ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ! ਕੈਪਟਨ ਨੇ ਕੀਤਾ ਵਾਅਦਾ ਪੂਰਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ। ਪਾਵਰਕੌਮ ਦੇ ਸੂਤਰਾਂ ਮੁਤਾਬਕ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 20 ਦੀ ਬਜਾਏ 13 ਜੂਨ ਤੋਂ ਹੀ ਬਿਜਲੀ ਦਿੱਤੀ ਜਾਵੇਗੀ। ਪਾਵਰਕੌਮ ਨੇ ਐਤਕੀਂ 13 ਜੂਨ ਤੋਂ ਅੱਠ ਘੰਟੇ ਰੋਜ਼ ਦਿਨ-ਰਾਤ ਦੇ ਵੱਖ-ਵੱਖ ਤਿੰਨ ਗਰੁੱਪਾਂ ਵਿੱਚ ਬਿਜਲੀ ਸਪਲਾਈ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ। ਪਾਵਰਕੌਮ ਦੇ ਸੂਤਰਾਂ ਮੁਤਾਬਕ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 20 ਦੀ ਬਜਾਏ 13 ਜੂਨ ਤੋਂ ਹੀ ਬਿਜਲੀ ਦਿੱਤੀ ਜਾਵੇਗੀ। ਪਾਵਰਕੌਮ ਨੇ ਐਤਕੀਂ 13 ਜੂਨ ਤੋਂ ਅੱਠ ਘੰਟੇ ਰੋਜ਼ ਦਿਨ-ਰਾਤ ਦੇ ਵੱਖ-ਵੱਖ ਤਿੰਨ ਗਰੁੱਪਾਂ ਵਿੱਚ ਬਿਜਲੀ ਸਪਲਾਈ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਐਲਾਨ ਕੀਤਾ ਸੀ ਕਿ ਝੋਨੇ ਦੀ ਲੁਆਈ 20 ਦੀ ਬਜਾਏ 13 ਜੂਨ ਤੋਂ ਹੀ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਚੋਣ ਜ਼ਾਬਤੇ ਕਰਕੇ ਕੋਈ ਵੀ ਅਫਸਰ ਇਸ ਬਾਰੇ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਸੀ। ਇਸ ਕਰਕੇ ਕਿਸਾਨਾਂ ਨੂੰ ਲੱਗ ਰਿਹਾ ਸੀ ਕਿ ਕਿਤੇ ਇਹ ਚੋਣ ਜੁਮਲਾ ਹੀ ਨਾ ਨਿਕਲੇ। ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਸਪਸ਼ਟ ਹੋ ਗਿਆ ਹੈ ਕਿ ਕਿਸਾਨ 13 ਜੂਨ ਤੋਂ ਝੋਨੇ ਦੀ ਲੁਆਈ ਕਰ ਸਕਣਗੇ। ਇਸ ਬਾਰੇ ਸਰਕਾਰ ਨੇ ਪਾਵਰਕੌਮ ਨੂੰ ਹਦਾਇਤਾਂ ਕੀਤੀਆਂ ਹਨ ਕਿ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਪਾਵਰਕੌਮ ਵੱਲੋਂ ਸੜੇ ਟਰਾਂਸਫਾਰਮਰਾਂ ਦੀ ਨੌਬਤ ਆਉਣ ਦੇ ਮੱਦੇਨਜ਼ਰ ਐਤਕੀਂ ਡਿਵੀਜ਼ਨ ਪੱਧਰ ’ਤੇ ਨਵੇਂ ਟਰਾਂਸਫਾਰਮਰਾਂ ਦਾ ਭੰਡਾਰ ਰੱਖਣ ਦਾ ਫੈਸਲਾ ਵੀ ਲਿਆ ਗਿਆ ਹੈ। ਇਸ ਨਾਲ ਟਰਾਂਸਫਾਰਮਰ ਬਦਲਣ ਵਿੱਚ ਜ਼ਿਆਦਾ ਖੱਜਲ-ਖੁਆਰੀ ਨਹੀਂ ਹੋਏਗੀ। ਪਾਵਰਕੌਮ ਦੇ ਸੀਐਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਪੈਡੀ ਸੀਜ਼ਨ ਲਈ ਪੁਖਤਾ ਕੀਤੇ ਜਾ ਰਹੇ ਬਿਜਲੀ ਪ੍ਰਬੰਧਾਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਦੇ ਨਿਰਦੇਸ਼ ’ਤੇ ਪੈਡੀ ਸੀਜ਼ਨ 13 ਜੂਨ ਨੂੰ ਆਰੰਭਿਆ ਜਾ ਰਿਹਾ ਹੈ। ਪਾਵਰਕੌਮ ਵੱਲੋਂ ਪੈਡੀ ਸੀਜ਼ਨ ਲਈ ਬਿਜਲੀ ਦੇ ਕੀਤੇ ਜਾ ਰਹੇ ਪੁਖਤਾ ਪ੍ਰਬੰਧਾਂ ਵਜੋਂ ਐਤਕੀਂ 14 ਹਜ਼ਾਰ ਮੈਗਾਵਾਟ ਪ੍ਰਤੀ ਦਿਨ ਤੱਕ ਬਿਜਲੀ ਖਪਤ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਂਜ ਪਾਵਰਕੌਮ ਨੂੰ ਉਮੀਦ ਹੈ ਕਿ ਐਤਕੀਂ ਸੀਜ਼ਨ ਦੇ ਆਰੰਭਲੇ ਹਫ਼ਤਿਆਂ ਦੌਰਾਨ ਬਿਜਲੀ ਮੰਗ ਦਾ ਅੰਕੜਾ 13500 ਮੈਗਾਵਾਟ ਤੱਕ ਹੀ ਅੱਪੜ ਸਕੇਗਾ। ਬਿਜਲੀ ਪ੍ਰਬੰਧਾਂ ਵਜੋਂ ਪਾਵਰਕੌਮ ਵੱਲੋਂ ਸੂਬੇ ਅੰਦਰ ਖੇਤੀ ਨਾਲ ਜੁੜੀਆਂ 70 ਦੇ ਕਰੀਬ ਡਵੀਜ਼ਨਾਂ ਨੂੰ ਸੀਜ਼ਨ ਦੌਰਾਨ ਟਰਾਂਸਫਾਰਮਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਹਰ ਥਰਮਲ ਵਿੱਚ ਕੋਇਲੇ ਦੇ ਚੰਗੇ ਭੰਡਾਰ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget