ਪੜਚੋਲ ਕਰੋ

ਮੋਦੀ ਸਰਕਾਰ ਨੇ ਕੀਤੀ ਮੰਡੀ ਐਕਟ 'ਚ ਸੋਧ, ਕਿਸਾਨਾਂ ਨੂੰ ਚੜ੍ਹਿਆ ਰੋਹ, ਅਕਾਲੀ ਦਲ ਖਾਮੋਸ਼

ਮੋਦੀ ਸਰਕਾਰ ਵੱਲੋਂ ਮੰਡੀ ਐਕਟ ਵਿੱਚ ਕੀਤੀ ਗਈ ਸੋਧ ਖਿਲਾਫ਼ ਕਿਸਾਨ ਸੜਕਾਂ ਉੱਪਰ ਆ ਗਏ ਹਨ। ਸਿਆਸੀ ਪਾਰਟੀਆਂ ਵੀ ਅਲੋਚਨਾ ਕਰ ਰਹੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ। ਅਕਾਲੀ ਦਲ ਕੇਂਦਰ ਵਿੱਚ ਮੋਦੀ ਸਰਕਾਰ ਦਾ ਭਾਈਵਾਲ ਹੈ ਪਰ ਪੰਜਾਬ ਵਿੱਚ ਉਸ ਦਾ ਜ਼ਿਆਦਾ ਵੋਟ ਬੈਂਕ ਪੇਂਡੂ ਕਿਸਾਨ ਹੀ ਹੈ। ਇਸ ਕਰਕੇ ਪਾਰਟੀ ਲਈ ਸੱਪ ਦੇ ਮੂੰਹ 'ਚ ਕਿਰਲੀ ਵਾਲੀ ਬਣੀ ਹੋਈ ਹੈ।

ਚੰਡੀਗੜ੍ਹ: ਮੋਦੀ ਸਰਕਾਰ ਵੱਲੋਂ ਮੰਡੀ ਐਕਟ ਵਿੱਚ ਕੀਤੀ ਗਈ ਸੋਧ ਖਿਲਾਫ਼ ਕਿਸਾਨ ਸੜਕਾਂ ਉੱਪਰ ਆ ਗਏ ਹਨ। ਸਿਆਸੀ ਪਾਰਟੀਆਂ ਵੀ ਅਲੋਚਨਾ ਕਰ ਰਹੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ। ਅਕਾਲੀ ਦਲ ਕੇਂਦਰ ਵਿੱਚ ਮੋਦੀ ਸਰਕਾਰ ਦਾ ਭਾਈਵਾਲ ਹੈ ਪਰ ਪੰਜਾਬ ਵਿੱਚ ਉਸ ਦਾ ਜ਼ਿਆਦਾ ਵੋਟ ਬੈਂਕ ਪੇਂਡੂ ਕਿਸਾਨ ਹੀ ਹੈ। ਇਸ ਕਰਕੇ ਪਾਰਟੀ ਲਈ ਸੱਪ ਦੇ ਮੂੰਹ 'ਚ ਕਿਰਲੀ ਵਾਲੀ ਬਣੀ ਹੋਈ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਸੁਖਬੀਰ ਬਾਦਲ ਤੋਂ ਮੰਗ ਕੀਤੀ ਹੈ ਕਿ ਉਹ ਬੀਜੇਪੀ ਸਰਕਾਰ ਨਾਲੋਂ ਨਾਤਾ ਤੋੜ ਲੈਣ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਬਾਦਲ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੋਗਲੀ ਨੀਤੀ ਅਪਣਾ ਰਿਹਾ ਹੈ। ਪੰਜਾਬ ਵਿੱਚ ਕਿਸਾਨ ਪੱਖੀ ਹੋਣ ਦਾ ਦਾਅਵਾ ਕਰ ਰਿਹਾ ਹੈ ਪਰ ਕੇਂਦਰ ਵਿੱਚ ਕਿਸਾਨ ਵਿਰੋਧੀ ਫੈਸਲਿਆਂ ਦੀ ਹਮਾਇਤ ਕਰ ਰਿਹਾ ਹੈ। ਇਸ ਬਾਰੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈਂਸ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਖੇਤੀਬਾੜੀ ਸੈਕਟਰ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਆਜ਼ਾਦੀ ਦੇਣ ਦੇ ਲੁਕਵੇਂ ਏਜੰਡੇ ਨੂੰ ਲਾਗੂ ਕਰ ਰਹੀ ਹੈ। ਖਹਿਰਾ ਦਾ ਕਹਿਣਾ ਹੈ ਕਿ ਦੇਸ਼ ਦੇ 86 ਫ਼ੀਸਦ ਕਿਸਾਨ ਦੋ ਏਕੜ ਤੋਂ ਘੱਟ ਮਾਲਕੀ ਵਾਲੇ ਹਨ। ਇਸ ਆਰਡੀਨੈਂਸ ਅਨੁਸਾਰ ਛੋਟੇ ਅਤੇ ਦਰਮਿਆਨੇ ਕਿਸਾਨਾਂ ਵੱਲੋਂ ਆਪਣੀ ਫ਼ਸਲ ਹੋਰਨਾਂ ਸੂਬਿਆਂ ’ਚ ਵੇਚਣਾ ਮੁਸ਼ਕਲ ਹੋ ਜਾਵੇਗਾ, ਜਿਸ ਦਾ ਜ਼ਿਆਦਾ ਪ੍ਰਭਾਵ ਪੰਜਾਬ ਦੇ ਕਿਸਾਨਾਂ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਦੇ ਵੀ ਉਤਪਾਦਨ ਦਾ ਢੁੱਕਵਾਂ ਮੁੱਲ ਨਹੀਂ ਮਿਲਿਆ, ਜਿਸ ਕਰਕੇ ਪੰਜਾਬ ਦੇ ਕਿਸਾਨ 1 ਲੱਖ ਕਰੋੜ ਰੁਪਏ ਤੋਂ ਵੀ ਵੱਡੇ ਕਰਜ਼ੇ ਦੀ ਮਾਰ ਹੇਠ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰੇ। ਉਧਰ, ਪੰਜਾਬ ਵਿੱਚ ਕਿਸਾਨ ਤੇ ਮਜ਼ਦੂਰ ਕੇਂਦਰ ਸਰਕਾਰ ਵੱਲੋਂ ਮੰਡੀ ਐਕਟ ਵਿੱਚ ਸੋਧ ਖਿਲਾਫ਼ ਡਟ ਗਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੁੱਖ ਸੜਕਾਂ ਜਾਮ ਕਰਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਤੇ ਆਰਡੀਨੈਂਸ ਰਾਹੀਂ ਜ਼ਰੂਰੀ ਵਸਤਾਂ ਨਿਯਮ 1955 ਵਿੱਚ ਸੋਧ ਨੂੰ ਕਿਸਾਨਾਂ ਦੀ ਮੌਤ ਤੇ ਗ਼ੁਲਾਮੀ ਕਰਾਰ ਦਿੰਦਿਆਂ 8 ਜੂਨ ਨੂੰ ਡੀਸੀ ਦਫਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget