵੀ ਪੜ੍ਹੋ: Namo Drone Didi: ਖੇਤੀ ਹੋਈ ਸੌਖਾਲੀ ! ਹੁਣ ਡਰੋਨ ਨਾਲ 7 ਮਿੰਟਾਂ 'ਚ ਹੋ ਜਾਵੇਗੀ ਸਪਰੇਅ, ਮਹਿਲਾਵਾਂ ਨੂੰ ਦਿੱਤੀ ਖ਼ਾਸ ਟਰੇਨਿੰਗ