ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਸ਼ਨੀਵਾਰ ਨੂੰ ਬੀਜੇਪੀ ਤੇ ਅਕਾਲੀ ਆਗੂਆਂ ਨੂੰ ਪਿੰਡਾਂ ’ਚ ਵੜਨ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਨਾਕਾਬੰਦੀ ਸਮਾਪਤ ਕਰ ਦਿੱਤੀ ਗਈ। ਇਸ ਦੇ ਨਾਲ ਹੀ ਨਵੇਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।
ਜਥੇਬੰਦੀ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 13 ਜ਼ਿਲ੍ਹਿਆਂ ਦੇ 600 ਤੋਂ ਵੱਧ ਪਿੰਡਾਂ ਦੇ ਧਰਨਿਆਂ ਵਿੱਚ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਪਰਿਵਾਰ ਸਮੇਤ ਸ਼ਾਮਲ ਹੋਏ। ਪਿੰਡਾਂ ’ਚ ਚਿਤਾਵਨੀ ਬੋਰਡ ਲਾ ਕੇ ਕੇਂਦਰੀ ਹਕੂਮਤ ਦੇ ਸਾਂਝੀਦਾਰਾਂ ਨੂੰ ਦਾਖ਼ਲੇ ਤੋਂ ਵਰਜਿਤ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੂੰ ਕਿਸਾਨ ਰੋਹ ਤੋਂ ਬਚਾਉਣ ਹਿੱਤ ਪੰਜਾਬ ਸਰਕਾਰ ਸ਼ਾਂਤਮਈ ਇਕੱਠਾਂ ’ਤੇ ਦਫ਼ਾ 144 ਲਾ ਕੇ ਕਿਸਾਨਾਂ ਮਜ਼ਦੂਰਾਂ ’ਤੇ ਕੇਸ ਦਰਜ ਕਰ ਰਹੀ ਹੈ। ਇਨ੍ਹਾਂ ਕੇਸਾਂ ਨੂੰ ਰੱਦ ਕਰਨ, ਮੌਂਟੇਕ ਆਹਲੂਵਾਲੀਆ ਕਮੇਟੀ ਭੰਗ ਕਰਨ ਤੇ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਨ ਆਦਿ ਮੰਗਾਂ ਸਬੰਧੀ 15 ਤੋਂ 20 ਸਤੰਬਰ ਤੱਕ ਪਟਿਆਲਾ ਦੇ (ਪੁੱਡਾ ਗਰਾਊਂਡ) ਤੇ ਬਾਦਲ ਪਿੰਡ ਵਿੱਚ ਪੰਜਾਬ ’ਤੇ ਕੇਂਦਰ ਸਰਕਾਰ ਵਿਰੁੱਧ ਪੱਕੇ ਮੋਰਚੇ ਲਾਏ ਜਾਣਗੇ।
ਇਸ ਤੋਂ ਇਲਾਵਾ ਤਿੰਨੋਂ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ-2020 ਤੇ ਭੂਮੀ-ਗ੍ਰਹਿਣ ਸੋਧਾਂ ਵਾਪਸ ਲੈਣ ਦੀ ਮੰਗ ਕੀਤੀ ਗਈ। ਬੀਕੇਯੂ (ਏਕਤਾ ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਸਤਨਾਮ ਸਿੰਘ ਪੰਨੂ) ਵੱਲੋਂ 7 ਸਤੰਬਰ ਤੋਂ ਜ਼ਿਲ੍ਹਾ ਪੱਧਰ ’ਤੇ ਲਾਏ ਜਾ ਰਹੇ ਪੱਕੇ ਧਰਨਿਆਂ ਦੀ ਹਮਾਇਤ ਦਾ ਐਲਾਨ ਕੀਤਾ।
ਕੈਪਟਨ ਤੇ ਬਾਦਲ ਦੇ ਗੜ੍ਹ 'ਚ ਕਿਸਾਨਾਂ ਦੇ ਮੋਰਚੇ
ਏਬੀਪੀ ਸਾਂਝਾ
Updated at:
30 Aug 2020 11:21 AM (IST)
ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਸ਼ਨੀਵਾਰ ਨੂੰ ਬੀਜੇਪੀ ਤੇ ਅਕਾਲੀ ਆਗੂਆਂ ਨੂੰ ਪਿੰਡਾਂ ’ਚ ਵੜਨ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਨਾਕਾਬੰਦੀ ਸਮਾਪਤ ਕਰ ਦਿੱਤੀ ਗਈ। ਇਸ ਦੇ ਨਾਲ ਹੀ ਨਵੇਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।
- - - - - - - - - Advertisement - - - - - - - - -