Debt for another farmer's life, Mansa farmer committed suicide by hanging himself in a field, the debt was Rs 6 lakh


ਮਾਨਸਾ: ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਸ ਦੇ ਨਾਲ ਹੀ ਇੱਥੇ ਆਏ ਦਿਨ ਹੀ ਕਿਸਾਨਾਂ ਵਲੋਂ ਕਰਜ਼ੇ ਦਾ ਭਾਰ ਹੇਠ ਦੱਬ ਕੇ ਖੁਦਕੁਸੀ ਕਰ ਆਪਣੀ ਜ਼ਿੰਦਗੀ ਖ਼ਤਮ ਕਰਨ ਦਾ ਸਿਲਸਿਲਾ ਵੀ ਜਾਰੀ ਹੈ। ਇਸੇ ਤਰ੍ਹਾਂ ਦੀ ਮੰਦਭਾਗੀ ਖ਼ਬਰ ਸੂਬੇ ਦੇ ਮਾਨਸਾ ਤੋਂ ਆ ਰਹੀ ਹੈ। ਜਿੱਥੇ ਦੇ ਪਿੰਡ ਭੈਣੀਬਾਘਾ ਦੇ 36 ਸਾਲਾ ਕਿਸਾਨ ਕੁਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਆਪਣੇ ਸਿਰ ਚੜੇ ਕਰਜ਼ੇ ਤੋਂ ਪਰੇਸ਼ਾਨ ਹੋ ਖੇਤ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਪੁੱਤਰ ਨੂੰ ਛੱਡ ਗਿਆ ਹੈ।


ਦੱਸ ਦਈਏ ਕਿ ਮ੍ਰਿਤਕ ਦੇ ਪਰਿਵਾਰ ਕੋਲ ਮਹਿਜ ਡੇਢ ਕਿੱਲਾ ਜ਼ਮੀਨ ਸੀ ਅਤੇ ਉਸ ਸਿਰ ਕਰੀਬ 6 ਲੱਖ ਰੁਪਏ ਦਾ ਕਰਜ਼ਾ ਸੀ। ਪਿੰਡ ਨਿਵਾਸੀ ਕਿਸਾਨ ਆਗੂ ਜਗਦੇਵ ਸਿੰਘ, ਹਮੀਰ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੁਲਵਿੰਦਰ ਸਿੰਘ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਕਰਜ਼ੇ ਕਾਰਨ ਪ੍ਰੇਸ਼ਾਨ ਸੀ ਅਤੇ ਇਸ ਕੋਲ ਮਹਿਜ਼ ਡੇਢ ਕਿੱਲੇ ਜ਼ਮੀਨ ਸੀ ਅਤੇ ਇਸ ਦੇ ਸਿਰ ਕਰੀਬ 6 ਲੱਖ ਰੁਪਏ ਦਾ ਕਰਜ਼ਾ ਸੀ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਦੇ ਚੱਲਦੇ ਇਸ ਨੇ ਆਪਣੇ ਖੇਤ ਵਿੱਚ ਜਾ ਕੇ ਦਰਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਦੇ ਨਾਲ ਹੀ ਸਥਾਨਕ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਪੰਜਾਬ ਵਿਚ ਵਧ ਰਹੀਆਂ ਖ਼ੁਦਕੁਸ਼ੀਆਂ ਨੂੰ ਰੋਕੇ ਅਤੇ ਕਿਸਾਨਾਂ ਦੇ ਕਰਜ਼ੇ ਮਾਫ਼ ਕਰੇ। ਉਨ੍ਹਾਂ ਸਰਕਾਰ ਤੋਂ ਮ੍ਰਿਤਕ ਕਿਸਾਨ ਦਾ ਕਰਜ਼ ਮਾਫ਼ ਕਰਨ, ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਅਤੇ ਪਰਿਵਾਰ ਨੂੰ ਵਿੱਤੀ ਮਦਦ ਦੇਣ ਦੀ ਮੰਗ ਕੀਤੀ ਹੈ।


ਉੱਧਰ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ। ਜਾਂਚ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਬਿਆਨ ਲਿਖਵਾਇਆ ਕਿ ਉਨ੍ਹਾਂ ਨੇ ਕਰਜ਼ ਲਿਆ ਸੀ ਅਤੇ ਆਰਥਿਕ ਤੰਗੀ ਦੇ ਚੱਲਦਿਆਂ ਕੁਲਵਿੰਦਰ ਸਿੰਘ ਨੇ ਫਾਹਾ ਲੈਕੇ ਖ਼ੁਦਕੁਸ਼ੀ ਕਰ ਲਈ। ਉਹਨਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਤੇ ਧਾਰਾ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।


ਇਹ ਵੀ ਪੜ੍ਹੋ: ਨੋਟ ਕਰ ਲਓ ਇਹ ਤਾਰੀਖਾਂ, ਪੰਜਾਬ ਬੋਰਡ ਨੇ ਜਾਰੀ ਕੀਤਾ ਦਾਖਲਾ ਸ਼ਡਿਊਲ, ਜਾਣੋ ਕਦੋਂ ਸ਼ੁਰੂ ਹੋਵੇਗੀ ਦਾਖਲਾ ਪ੍ਰਕਿਰਿਆ ਸਮੇਤ ਹੋਰ ਜਾਣਕਾਰੀ