Lakhimpur Violence: ਪੰਜਾਬ ਦੇ ਖੇਤੀ ਮੰਤਰੀ ਨੇ ਲਖੀਮਪੁਰ ਹਿੰਸਾ ਦੌਰਾਨ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰ ਨੂੰ ਸੌਂਪੇ 50 ਲੱਖ ਦੇ ਚੈੱਕ
Punjab Agriculture Minister: ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਲਖੀਮਪੁਰ ਖੀਰੀ ਹਿੰਸਾ 'ਚ ਮਾਰੇ ਗਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ 50-50 ਲੱਖ ਰੁਪਏ ਦੇ ਚੈੱਕ ਸੌਂਪੇ।
![Lakhimpur Violence: ਪੰਜਾਬ ਦੇ ਖੇਤੀ ਮੰਤਰੀ ਨੇ ਲਖੀਮਪੁਰ ਹਿੰਸਾ ਦੌਰਾਨ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰ ਨੂੰ ਸੌਂਪੇ 50 ਲੱਖ ਦੇ ਚੈੱਕ Punjab agriculture minister hands over cheques to Lakhimpur victims Lakhimpur Violence: ਪੰਜਾਬ ਦੇ ਖੇਤੀ ਮੰਤਰੀ ਨੇ ਲਖੀਮਪੁਰ ਹਿੰਸਾ ਦੌਰਾਨ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰ ਨੂੰ ਸੌਂਪੇ 50 ਲੱਖ ਦੇ ਚੈੱਕ](https://feeds.abplive.com/onecms/images/uploaded-images/2021/10/23/6919f8f7380214455cc83cb5811275fe_original.jpeg?impolicy=abp_cdn&imwidth=1200&height=675)
ਲਖੀਮਪੁਰ ਖੀਰੀ: ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ 50-50 ਲੱਖ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 'ਖੇਤੀਬਾੜੀ ਕਾਨੂੰਨਾਂ' ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਹਮੇਸ਼ਾ ਸਮਰਥਨ ਕੀਤਾ ਹੈ ਅਤੇ ਕਿਸਾਨ ਭਾਈਚਾਰੇ ਦੇ ਨਾਲ ਖੜ੍ਹੀ ਹੈ।
ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ 8 ਦੀ ਮੌਤ ਹੋ ਗਈ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਰੀਲੀਜ਼ ਮੁਤਾਬਕ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਲਖਨਊ ਵਿੱਚ ਚਾਰ ਕਿਸਾਨਾਂ ਅਤੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇ ਚੈੱਕ ਸੌਂਪੇ।
ਅੰਦੋਲਨ 'ਚ ਮਾਰੇ ਗਏ 157 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਨੌਕਰੀ-ਨਾਭਾ
ਇਸ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ, "ਪੰਜਾਬ ਸਰਕਾਰ (ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ) ਵਿੱਚ ਮਾਰੇ ਗਏ 157 ਕਿਸਾਨਾਂ ਦੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਦੇ ਚੁੱਕੀ ਹੈ।"
ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਇੱਕ ਸਮੂਹ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਦਾ ਵਿਰੋਧ ਕਰ ਰਿਹਾ ਸੀ, ਜਦੋਂ ਲਖਿਮਪੁਰ ਖੀਰੀ ਵਿੱਚ ਇੱਕ ਐਸਯੂਵੀ (ਕਾਰ) ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਤੋਂ ਬਾਅਦ ਗੁੱਸੇ 'ਚ ਆਏ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਦੋ ਭਾਜਪਾ ਵਰਕਰਾਂ ਅਤੇ ਇਕ ਡਰਾਈਵਰ ਦੀ ਕੁੱਟਮਾਰ ਕੀਤੀ, ਜਦਕਿ ਹਿੰਸਾ 'ਚ ਇੱਕ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ: COVID-19 Pandemic: ਕੋਰੋਨਾ ਦਾ ਜ਼ਿੰਦਗੀ 'ਤੇ ਅਸਰ, ਭਾਰਤ 'ਚ ਜੀਵਨ ਕਾਲ ਵਿੱਚ ਦੋ ਸਾਲਾਂ ਦੀ ਕਮੀ, ਅਧਿਐਨ ਦਾ ਦਾਅਵਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)