ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ! ਕਣਕ ਕਰੇਗੀ ਵਾਰੇ-ਨਿਆਰੇ

ਨਵੀਂ ਦਿੱਲੀ: ਠੰਢੇ ਮੌਸਮ ਕਰਕੇ ਇਸ ਵਾਰ ਕਿਸਾਨਾਂ ਦੇ ਵਾਰੇ-ਨਿਆਰੇ ਹੋਣਗੇ। ਖੇਤੀਬਾੜੀ ਕਮਿਸ਼ਨਰ ਐਸਕੇ ਮਲਹੋਤਰਾ ਦਾ ਕਹਿਣਾ ਹੈ ਕਿ ਇਸ ਸਾਲ ਸਰਦ ਰੁੱਤ ਲੰਮੀ ਚੱਲਣ ਨਾਲ ਕਣਕ ਦਾ ਉਤਪਾਦਨ 10 ਕਰੋੜ ਟਨ ਤੋਂ ਪਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਆਪਣੇ-ਆਪ ਵਿੱਚ ਨਵਾਂ ਰਿਕਾਰਡ ਹੋਵੇਗਾ। ਪਿਛਲੇ ਸਾਲ ਕਣਕ ਪੈਦਾਵਾਰ ਰਿਕਾਰਡ 9.97 ਕਰੋੜ ਟਨ ਸੀ। ਯਾਦ ਰਹੇ ਠੰਢਾ ਮੌਸਮ ਕਣਕ ਦੀ ਫਸਲ ਲਈ ਵਰਦਾਨ ਸਮਝਿਆ ਜਾਂਦਾ ਹੈ। ਮਲਹੋਤਰਾ ਨੇ ਕਿਹਾ ਕਿ ਦਾਲਾਂ ਦਾ ਉਤਪਾਦਨ ਲਗਪਗ 2.5 ਕਰੋੜ ਟਨ ਦੇ ਪਿਛਲੇ ਸਾਲ ਦੇ ਉਤਪਾਦਨ ਦੇ ਬਰਾਬਰ ਹੀ ਰਹਿਣ ਦੀ ਸੰਭਾਵਨਾ ਹੈ। ਫ਼ਸਲੀ ਵਰ੍ਹੇ 2018-19 (ਜੁਲਾਈ ਤੋਂ ਜੂਨ) ਵਿਚ ਤੇਲ ਬੀਜਾਂ ਦੀ ਪੈਦਾਵਾਰ ਪਿਛਲੇ ਵਰ੍ਹੇ ਦੇ 2.9 ਕਰੋੜ ਟਨ ਦੇ ਮੁਕਾਬਲੇ ਵਧ ਕੇ 3.2 ਤੋਂ 3.3 ਕਰੋੜ ਹੋ ਸਕਦੀ ਹੈ। ਮਲਹੋਤਰਾ ਨੇ ਮਿੰਟ ਫਾਰਮਿੰਗ ’ਤੇ ਫਿੱਕੀ ਦੇ ਸੰਮੇਲਨ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਚੰਗੀ ਹਾਲਤ ਵਿੱਚ ਹੈ। ਹਾਲ ਹੀ ਵਿੱਚ ਹੋਈ ਬਾਰਸ਼ ਤੇ ਲੰਮੀ ਸਰਦ ਰੁੱਤ ਕਣਕ ਲਈ ਵਰਦਾਨ ਸਾਬਤ ਹੋਵੇਗੀ। ਰਾਜਾਂ ਤੋਂ ਪ੍ਰਾਪਤ ਹੋਈ ਸੂਚਨਾ ਦੇ ਆਧਾਰ ’ਤੇ ਪੈਦਾਵਾਰ ਵਧਣ ਦੇ ਆਸਾਰ ਹਨ। ਪਿਛਲੇ ਹਫ਼ਤੇ ਤੱਕ ਮੁੱਖ ਹਾੜ੍ਹੀ ਸੀਜ਼ਨ ਦੀ ਫ਼ਸਲ ਕਣਕ ਦੀ ਬਿਜਾਈ ਦਾ ਰਕਬਾ ਕਰੀਬ 298.47 ਲੱਖ ਏਕੜ ਤੱਕ ਪੁੱਜਾ ਸੀ। ਪਿਛਲੇ ਵਰ੍ਹੇ ਇਸੇ ਦੌਰਾਨ 299.84 ਲੱਖ ਏਕੜ ਵਿਚ ਕਣਕ ਦੀ ਬਿਜਾਈ ਹੋਈ ਸੀ। ਮਲਹੋਤਰਾ ਨੇ ਕਿਹਾ ਕਿ ਦੇਸ਼ ਦਾਲਾਂ ਦੇ ਉਤਪਾਦਨ ਵਿਚ ਆਤਮ ਨਿਰਭਰ ਹੋ ਗਿਆ ਹੈ ਤੇ ਹੁਣ ਸਰਕਾਰ ਦਾ ਧਿਆਨ ਖਾਣਯੋਗ ਤੇਲਾਂ ਦੀ ਦਰਾਮਦ ਵਿਚ ਕਟੌਤੀ ਕਰਕੇ ਤੇਲ ਬੀਜਾਂ ਦਾ ਉਤਪਾਦਨ ਵਧਾਉਣ ਵੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਿੰਟ ਦੀ ਪੈਦਾਵਾਰ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026

Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ

Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ

Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ

Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Embed widget