Pradhan Mantri Kisan Yojana: Union Government has issued advisory to the states, Recovery started from ineligible farmers, Rs 296 crore withdrawn


ਨਵੀਂ ਦਿੱਲੀ: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਵਾਲੇ ਅਯੋਗ ਕਿਸਾਨਾਂ ਤੋਂ ਵਸੂਲੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਇਸ ਲਈ ਸੂਬਿਆਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਵਾਲੇ ਲੱਖਾਂ ਅਯੋਗ ਕਿਸਾਨਾਂ ਦੀ ਪਛਾਣ ਕੀਤੀ ਗਈ ਹੈ।


ਇਨ੍ਹਾਂ ਅਯੋਗ ਕਿਸਾਨਾਂ ਦੇ ਖਾਤਿਆਂ ਵਿੱਚ 4 ਹਜ਼ਾਰ 350 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਹੋ ਚੁੱਕੇ ਹਨ। ਇਨ੍ਹਾਂ ਕਿਸਾਨਾਂ ਤੋਂ ਵਸੂਲੀ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਹੁਣ ਤੱਕ 296 ਕਰੋੜ ਰੁਪਏ ਵਾਪਸ ਹੋ ਚੁੱਕੇ ਹਨ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਜਾਣਕਾਰੀ ਦਿੱਤੀ ਹੈ।


ਜਾਣੋ ਕੌਣ ਇਹ ਕਿਸਾਨ ਜੋ ਇਸ ਸਕੀਮ ਦਾ ਫਾਇਦਾ ਨਹੀਂ ਲੈ ਸਕਦੇ




  • ਸਰਕਾਰੀ ਵਿਭਾਗਾਂ ਤੇ ਮੰਤਰਾਲਿਆਂ ਵਿੱਚ ਨੌਕਰੀ ਕਰਦੇ, ਸੇਵਾ ਕਰ ਰਹੇ ਜਾਂ ਸੇਵਾਮੁਕਤ ਕਰਮਚਾਰੀ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ।




  • ਮੇਅਰ, ਜ਼ਿਲ੍ਹਾ ਪੰਚਾਇਤ ਮੈਂਬਰ ਜਾਂ ਪ੍ਰਧਾਨ, ਵਿਧਾਇਕ, ਮੌਜੂਦਾ ਜਾਂ ਸਾਬਕਾ ਮੰਤਰੀ, ਦੋਵਾਂ ਸਦਨਾਂ ਦੇ ਸੰਸਦ ਮੈਂਬਰ, ਐਮਐਲਸੀ ਵੀ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ।




  • ਇਨਕਮ ਟੈਕਸ ਦਾਤਾ ਵੀ ਇਸ ਸਕੀਮ ਵਿੱਚ ਅਯੋਗ ਮੰਨੇ ਜਾਣਗੇ।




  • ਇਸ ਦੇ ਨਾਲ ਹੀ ਵਕੀਲ, ਆਰਕੀਟੈਕਟ, ਸੀਏ, ਡਾਕਟਰ ਤੇ ਇੰਜੀਨੀਅਰ ਦੇ ਪੇਸ਼ੇ ਨਾਲ ਜੁੜੇ ਲੋਕ ਵੀ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ।




ਦੱਸ ਦੇਈਏ ਕਿ ਕਿਸਾਨਾਂ ਨੂੰ ਵਿੱਤੀ ਮਦਦ ਦੇਣ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 2019 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਹਰ ਸਾਲ ਕਿਸਾਨਾਂ ਨੂੰ 2000 ਹਜ਼ਾਰ ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਜੇਕਰ ਤੁਸੀਂ ਅਜੇ ਤੱਕ ਇਸ ਸਕੀਮ ਵਿੱਚ ਰਜਿਸਟਰ ਨਹੀਂ ਕੀਤਾ ਹੈ, ਤਾਂ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਵੈੱਬਸਾਈਟ 'ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।


ਇਹ ਵੀ ਪੜ੍ਹੋ: ਪਾਕਿ ਅਰਧ ਸੈਨਿਕ ਬਲਾਂ 'ਤੇ ਅੱਤਵਾਦੀ ਹਮਲੇ 'ਚ 22 ਜ਼ਖਮੀ, ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਲਈ ਜ਼ਿੰਮੇਵਾਰੀ