Agriculture News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਪੈੜਾਂ ਪਾਉਣ ਵਾਲੇ ਚਾਰ ਕਿਸਾਨ ਤੇ ਇੱਕ ਕਿਸਾਨ ਬੀਬੀ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਦਾ ਸਨਮਾਨ 23 ਤੇ 24 ਸਤੰਬਰ ਨੂੰ ਕਰਵਾਏ ਜਾ ਰਹੇ ਦੋ ਰੋਜ਼ਾ ਕਿਸਾਨ ਮੇਲੇ ਵਿੱਚ ਕੀਤਾ ਜਾਏਗਾ। ਇਸ ਮੇਲੇ ਦਾ ਉਦੇਸ਼ ‘ਕਿਸਾਨੀ, ਜਵਾਨੀ ਤੇ ਪੌਣਪਾਣੀ ਬਚਾਈਏ, ਆਓ ਰੰਗਲਾ ਪੰਜਾਬ ਬਚਾਈਏ’ ਰੱਖਿਆ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ 23 ਸਤੰਬਰ ਨੂੰ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਪੈੜਾਂ ਸਿਰਜਣ ਵਾਲੇ ਚਾਰ ਕਿਸਾਨ ਤੇ ਇੱਕ ਕਿਸਾਨ ਬੀਬੀ ਨੂੰ ਸਨਮਾਨਿਤ ਕੀਤਾ ਜਾਵੇਗਾ। ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਨੇ ਆਪਣੇ-ਆਪਣੇ ਖੇਤਰ ਵਿੱਚ ਨਵੇਂ ਪੂਰਨੇ ਪਾਏ ਹਨ ਤੇ ਇਹ ਹੁਣ ਪ੍ਰੇਰਨਾ ਦੇ ਸਰੋਤ ਬਣ ਗਏ ਹਨ।
ਇਹ ਵੀ ਪੜ੍ਹੋ: ਕਿਸਾਨਾਂ ਲਈ ਖੁਸ਼ਖਬਰੀ! ਕੇਂਦਰ ਵੱਲੋਂ ਪੰਜਾਬ ਲਈ ਸੀਸੀਐਲ ਦੀ ਪਹਿਲੀ ਕਿਸ਼ਤ 'ਚ 36,999 ਕਰੋੜ ਜਾਰੀ
ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਨਕਦ ਇਨਾਮਾਂ ਸਣੇ ਸ਼ਲਾਘਾ ਪੱਤਰ ਤੇ ਸਨਮਾਨ ਚਿੰਨ੍ਹ ਪ੍ਰਦਾਨ ਕੀਤੇ ਜਾਣਗੇ। ਇਨ੍ਹਾਂ ਕਿਸਾਨਾਂ ਵਿੱਚੋਂ ਪਿੰਡ ਸਵੱਦੀ ਕਲਾਂ ਦੇ ਅਗਾਂਹਵਧੂ ਕਿਸਾਨ ਸਤਪਾਲ ਸਿੰਘ ਤੂਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਫੁਗਲਾਣਾ ਦੇ ਕਿਸਾਨ ਅੰਮ੍ਰਿਤਪਾਲ ਸਿੰਘ ਰੰਧਾਵਾ ਨੂੰ ਪਰਵਾਸੀ ਭਾਰਤੀ ਐਵਾਰਡ ਨਾਲ ਸਨਮਾਨਿਆ ਜਾ ਰਿਹਾ ਹੈ।
ਇਨ੍ਹਾਂ ਤੋਂ ਇਲਾਵਾ 2022 ਦਾ ਸੁਰਜੀਤ ਸਿੰਘ ਢਿੱਲੋਂ ਐਵਾਰਡ ਜ਼ਿਲ੍ਹਾ ਬਠਿੰਡਾ ਦੇ ਪਿੰਡ ਬੁਰਜ ਥਰੋੜ ਦੇ ਕਿਸਾਨ ਸਤਨਾਮ ਸਿੰਘ, ਉਜਾਗਰ ਸਿੰਘ ਧਾਲੀਵਾਲ ਪੁਰਸਕਾਰ ਮਾਨਸਾ ਜ਼ਿਲ੍ਹੇ ਦੇ ਘਰਾਂਗਣਾ ਦੇ ਮਨਜੀਤ ਸਿੰਘ, ਸਰਦਾਰਨੀ ਜਗਬੀਰ ਕੌਰ ਐਵਾਰਡ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਸੀ ਕਿਸਾਨ ਬੀਬੀ ਵੀਰਪਾਲ ਕੌਰ ਨੂੰ ਦਿੱਤਾ ਜਾ ਰਿਹਾ ਹੈ। ਬਾਬੂ ਸਿੰਘ ਬਰਾੜ ਸਰਵੋਤਮ ਛੱਪੜ ਪੁਰਸਕਾਰ ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਬਲਾਕ ਵਿੱਚ ਪੈਂਦੇ ਪਿੰਡ ਰਣਸੀਂਹ ਕਲਾਂ ਨੂੰ ਦਿੱਤਾ ਜਾਵੇਗਾ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।